ਵਿਸਫੋਟ ਲਈ ਪੂਰੀ ਤਰ੍ਹਾਂ ਤਿਆਰ IED ਬਰਾਮਦ, ਵੱਡਾ ਹਾਦਸਾ ਟਲਿਆ: ਡੀਜੀਪੀ ਗੌਰਵ ਯਾਦਵ
ਐਸ.ਏ.ਐਸ ਨਗਰ (ਮੋਹਾਲੀ), 4 ਜੂਨ 2026: ਪੰਜਾਬ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਸਪੈਸ਼ਲ ਆਪਰੇਸ਼ਨ ਸੈੱਲ (SSOC) ਐਸ.ਏ.ਐਸ ਨਗਰ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਕਰੀਬ 2.5 ਕਿਲੋਗ੍ਰਾਮ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ Gaurav Yadav ਨੇ ਸਾਂਝੀ ਕੀਤੀ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਵਾਸੀ ਮਨੀ ਸਿੰਘ (32) ਅਤੇ ਗਿੱਲਵਾਲੀ ਗੇਟ ਇਲਾਕੇ ਦੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਵਿਦੇਸ਼ ਅਧਾਰਤ ਅੱਤਵਾਦੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਇਸ਼ਾਰਿਆਂ ‘ਤੇ ਕਾਰਵਾਈ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ IED ਪੂਰੀ ਤਰ੍ਹਾਂ ਐਕਟਿਵ ਅਤੇ ਵਿਸਫੋਟ ਲਈ ਤਿਆਰ ਹਾਲਤ ਵਿੱਚ ਸੀ, ਜਿਸ ਕਾਰਨ ਇੱਕ ਵੱਡਾ ਹਾਦਸਾ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਐਸ.ਏ.ਐਸ ਨਗਰ ...









