ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਪੰਜਾਬ ਸਰਕਾਰ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਅਕਤੂਬਰ 2026: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਵਚਨਬੱਧ ਹੈ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਆਂਗਣਵਾੜੀ ਜਥੇਬੰਦੀਆਂ ਦੇ ਨੁਮਾਇੰਦਿਆਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਮੁੱਦਿਆਂ, ਸੁਝਾਵਾਂ ਅਤੇ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ। ਮੀਟਿੰਗ ਦਾ ਮਾਹੌਲ ਸੁਖਾਵਾਂ ਅਤੇ ਉਸਾਰੂ ਰਿਹਾ, ਜਿਸ ਦੌਰਾਨ ਸਰਕਾਰ ਅਤੇ ਆਂਗਣਵਾੜੀ ਕਰਮ...









