ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ, ਭਤੀਜੇ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ, ਪਰ ਆਮ ਆਦਮੀ ਪਾਰਟੀ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੀ ਭਲਾਈ ਅਤੇ ਭਵਿੱਖ ਬਾਰੇ ਸੋਚਦੀ ਹੈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 30 ਜਨਵਰੀ 2026: ਪੀ.ਏ.ਪੀ. ਗਰਾਊਂਡ, ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਨੁਸੂਚਿਤ ਜਾਤੀ (ਐਸ.ਸੀ.) ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫੇ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਸਰਕਾਰ ਦੀਆਂ ਪ੍ਰਥਮਿਕਤਾਵਾਂ ਨੂੰ ਦਰਸਾਉਂਦਾ ਹੈ, ਜਿਸਦਾ ਮੁੱਖ ਉਦੇਸ਼ ਬੱਚਿਆਂ ਦੇ ਭਵਿੱਖ ਨੂੰ ਸੁਧਾਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸਿਰਫ ਆਪਣੇ ਪਰਿਵਾਰਾਂ ਦੇ ਹਿੱਤਾਂ ਦੀ ਚਿੰਤਾ ਕਰਦੇ ਰਹੇ, ਉਥੇ ਆਮ ਆਦਮੀ ਪਾਰਟੀ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦੀ ਭਲਾਈ 'ਤੇ ਧਿਆਨ ਦੇ ਰਹੀ ਹੈ। 2020-21 ਦੇ ਮੁਕਾਬਲੇ, 2024-25 ਵਿੱਚ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 35% ਦਾ ਵਾਧਾ ਹੋਇਆ ਹੈ, ਜੋ ਸਿੱਖਿਆ ਸੁਧਾਰਾਂ ਦਾ ਪ੍ਰਮਾਣ ਹੈ। ਮੁੱਖ ਮੰਤਰੀ ਨੇ ਵਜ਼ੀਫੇ ਨੂੰ ਸਿਰਫ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦਾ ਸਾਧਨ ਵੀ ਕਹਿਿਆ।
ਉਨ੍ਹਾਂ ਨੇ ਯਕੀਨੀ ਬਣਾਇਆ ਕਿ ਕੋਈ ਵੀ ਬੱਚਾ ਪੈਸੇ ਦੀ ਘਾਟ ਕਾਰਨ ਸਿੱਖਿਆ...
