Sunday, August 2Punjabi People

Home

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

Uncategorized
ਚੰਡੀਗੜ੍ਹ, 20 ਦਸੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ ਆਸਾਨ ਪਹੁੰਚ ਲਈ ਤਹਿਸੀਲ ਅਤੇ ਸਬ-ਤਹਿਸੀਲ ਇਮਾਰਤਾਂ ਦੀ ਉਸਾਰੀ ਅਤੇ ਉਦਘਾਟਨ ਸਬੰਧੀ ਸਾਲ 2025 ਦੌਰਾਨ ਢਾਂਚਾਗਤ ਅਤੇ ਸਮਾਂਬੱਧ ਪ੍ਰੋਗਰਾਮ ਉਲੀਕਿਆ ਗਿਆ। ਮਾਲ ਮੰਤਰੀ ਨੇ ਕਿਹਾ ਕਿ ਜਨਤਕ ਸਹੂਲਤ ਨੂੰ ਮੁੱਖ ਰੱਖਦਿਆਂ ਕਈ ਸਬ-ਡਿਵੀਜ਼ਨ ਅਤੇ ਤਹਿਸੀਲ ਕੰਪਲੈਕਸਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਜੋ ਹੁਣ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 9 ਜੂਨ, 2025 ਨੂੰ ਜ਼ਿਲ੍ਹਾ ਪਟਿਆਲਾ ਦੇ ਦੂਧਨ ਸਾਧਾਂ ਵਿਖੇ ਐਸ.ਡੀ.ਐਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ  ਜ਼ਿਲ੍ਹਾ ਮਾਲੇਰਕੋਟਲਾ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ 18 ਜੁਲਾਈ, 2025 ਨੂੰ ਐਸ.ਡੀ...

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 20 ਦਸੰਬਰ 2025 ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਪਹਿ...