‘ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ’: ਆਪ੍ਰੇਸ਼ਨ ਪ੍ਰਹਾਰ ਹੇਠ ਵੱਡੀ ਕਾਮਯਾਬੀ, ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਤੱਕ ਮੁਹਿੰਮ ਰਹੇਗੀ ਜਾਰੀ …
ਚੰਡੀਗੜ੍ਹ, 22 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ ਸਖ਼ਤ ਅਤੇ ਲਗਾਤਾਰ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ ਪਹਿਲੇ ਪੜਾਅ ਤਹਿਤ ਚਲਾਏ ਗਏ 72 ਘੰਟਿਆਂ ਦੇ ਵਿਸ਼ੇਸ਼ ਅਭਿਆਨ ‘ਆਪ੍ਰੇਸ਼ਨ ਪ੍ਰਹਾਰ’ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ਵਿੱਚ ਸਰਗਰਮ ਸਾਥੀਆਂ ਦੇ ਠਿਕਾਣਿਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ‘ਗੈਂਗਸਟਰਾਂ ’ਤੇ ਵਾਰ’ ਇਕ ਲਗਾਤਾਰ ਚੱਲਣ ਵਾਲੀ ਮੁਹਿੰਮ ਹੈ, ਜੋ ਉਸ ਸਮੇਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਗੈਂਗਸਟਰਵਾਦ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ।
ਉਲਲੇਖਯੋਗ ਹੈ ਕਿ ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦੇ ਹੋਏ ਡੀਜੀਪੀ ਪੰਜਾਬ ਵੱਲੋਂ ‘ਆਪ੍ਰੇਸ਼ਨ ਪ੍ਰਹਾਰ’ ਦੇ ਤਹਿਤ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ ਗਈ ਸੀ। ਇਸ ਅਭਿਆਨ ਦੌਰਾਨ 12,000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 2000 ਤੋਂ ਜ਼ਿਆਦਾ ਟੀਮਾਂ ਨੂੰ ਸੂਬੇ...



