ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ: ਡਾ. ਬਲਜੀਤ ਕੌਰ
ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਦਿਸ਼ਾ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੇ 139 ਲਾਭਪਾਤਰੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕੁੱਲ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋੜਵੰਦ ਲੋਕਾਂ ਨੂੰ ਆਰਥਿਕ ਸਹਾਇਤਾ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਯੋਗ ਬਣਾਉਣਾ ਹੈ। ਇਸ ਤਰ੍ਹਾਂ ਦੀ ਵਿੱਤੀ ਸਹਾਇਤਾ ਨਾਲ ਲਾਭਪਾਤਰੀ ਆਪਣੀ ਸਮਰੱਥਾ ਅਤੇ ਹੁਨਰ ਅਨੁਸਾਰ ਕਾਰੋਬਾਰ ਸ਼ੁਰੂ ਕਰ ਸਕਦੇ ਹਨ ਅਤੇ ਆਪਣੀ ਆਮਦਨ ਦੇ ਨਵੇਂ ਸਾਧਨ ਵਿਕਸਿਤ ਕਰ ਸਕਦੇ ਹਨ।
ਸਵੈ-ਰੋਜ਼ਗਾਰ ਰਾਹੀਂ ਲੋਕਾਂ ਨੂੰ ਆਤਮ-ਨਿਰਭਰ ਬਣਾਉਣ ’ਤੇ ਜ਼ੋਰ
ਡਾ. ਬਲਜੀਤ ਕੌਰ ਨੇ ਕਿਹਾ...









