ਪੰਜਾਬ ਦੀਆਂ ਅੰਤਿਮ ਵੋਟਰ ਸੂਚੀਆਂ ਜਾਰੀ, 2.01 ਕਰੋੜ ਤੋਂ ਵੱਧ ਵੋਟਰ ਦਰਜ; ਖਰੜਾ ਸੂਚੀ ਦੇ ਮੁਕਾਬਲੇ 3.64 ਫ਼ੀਸਦੀ ਵਾਧਾ
ਚੰਡੀਗੜ੍ਹ, 12 ਅਕਤੂਬਰ 2026: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਦੀ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਸ ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਅੱਜ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਅੰਤਿਮ ਸੂਚੀ ਅਨੁਸਾਰ ਪੰਜਾਬ ਵਿੱਚ ਕੁੱਲ 2,01,00,727 ਵੋਟਰ ਦਰਜ ਕੀਤੇ ਗਏ ਹਨ। ਇਹ ਗਿਣਤੀ ਖਰੜਾ ਵੋਟਰ ਸੂਚੀ ਦੇ ਮੁਕਾਬਲੇ 3.64 ਫ਼ੀਸਦੀ ਵੱਧ ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਅਨਿੰਦਿਤਾ ਮਿਤਰਾ, ਆਈ.ਏ.ਐੱਸ. ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ 14 ਮਈ 2026 ਦੇ ਨੋਟੀਫਿਕੇਸ਼ਨ ਦੇ ਮੱਦੇਨਜ਼ਰ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ 25 ਜੂਨ 2026 ਨੂੰ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਪ੍ਰਕਿਰਿਆ ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਚੋਣ ਵਿਭਾਗ ਵੱਲੋਂ ਪੂਰੀ ਪ੍ਰਕਿਰਿਆ ਦੌਰਾਨ ਵੋਟਰਾਂ ਦੇ ਵੇਰਵਿਆਂ ਦੀ ਜਾਂਚ, ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ ਯੋਗ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਪੱਧਰਾਂ ’ਤੇ ਕਾਰਵਾ...









