ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਸਰਕਾਰੀ ਬਜ਼ੁਰਗ ਆਸ਼ਰਮ “ਸਤਿਕਾਰ ਘਰ” ਦਾ ਕਰਨਗੇ ਉਦਘਾਟਨ: ਡੀ.ਸੀ.
ਚੰਡੀਗੜ੍ਹ 9 ਜਨਵਰੀ 2026: ਮਾਨਸਾ ਵਿੱਚ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਸਰਕਾਰੀ ਬਜ਼ੁਰਗ ਆਸ਼ਰਮ "ਸਤਿਕਾਰ ਘਰ" ਦਾ 10 ਜਨਵਰੀ ਨੂੰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਉਦਘਾਟਨ ਕਰਨਗੇ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਇਹ "ਸਤਿਕਾਰ ਘਰ" ਬਜ਼ੁਰਗ ਆਸ਼ਰਮ 28 ਕਨਾਲ ਜ਼ਮੀਨ ਉੱਤੇ ਬਣਾਇਆ ਗਿਆ ਹੈ। 9.12 ਕਰੋੜ ਰੁਪਏ ਦੀ ਲਾਗਤ ਨਾਲ ਇਹ ਤਿੰਨ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ। ਬਜ਼ੁਰਗਾਂ ਦੀ ਸੰਭਾਲ ਲਈ ਇੱਥੇ ਭੋਜਨ, ਮੈਡੀਕਲ ਸਹੂਲਤਾਂ, ਡੇ ਕੇਅਰ, ਲਾਇਬ੍ਰੇਰੀ ਆਦਿ ਸੁਵਿਧਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾਣਗੀਆਂ। ਇਸ 72 ਬਿਸਤਰਿਆਂ ਵਾਲੇ ਆਸ਼ਰਮ ਵਿੱਚ ਖਾਸ ਕਰਮਚਾਰੀ ਤੈਨਾਤ ਕੀਤੇ ਗਏ ਹਨ ਜੋ ਬਜ਼ੁਰਗਾਂ ਦੀ ਸੇਵਾ ਕਰਨਗੇ।
ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ ਬਜ਼ੁਰਗ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਾਇਆ ਜਾਵੇਗਾ। ਲਾਭਾਰਥੀ ਬਜ਼ੁਰਗਾਂ ਨੂੰ ਪੈਨਸ਼ਨ ਪੱਤਰ ਤੇ ਟ੍ਰਾਈਸਾਈਕਲਾਂ ਵੰਡੀਆਂ ਜਾਣਗੀਆਂ।ਇਸ ਤੋਂ ਇਲਾਵਾ ਉਦਘਾਟਨ ਸਮਾਗਮ ਦੇ ਦੌਰਾਨ ਬਜ਼ੁਰਗ ਆਸ...









