ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ
ਚੰਡੀਗੜ੍ਹ, 14 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਦਿਲੀ ਸੰਵੇਦਨਾ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਖ਼ਬਰ ਬਹੁਤ ਹੀ ਦੁਖਦਾਈ ਹੈ ਅਤੇ ਇਸ ਦੁਖ ਦੀ ਘੜੀ ਵਿੱਚ ਉਹ ਕਲਿਆਣ ਪਰਿਵਾਰ ਦੇ ਨਾਲ ਖੜ੍ਹੇ ਹਨ।
ਸਪੀਕਰ ਸੰਧਵਾਂ ਨੇ ਆਪਣੇ ਸੰਵੇਦਨਸ਼ੀਲ ਸੰਦੇਸ਼ ਵਿੱਚ ਕਿਹਾ ਕਿ ਮਾਂ ਦਾ ਦਰਜਾ ਜੀਵਨ ਵਿੱਚ ਸਭ ਤੋਂ ਉੱਚਾ ਹੁੰਦਾ ਹੈ। ਮਾਂ ਦਾ ਪਿਆਰ, ਮਮਤਾ ਅਤੇ ਤਿਆਗ ਬੱਚਿਆਂ ਦੀ ਪਰਵਰਿਸ਼ ਅਤੇ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿੱਚ ਬੇਹੱਦ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਮਾਂ ਆਪਣੇ ਬੱਚਿਆਂ ਲਈ ਸਿਰਫ਼ ਸਹਾਰਾ ਹੀ ਨਹੀਂ ਹੁੰਦੀ, ਸਗੋਂ ਉਹ ਉਨ੍ਹਾਂ ਦੇ ਜੀਵਨ ਦੇ ਮੂਲ ਮੂਲਿਆਂ ਅਤੇ ਸਫਲਤਾਵਾਂ ਦੀ ਨੀਂਹ ਵੀ ਰੱਖਦੀ ਹੈ।
ਸ. ਸੰਧਵਾਂ ਨੇ ਕਿਹਾ ਕਿ ਮਾਪਿਆਂ ਦਾ ਨਿਸ਼ਕਾਮ ਪਿਆਰ ਅਤੇ ਉਨ੍ਹਾਂ ਦੀਆਂ ਦੂਆਵਾਂ ਮਨੁੱਖ ਨੂੰ ਜ਼ਿੰਦਗੀ ਦੇ ਹਰ ਪੜਾਅ ‘ਤੇ ਅੱਗੇ ਵਧਣ ਦੀ ਤਾਕਤ ਦਿੰਦੀਆਂ ਹ...









