ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ
ਅਜਨਾਲਾ/ਅੰਮ੍ਰਿਤਸਰ, 7 ਫਰਵਰੀ 2026: ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੇ ਅਪਗਰੇਡੇਸ਼ਨ ਕੰਮਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਉੱਤੇ ਪੰਜਾਬ ਮੰਡੀ ਬੋਰਡ ਵੱਲੋਂ ਕੁੱਲ 14.75 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਤੋਂ ਧਾਰੀਵਾਲ ਚਮਿਆਰੀ ਤੋਂ ਭੂਰੇ ਗਿੱਲ, ਦਿਆਲਪੁਰਾ ਅਤੇ ਨਾਨਕੇ ਤੋਂ ਸੁਧਾਰ ਤੱਕ 13.57 ਕਿਲੋਮੀਟਰ ਲੰਬੀ ਸੰਪਰਕ ਸੜਕ ਉੱਤੇ 1280.87 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਗੱਗੋਮਾਹਲ–ਚਮਿਆਰੀ ਰੋਡ ਤੋਂ ਸੋਨੂੰ ਦੇ ਡੇਰੇ ਤੱਕ 0.50 ਕਿਲੋਮੀਟਰ ਲੰਬੀ ਸੜਕ ਉੱਤੇ 26.47 ਲੱਖ ਰੁਪਏ, ਅਜਨਾਲਾ–ਰਮਦਾਸ ਰੋਡ ਤੋਂ ਕੋਟਲੀ ਜਮੀਤ ਸਿੰਘ ਤੱਕ 1.15 ਕਿਲੋਮੀਟਰ ਸੜਕ ਉੱਤੇ 25.11 ਲੱਖ ਰੁਪਏ ਅਤੇ ਰੂੜੇਵਾਲ ਤੋਂ ਕੱਤਲੇ ਤੱਕ 1.33 ਕਿਲੋਮੀਟਰ ਲੰਬੀ ਸੜਕ ਉੱਤੇ 27.38 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ...








