ਬਾਗੀ ਪੰਥਕ ਧੜਿਆਂ ‘ਚ ਫੂਟ, ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ
ਅੰਮ੍ਰਿਤਸਰ, 17 ਮਈ 2026: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧ ਵਿੱਚ ਇਕੱਠੇ ਹੋਏ ਵੱਖ-ਵੱਖ ਪੰਥਕ ਧੜਿਆਂ ਦੀ ਏਕਤਾ ਨੂੰ ਕੁਝ ਹੀ ਮਹੀਨਿਆਂ ਵਿੱਚ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੇ ਸਿਆਸੀ ਰਿਸ਼ਤੇ ਪੂਰੀ ਤਰ੍ਹਾਂ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਨਾਲ ਬਾਦਲ ਦਲ ਵਿਰੋਧੀ ਸਾਂਝੇ ਮੋਰਚੇ ਦੀ ਰਣਨੀਤੀ ‘ਤੇ ਸਵਾਲ ਖੜ੍ਹੇ ਹੋ ਗਏ ਹਨ।
ਦੋਵਾਂ ਧਿਰਾਂ ਵਿਚਾਲੇ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਤਾਲਮੇਲ ਬੈਠਕਾਂ ਦੇ ਬਾਵਜੂਦ ਕੋਈ ਸਾਂਝਾ ਨਤੀਜਾ ਨਹੀਂ ਨਿਕਲ ਸਕਿਆ। ਇਸ ਸਬੰਧੀ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਰਈਆ ਅਤੇ ਰਛਪਾਲ ਸਿੰਘ ਸੋਸਣ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਦੋਵਾਂ ਪਾਸਿਆਂ ਵਿਚਾਲੇ ਬੁਨਿਆਦੀ ਵਿਚਾਰਧਾਰਕ ਮਤਭੇਦ ਅਤੇ ਕੁਝ ਅਜਿਹੇ ਆਗੂਆਂ ਨੂੰ ਅੱਗੇ ਲਿਆਉਣ ‘ਤੇ ਅਸਹਿਮਤੀ ਸੀ, ਜਿਨ੍ਹਾਂ ਬਾਰੇ ਮੰਨਿਆ ਜਾਂਦਾ ਹੈ ਕਿ ਉਹ...









