ਬਜ਼ੁਰਗਾਂ ਲਈ ਸਿਹਤ ਜਾਂਚ ਅਤੇ ਮੈਡੀਕਲ ਕੈਂਪ ਦਾ ਆਯੋਜਨ
ਕਪੂਰਥਲਾ, 16 ਫਰਬਰੀ 2026: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਸਨਮਾਨ, ਉਨ੍ਹਾਂ ਦੀ ਸਿਹਤ ਸੰਭਾਲ ਅਤੇ ਡਿਜੀਟਲ ਸਿੱਖਿਆ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਵਿਰਸਾ ਵਿਹਾਰ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਅਤੇ ਹੈਲਥ ਚੈੱਕਅਪ ਕੈਂਪ ਲਗਾਇਆ ਗਿਆ।
ਡਿਪਟੀ ਕਮਿਸ਼ਨਰ ਅਮਿਤ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਇਸ ਕੈਂਪ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰ ਡਾਕਟਰਾਂ ਨੇ ਸੇਵਾਵਾਂ ਨਿਭਾਈਆਂ। ਅੱਖਾਂ, ਨੱਕ-ਕੰਨ-ਗਲੇ, ਹੱਡੀਆਂ, ਚਮੜੀ ਰੋਗਾਂ ਅਤੇ ਟੀ.ਬੀ. ਇਲਾਜ ਨਾਲ ਸੰਬੰਧਿਤ ਵਿਸ਼ੇਸ਼ਗਿਆਨਾਂ ਵੱਲੋਂ ਬਜ਼ੁਰਗਾਂ ਦੀ ਸੰਪੂਰਨ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ, ਛਾਤੀ ਨਾਲ ਸੰਬੰਧਿਤ ਬਿਮਾਰੀਆਂ ਦੀ ਪਛਾਣ ਲਈ ਵਿਸ਼ੇਸ਼ ਪੋਰਟੇਬਲ ਮਸ਼ੀਨ ਰਾਹੀਂ ਮੌਕੇ ‘ਤੇ ਹੀ ਮੁਫ਼ਤ ਚੈਸਟ ਐਕਸ-ਰੇ ਦੀ ਸਹੂਲਤ ਵੀ ਪ੍ਰਦਾਨ ਕੀਤੀ ਗਈ।
ਕੈਂਪ ਦੌਰਾਨ ਯੋਗਾ ਮਾਹਿਰਾਂ ਨੇ ਬਜ਼ੁਰਗਾਂ ਨੂੰ ...









