ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਾਇਬ ਤਹਿਸੀਲਦਾਰ ਬਣੇ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ
ਚੰਡੀਗੜ੍ਹ, 3 ਫਰਵਰੀ 2026: :ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸਰਕਾਰੀ ਤੌਰ ‘ਤੇ ਤਰੱਕੀ ਪੱਤਰ ਸੌਂਪੇ। ਇਹ ਪਦਉੱਨਤੀਆਂ ਨਿਰਧਾਰਤ ਸੇਵਾ ਨਿਯਮਾਂ ਦੇ ਅਧੀਨ ਅਤੇ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕੀਤੀਆਂ ਗਈਆਂ ਹਨ।
ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੇ ਸੇਵਾ ਹਿੱਤਾਂ ਦੀ ਪੂਰੀ ਰਾਖੀ ਕਰਨ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਹ ਤਰੱਕੀਆਂ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਨਵੇਂ ਪਦ ...









