ਅਨੁਸੂਚਿਤ ਜਾਤੀਆਂ ਬਾਰੇ ਟਿੱਪਣੀਆਂ ਮਾਮਲੇ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਚੋਣ ਕਮਿਸ਼ਨ ਦਾ ਸੰਮਨ, 4 ਜੂਨ ਨੂੰ ਪੇਸ਼ ਹੋਣ ਦੇ ਹੁਕਮ
ਚੰਡੀਗੜ੍ਹ, 1 ਜੂਨ 2026: ਪੰਜਾਬ ਨਗਰ ਨਿਗਮ ਚੋਣਾਂ ਦੌਰਾਨ ਅਨੁਸੂਚਿਤ ਜਾਤੀਆਂ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਬਿੱਟੂ ਨੂੰ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 4 ਜੂਨ 2026 ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਨਗਰ ਨਿਗਮ ਚੋਣਾਂ ਦੌਰਾਨ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ। ਸ਼ਿਕਾਇਤਾਂ ਮਿਲਣ ਤੋਂ ਬਾਅਦ ਕਮਿਸ਼ਨ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਹੁਣ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨੂੰ ਤਲਬ ਕੀਤਾ ਹੈ।
ਹਾਲਾਂਕਿ, ਵਿਵਾਦ ਵਧਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਜਨਤਕ ਤੌਰ ‘ਤੇ ਆਪਣੇ ਬਿਆਨ ਲਈ ਖੇਦ ਪ੍ਰਗਟ ਕਰ ਚੁੱਕੇ ਹਨ ਅਤੇ ਮੁਆਫ਼ੀ ਵੀ ਮੰਗ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤ...








