Thursday, July 30Punjabi People

Home

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਵੱਲੋਂ ਸੋਲੀ ਪਿੰਡ ਵਾਸੀਆਂ ਨੂੰ ਜਨਤਕ ਮੀਟਿੰਗ ਦੌਰਾਨ ਵੱਡੀ ਸੌਗਾਤ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਵੱਲੋਂ ਸੋਲੀ ਪਿੰਡ ਵਾਸੀਆਂ ਨੂੰ ਜਨਤਕ ਮੀਟਿੰਗ ਦੌਰਾਨ ਵੱਡੀ ਸੌਗਾਤ

Punjab News
ਹੁਸ਼ਿਆਰਪੁਰ, 9 ਜੁਲਾਈ 2026: ਸੋਲੀ ਪਿੰਡ ਵਿੱਚ ਕਰਵਾਈ ਗਈ ਜਨਤਕ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਜਨਤਕ ਮੀਟਿੰਗਾਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਆਪਣੇ ਖੇਤਰ ਵਿੱਚ ਜਾ ਕੇ ਸੁਣਨਾ ਅਤੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣਾ ਹੈ, ਤਾਂ ਜੋ ਆਮ ਲੋਕਾਂ ਨੂੰ ਆ...
ਮੁੱਖ ਮੰਤਰੀ ਸਿਹਤ ਯੋਜਨਾ ਦੀ ਵੱਡੀ ਉਪਲਬਧੀ, 6 ਮਹੀਨਿਆਂ ਵਿੱਚ 4.79 ਲੱਖ ਕੈਸ਼ਲੈੱਸ ਇਲਾਜ ਸੇਵਾਵਾਂ ਪ੍ਰਦਾਨ

ਮੁੱਖ ਮੰਤਰੀ ਸਿਹਤ ਯੋਜਨਾ ਦੀ ਵੱਡੀ ਉਪਲਬਧੀ, 6 ਮਹੀਨਿਆਂ ਵਿੱਚ 4.79 ਲੱਖ ਕੈਸ਼ਲੈੱਸ ਇਲਾਜ ਸੇਵਾਵਾਂ ਪ੍ਰਦਾਨ

Breaking News, Punjab News
ਚੰਡੀਗੜ੍ਹ, 9 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੋਕਾਂ ਲਈ ਵੱਡੀ ਸਿਹਤ ਸੁਰੱਖਿਆ ਯੋਜਨਾ ਵਜੋਂ ਉਭਰ ਰਹੀ ਹੈ। ਇਸ ਯੋਜਨਾ ਦੀ ਸ਼ੁਰੂਆਤ 8 ਜਨਵਰੀ 2026 ਨੂੰ ਕੀਤੀ ਗਈ ਸੀ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ ਇਸ ਤਹਿਤ ਲੱਖਾਂ ਲੋਕਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹੁਣ ਤੱਕ 2,42,917 ਮਰੀਜ਼ਾਂ ਨੂੰ ਇਸ ਯੋਜਨਾ ਅਧੀਨ 4,79,602 ਕੈਸ਼ਲੈੱਸ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ ਹੈ। ਇਸ ਯੋਜਨਾ ਨੇ ਕਈ ਪਰਿਵਾਰਾਂ ਨੂੰ ਮਹਿੰਗੀਆਂ ਸਿਹਤ ਸੇਵਾਵਾਂ ਦੇ ਖਰਚ ਤੋਂ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕੀ...
ਹੋਣਹਾਰ ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ‘ਸੁਪਰ-100’ ਪ੍ਰੋਗਰਾਮ ਦਾ ਕੀਤਾ ਵਿਸਥਾਰ

ਹੋਣਹਾਰ ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ‘ਸੁਪਰ-100’ ਪ੍ਰੋਗਰਾਮ ਦਾ ਕੀਤਾ ਵਿਸਥਾਰ

Breaking News, Haryana news
ਚੰਡੀਗੜ੍ਹ, 9 ਜੁਲਾਈ 2026: ਸੂਬੇ ਦੇ ਹੋਣਹਾਰ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਦਾ ਮੌਕਾ ਦੇਣ ਲਈ ਸਰਕਾਰ ਨੇ ‘ਸੁਪਰ-100’ ਪ੍ਰੋਗਰਾਮ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਵੱਲੋਂ ਮਿਲ ਰਹੇ ਵਧੀਆ ਹੁੰਗਾਰੇ ਅਤੇ ਵਧਦੀ ਮੰਗ ਨੂੰ ਦੇਖਦਿਆਂ ਪ੍ਰੋਗਰਾਮ ਅਧੀਨ 100 ਨਵੀਆਂ ਸੀਟਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਨਾਲ ਹੁਣ ਸੁਪਰ-100 ਦੀ ਕੁੱਲ ਸਮਰੱਥਾ 500 ਤੋਂ ਵਧ ਕੇ 600 ਸੀਟਾਂ ਹੋ ਗਈ ਹੈ। ਸਿੱਖਿਆ ਵਿਭਾਗ ਵੱਲੋਂ ਨਵੀਆਂ 100 ਸੀਟਾਂ ਲਈ ਦਾਖਲਾ ਪ੍ਰਕਿਰਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਯੋਜਨਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਦਾਖਲਾ ਪ੍ਰਕਿਰਿਆ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ। ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ ਸੁਪਰ-100 ਲਈ ਅਰਜ਼ੀਆਂ ਦੀ ਪ੍ਰਕਿਰਿਆ 9 ਜੁਲਾਈ 2026 ਤੋਂ ਸ਼ੁਰੂ ਹੋ ਗਈ ਹੈ। ਵਿਦਿਆਰਥੀ 12 ਜੁਲਾਈ ਤੋਂ ਆਪਣੇ ਦਾਖਲਾ ਕਾਰਡ ਡਾਊਨਲੋਡ ਕਰ ...
ਅਟੇਲੀ ਖੇਤਰ ਨੂੰ ਵਿਕਾਸ ਦੀ ਸੌਗਾਤ, 3.13 ਕਰੋੜ ਦੇ ਕੰਮਾਂ ਦੀ ਕੀਤੀ ਸ਼ੁਰੂਆਤ: ਆਰਤੀ ਸਿੰਘ ਰਾਓ ਸਿਹਤ ਮੰਤਰੀ

ਅਟੇਲੀ ਖੇਤਰ ਨੂੰ ਵਿਕਾਸ ਦੀ ਸੌਗਾਤ, 3.13 ਕਰੋੜ ਦੇ ਕੰਮਾਂ ਦੀ ਕੀਤੀ ਸ਼ੁਰੂਆਤ: ਆਰਤੀ ਸਿੰਘ ਰਾਓ ਸਿਹਤ ਮੰਤਰੀ

Haryana news
ਚੰਡੀਗੜ੍ਹ, 9 ਜੁਲਾਈ 2026: ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸੇਵਾਵਾਂ ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ। ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਹੁਣ ਰਾਜ ਦੇ ਲੋਕਾਂ ਨੂੰ ਹੋਰ ਬਿਹਤਰ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਹਰਿਆਣਾ ਵਿੱਚ ਸ਼ੁਰੂ ਕੀਤੀ ਗਈ ਮੁਫ਼ਤ ਡਾਇਲਸਿਸ ਸੇਵਾ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਹੁਣ ਮਹਿੰਦਰਗੜ੍ਹ ਜ਼ਿਲ੍ਹੇ ਦੇ ਕਨੀਨਾ ਸਮੇਤ 16 ਨਵੇਂ ਸਬ-ਡਿਵੀਜ਼ਨਲ ਹਸਪਤਾਲਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਉਪਲਬਧ ਹੋਵੇਗੀ। ਇਸ ਨਾਲ ਗੁਰਦੇ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਮੇਦਾਂਤਾ ਹਸਪਤਾਲ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਸਮਝੌਤੇ ਅਧੀਨ ਗਰਭਵਤ...
ਆਧੁਨਿਕ ਆਂਗਣਵਾੜੀ ਕੇਂਦਰਾਂ ਨਾਲ ਬਚਪਨ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਮਿਲੇਗਾ ਨਵਾਂ ਹੁਲਾਰਾ: ਡਾ. ਬਲਜੀਤ ਕੌਰ

ਆਧੁਨਿਕ ਆਂਗਣਵਾੜੀ ਕੇਂਦਰਾਂ ਨਾਲ ਬਚਪਨ ਦੀ ਸਿੱਖਿਆ, ਪੋਸ਼ਣ ਅਤੇ ਸਰਵਪੱਖੀ ਵਿਕਾਸ ਨੂੰ ਮਿਲੇਗਾ ਨਵਾਂ ਹੁਲਾਰਾ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਸਰਕਾਰ ਨੇ ਸੂਬੇ ਦੇ ਬੱਚਿਆਂ ਨੂੰ ਮਿਆਰੀ ਸ਼ੁਰੂਆਤੀ ਸਿੱਖਿਆ, ਬਿਹਤਰ ਪੋਸ਼ਣ ਅਤੇ ਸੁਰੱਖਿਅਤ ਸਿੱਖਣ ਦਾ ਮਾਹੌਲ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਰਾਜ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਟੀਚਾ ਹਰ ਬੱਚੇ ਤੱਕ ਉੱਚ ਗੁਣਵੱਤਾ ਵਾਲੀ ਬਚਪਨ ਦੀ ਦੇਖਭਾਲ ਅਤੇ ਖੇਡ-ਅਧਾਰਿਤ ਸਿੱਖਿਆ ਪਹੁੰਚਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੁੱਲ 1,024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। ਇਨ੍ਹਾਂ ਵਿੱਚੋਂ 892 ਕੇਂਦਰਾਂ ਦੀ ਉਸਾਰੀ ਪੂਰੀ ਹੋ ਚੁੱਕੀ ਹੈ, ਜਦਕਿ ਬਾਕੀ 132 ਕੇਂਦਰ ਨਿਰਮਾਣ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਨੂੰ, ਚਾਹੇ ਉਹ ਕਿਸੇ ਵੀ ਸਮਾਜਿਕ ਜਾਂ ਆਰਥਿਕ ਪਿਛੋਕੜ ਨ...
55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਸਰਕਾਰ ਨੇ ਟੈਕਸ ਚੋਰੀ ਅਤੇ ਫਰਜ਼ੀ ਬਿਲਿੰਗ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 55.35 ਕਰੋੜ ਰੁਪਏ ਦੇ ਜਾਅਲੀ ਬਿਲਿੰਗ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇੱਕ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਲਗਭਗ 8.35 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ITC) ਦੇ ਗੈਰ-ਕਾਨੂੰਨੀ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦਾ ਸੰਚਾਲਕ ਭੁਪਿੰਦਰ ਸ਼ਰਮਾ ਬਿਨਾਂ ਕਿਸੇ ਅਸਲ ਮਾਲ ਦੀ ਸਪਲਾਈ ਕੀਤੇ ਵੱਡੇ ਪੱਧਰ 'ਤੇ ਜਾਅਲੀ ਜੀਐੱਸਟੀ ਇਨਵੌਇਸ ਜਾਰੀ ਕਰ ਰਿਹਾ ਸੀ। ਇਸ ਆਧਾਰ 'ਤੇ ਪੰਜਾਬ ਜੀਐੱਸਟੀ ਐਕਟ, 2017 ਦੀ ਧਾਰਾ 69 ਤਹਿਤ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱ...
ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

ਗੁਰਮੀਤ ਸਿੰਘ ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਧਨ ਅਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ‘ਤੇ ਕੀਤੀ ਚਰਚਾ

Breaking News
ਚੰਡੀਗੜ੍ਹ, 9 ਜੁਲਾਈ 2026: ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਅਤੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵਿਚਾਲੇ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਸ਼ੂਧਨ, ਡੇਅਰੀ ਵਿਕਾਸ ਅਤੇ ਖੇਤੀ ਨਾਲ ਜੁੜੇ ਖੇਤਰਾਂ ਵਿੱਚ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਅਤੇ ਉਨ੍ਹਾਂ ਦੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਵਿਚਾਲੇ ਤਜ਼ਰਬਿਆਂ ਅਤੇ ਉੱਤਮ ਪ੍ਰਣਾਲੀਆਂ ਦੀ ਸਾਂਝ ਨਾਲ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ...
ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

ਵੋਟਰਾਂ ਦੀ ਸਹੂਲਤ ਲਈ 11-12 ਜੁਲਾਈ ਨੂੰ ਹਰ ਪੋਲਿੰਗ ਬੂਥ ‘ਤੇ ਵਿਸ਼ੇਸ਼ SIR ਕੈਂਪ: ਅਨਿੰਦਿਤਾ ਮਿੱਤਰਾ

Breaking News
ਚੰਡੀਗੜ੍ਹ, 9 ਜੁਲਾਈ 2026: ਪੰਜਾਬ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਪੁਨਰ-ਸਮੀਖਿਆ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰ (BLO) ਘਰ-ਘਰ ਜਾ ਕੇ ਯੋਗ ਵੋਟਰਾਂ ਦੇ ਗਿਣਤੀ ਫਾਰਮ ਭਰਵਾ ਰਹੇ ਹਨ। ਇਹ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਿਣਤੀ ਫਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ SIR ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਭਰ ਕੇ ਮੌਕੇ 'ਤੇ ਹੀ ਜਮ੍ਹਾਂ ਕਰਵਾ ਸਕਣਗੇ ਅਤੇ ਲੋੜੀਂਦੀ ਜਾਣਕਾਰੀ ਜਾਂ ਸਹਾਇਤਾ ਵੀ ਪ੍ਰਾਪਤ ਕਰ ਸਕਣਗੇ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (CEO) ਸ਼੍ਰੀਮਤੀ ਅਨਿੰਦਿਤਾ ਮਿੱਤਰਾ, IAS ਨੇ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਮੁਹਿੰਮ ਵਿੱਚ ਵੱਧ-ਚੜ੍ਹ ਕ...
ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਹੋਣਗੇ ਅਹਿਮ ਬਦਲਾਅ, ਸੇਵਾ ਪ੍ਰਣਾਲੀ ਨੂੰ ਵੀ ਮਿਲੇਗਾ ਨਵਾਂ ਰੂਪ

ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਹੋਣਗੇ ਅਹਿਮ ਬਦਲਾਅ, ਸੇਵਾ ਪ੍ਰਣਾਲੀ ਨੂੰ ਵੀ ਮਿਲੇਗਾ ਨਵਾਂ ਰੂਪ

Breaking News, National News
ਅਯੁੱਧਿਆ, 9 ਜੁਲਾਈ 2026: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 22 ਜੁਲਾਈ ਤੋਂ ਬਾਅਦ ਰਾਮ ਮੰਦਰ ਦੇ ਪ੍ਰਬੰਧਾਂ ਵਿੱਚ ਵਿਆਪਕ ਸੁਧਾਰ ਲਾਗੂ ਕਰਨ ਦੀ ਤਿਆਰੀ ਵਿੱਚ ਹੈ। ਟਰੱਸਟ ਦਾ ਉਦੇਸ਼ ਮੰਦਰ ਦੇ ਪ੍ਰਬੰਧਨ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਸ਼ਰਧਾਲੂ-ਕੇਂਦਰਿਤ ਬਣਾਉਣਾ ਹੈ, ਜਿਸ ਲਈ ਦਰਸ਼ਨ ਪ੍ਰਣਾਲੀ, ਰਾਗ-ਭੋਗ, ਪੂਜਾ ਵਿਧੀ, ਸੇਵਾ ਪ੍ਰਬੰਧ ਅਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਕਈ ਮਹੱਤਵਪੂਰਨ ਤਬਦੀਲੀਆਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ, 22 ਜੁਲਾਈ ਨੂੰ ਹੋਣ ਵਾਲੀ ਟਰੱਸਟ ਦੀ ਅਹਿਮ ਮੀਟਿੰਗ ਵਿੱਚ ਇਨ੍ਹਾਂ ਸੁਧਾਰਾਂ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਮੀਟਿੰਗ ਦੌਰਾਨ ਟਰੱਸਟ ਵਿੱਚ ਖਾਲੀ ਪਏ ਅਹੁਦਿਆਂ ਨੂੰ ਭਰਨ ਦੀ ਵੀ ਸੰਭਾਵਨਾ ਹੈ। ਨਵੇਂ ਜਨਰਲ ਸਕੱਤਰ ਦੀ ਨਿਯੁਕਤੀ ਅਤੇ ਕੁਝ ਨਵੇਂ ਮੈਂਬਰਾਂ ਦੀ ਚੋਣ ਲਗਭਗ ਤੈਅ ਮੰਨੀ ਜਾ ਰਹੀ ਹੈ। ਹਾਲੀਆ ਘਟਨਾਕ੍ਰਮ ਤੋਂ ਬਾਅਦ ਟਰੱਸਟ ਮੰਦਰ ਦੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਪੱਖ ਵਿੱਚ ਨਜ਼ਰ ਆ ਰਿਹਾ ਹੈ। ਇਨ੍ਹਾਂ ਸੁਧਾਰਾਂ ਵਿੱਚ ਸਭ ਤੋਂ ਵੱਧ ਧਿਆਨ ਸੇਵਾ ਪ੍ਰਣਾਲੀ ਨੂੰ ਆਧੁਨਿਕ ਅਤੇ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਬੀ.ਕੇ.ਆਈ. ਦੇ 3 ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਬੀ.ਕੇ.ਆਈ. ਦੇ 3 ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਮੇਤ ਕਾਬੂ

Punjab News
ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ 2026: ਪੰਜਾਬ ਪੁਲਿਸ ਨੇ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਦੀ ਟੀਮ ਨੇ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ 6 ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਆਪਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਚਲਾਇਆ ਜਾ ਰਿਹਾ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੱਕੜ ਵਾਸੀ ਚਿੰਟੂ, ਜੋਬਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ...