ਮਿਉਂਸਪਲ ਚੋਣਾਂ ‘ਚ ‘ਆਪ’ ਦੀ ਹੂੰਝਾ ਫੇਰ ਜਿੱਤ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਲੋਕਾਂ ਨੇ ਵਿਕਾਸ ਦੀ ਰਾਜਨੀਤੀ ‘ਤੇ ਲਗਾਈ ਮੋਹਰ
ਚੰਡੀਗੜ੍ਹ, 29 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਕੇਂਦਰਿਤ ਸ਼ਾਸਨ ਮਾਡਲ ‘ਤੇ ਜਨਤਾ ਵੱਲੋਂ ਲਗਾਈ ਗਈ ਫੈਸਲਾਕੁਨ ਮੋਹਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਨਫ਼ਰਤ, ਧ੍ਰੁਵੀਕਰਨ ਅਤੇ ਨਕਾਰਾਤਮਕ ਰਾਜਨੀਤੀ ਦੀ ਥਾਂ ਵਿਕਾਸ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ।
ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਸਪਸ਼ਟ ਕਰਦੇ ਹਨ ਕਿ ਲੋਕ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਮੁਫ਼ਤ ਤੇ ਬਿਹਤਰ ਸਿਹਤ ਸੇਵਾਵਾਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਸੰਤੁਸ਼ਟ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ‘ਆਪ’ ਨੂੰ ਭਾਰੀ ਸਮਰਥਨ ਮਿਲਿਆ ਹੈ। ਉਨ੍ਹਾਂ ਖਾਸ ਤੌਰ ‘ਤੇ ਆਪਣੇ ਧੂਰੀ ਹਲਕੇ ਦਾ ਜ...









