ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਲਬਰਟਾ–ਪੰਜਾਬ ਆਰਥਿਕ ਸਾਂਝ ਮਜ਼ਬੂਤ ਕਰਨ ਲਈ ਕੈਨੇਡੀਅਨ ਉੱਚ ਪੱਧਰੀ ਵਫ਼ਦ ਦਾ ਕੀਤਾ ਸਵਾਗਤ
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਕੈਨੇਡਾ ਤੋਂ ਆਏ ਇੱਕ ਉੱਚ ਪੱਧਰੀ ਵਫ਼ਦ ਦੀ ਸਰਕਾਰੀ ਤੌਰ ‘ਤੇ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਅਨੁਸਾਰ ਆਯੋਜਿਤ ਇਸ ਮਹੱਤਵਪੂਰਨ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਅਤੇ ਕੈਨੇਡਾ ਦੇ ਅਲਬਰਟਾ ਸੂਬੇ ਦਰਮਿਆਨ ਅੰਤਰਰਾਸ਼ਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਰਥਿਕ ਸਾਂਝ ਨੂੰ ਨਵੀਂ ਉਚਾਈਆਂ ‘ਤੇ ਲਿਜਾਣਾ ਸੀ।
ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਵਫ਼ਦ ਵਿੱਚ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਵਿਭਾਗ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵਰਗੀਆਂ ਪ੍ਰਮੁੱਖ ਹਸਤੀਆਂ ਵੀ ਸ਼ਾਮਲ ਸਨ।
ਮੀਟਿੰਗ ਦੌਰਾਨ ‘ਇਨਵੈਸਟ ਪੰਜ...









