Wednesday, October 28Punjabi People

Home

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਜ਼ਰੀਏ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਜ਼ਰੀਏ ਵੱਡੇ ਪੱਧਰ ‘ਤੇ ਨਿਵੇਸ਼ ਆਉਣ ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਿਸ਼ਾਲ ਮੌਕੇ ਪੈਦਾ ਹੋਣਗੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Business
ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 13 ਤੋਂ 15 ਮਾਰਚ 2026 ਤੱਕ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸਨੂੰ ਸੂਬੇ ਦੇ ਉਦਯੋਗਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਨੂੰ ਉਦਯੋਗਿਕ ਤਰੱਕੀ ਦੇ ਨਵੇਂ ਆਸਮਾਨਾਂ ਤੱਕ ਲੈ ਜਾਵੇਗਾ। ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਉਤਸ਼ਾਹ ਦੇਵੇਗਾ ਅਤੇ ਪੰਜਾਬ ਪਹਿਲਾਂ ਹੀ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਪ੍ਰਮੁੱਖ ਕੇਂਦਰ ਵਜੋਂ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਇਤਿਹਾਸਕ ਸਮਾਗਮ ਉਦਯੋਗਿਕ ਵਾਧੇ ਲਈ ਮਜ਼ਬੂਤ ਮੰਚ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਉਦਯੋਗ-ਪੱਖੀ ਨੀਤੀਆਂ ਅਤੇ ਕਾਰਜ-ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬੀਆਂ ਦੀ ਉੱਦਮੀ ਸੋਚ ਅਤੇ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਆਪ...
ਭਾਰਤ ਬੰਦ: 12 ਫਰਵਰੀ ਨੂੰ ਟ੍ਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ ਦਾ ਐਲਾਨ, ਬੈਂਕਾਂ, ਆਵਾਜਾਈ ਅਤੇ ਦਫ਼ਤਰਾਂ ਸਮੇਤ ਕੀ-ਕੀ ਸੇਵਾਵਾਂ ਰਹਿਣਗੀਆਂ ਬੰਦ?

ਭਾਰਤ ਬੰਦ: 12 ਫਰਵਰੀ ਨੂੰ ਟ੍ਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ ਦਾ ਐਲਾਨ, ਬੈਂਕਾਂ, ਆਵਾਜਾਈ ਅਤੇ ਦਫ਼ਤਰਾਂ ਸਮੇਤ ਕੀ-ਕੀ ਸੇਵਾਵਾਂ ਰਹਿਣਗੀਆਂ ਬੰਦ?

Breaking News, National News
ਨਵੀਂ ਦਿੱਲੀ, 11 ਫਰਬਰੀ 2026: ਦੇਸ਼ ਦੀਆਂ ਵੱਖ-ਵੱਖ ਟ੍ਰੇਡ ਯੂਨੀਅਨਾਂ ਅਤੇ ਕਿਸਾਨ ਸੰਘਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ 12 ਫਰਵਰੀ ਨੂੰ ਰਾਸ਼ਟਰਵਿਆਪੀ ਬੰਦ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਬੈਂਕਾਂ, ਆਵਾਜਾਈ ਸੇਵਾਵਾਂ ਅਤੇ ਕੁਝ ਸਰਕਾਰੀ ਦਫ਼ਤਰਾਂ ਦੇ ਕੰਮਕਾਜ 'ਤੇ ਅਸਰ ਪੈ ਸਕਦਾ ਹੈ। ਦਸ ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸਾਂਝੇ ਮੰਚ ਦਾ ਕਹਿਣਾ ਹੈ ਕਿ ਲਗਭਗ 30 ਕਰੋੜ ਮਜ਼ਦੂਰ ਇਸ ਹੜਤਾਲ ਵਿੱਚ ਸ਼ਾਮਲ ਹੋਣਗੇ। ਟ੍ਰੇਡ ਯੂਨੀਅਨਾਂ ਅਤੇ ਕਿਸਾਨ ਸੰਘਠਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਆਲ ਇੰਡੀਆ ਟ੍ਰੇਡ ਯੂਨੀਅਨ ਕਾਂਗਰਸ (AITUC) ਦੀ ਜਨਰਲ ਸਕੱਤਰ ਅਮਰਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਵਾਰ ਹੜਤਾਲ ਵਿੱਚ ਭਾਗੀਦਾਰੀ ਪਹਿਲਾਂ ਨਾਲੋਂ ਵੱਧ ਰਹੇਗੀ। ਉਨ੍ਹਾਂ ਦੱਸਿਆ ਕਿ 12 ਫਰਵਰੀ ਦੀ ਹੜਤਾਲ ਵਿੱਚ ਘੱਟੋ-ਘੱਟ 30 ਕਰੋੜ ਮਜ਼ਦੂਰ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਦਕਿ 9 ਜੁਲਾਈ 2025 ਦੇ ਪ੍ਰਦਰਸ਼ਨ ਵਿੱਚ ਲਗਭਗ 25 ਕਰੋੜ ਲੋਕ ਸ਼ਾਮਲ ਹੋਏ ਸਨ। ਯੂਨੀਅਨਾਂ ਮੁਤਾਬਕ, ਇਸ ਵਾਰ 600 ਤੋਂ ਵੱਧ ਜ਼ਿਲ੍ਹਿਆਂ ਵਿੱਚ ਅਸਰ ਵੇਖਣ ਨੂੰ ਮਿਲੇਗਾ, ਜਦਕਿ ਪਿਛਲੀ...
ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਜ਼ਿਆਦਾ ਲੋਕ ਗ੍ਰਿਫ਼ਤਾਰ

ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਜ਼ਿਆਦਾ ਲੋਕ ਗ੍ਰਿਫ਼ਤਾਰ

Breaking News
ਚੰਡੀਗੜ੍ਹ, 10 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਦੇ ਤਹਿਤ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 2,706 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਯਾਦ ਰਹੇ ਕਿ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟਿਆਂ ਦਾ ਕੇਂਦਰੀ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਜ਼ਿਲਿਆਂ ਦਾ ਨਿੱਜੀ ਦੌਰਾ ਕੀਤਾ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਆਪ੍ਰੇਸ਼ਨ ਪ੍ਰਹਾਰ-2’ ਵਿੱਚ ਲਗਭਗ 12,000 ਪੁਲਿਸ ਕਰਮੀਆਂ ਅਤੇ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਦੂਜੇ ਦਿਨ ਦੇ ਨਤੀਜੇ ਵੱਖ ਕਰਦਿਆਂ, ਵਿਸ਼ੇਸ਼ ਡੀਜੀਪੀ ਨੇ ਕਿਹ...
ਨਸ਼ਾ ਤਸਕਰਾਂ ਦੇ ਸਿਆਸੀ ਹਮਾਇਤੀਆਂ ਨਾਲ ਰਾਜਪਾਲ ਦੀ ਯਾਤਰਾ ਕੇਵਲ ਨਾਟਕ ਹੈ: ਕੁਲਦੀਪ ਧਾਲੀਵਾਲ

ਨਸ਼ਾ ਤਸਕਰਾਂ ਦੇ ਸਿਆਸੀ ਹਮਾਇਤੀਆਂ ਨਾਲ ਰਾਜਪਾਲ ਦੀ ਯਾਤਰਾ ਕੇਵਲ ਨਾਟਕ ਹੈ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 10 ਫਰਵਰੀ 2026: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਮੁਹਿੰਮਾਂ ਅਤੇ ਯਾਤਰਾਵਾਂ ਚਲਾ ਰਹੀ ਹੈ, ਪਰ ਸਰਕਾਰ ਦੀ ਸਫਲਤਾ ਤੋਂ ਘਬਰਾਹਟ ਵਿੱਚ ਰਾਜਪਾਲ ਵੱਲੋਂ ਸ਼ੁਰੂ ਕੀਤੀ ਗਈ ਵੱਖਰੀ ਯਾਤਰਾ ਦੇ ਤਰੀਕੇ ਅਤੇ ਇਸ ਵਿੱਚ ਸ਼ਾਮਲ ਚਿਹਰੇ ਕਈ ਗੰਭੀਰ ਸਵਾਲ ਪੈਦਾ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਨਸ਼ਾ ਵਿਰੋਧੀ ਪਹਿਲ ਦਾ ਵਿਰੋਧ ਨਹੀਂ ਕਰਦੀ ਅਤੇ ਚਾਹੁੰਦੀ ਹੈ ਕਿ ਹਰ ਵਰਗ ਇਸ ਲੜਾਈ ਵਿੱਚ ਸ਼ਾਮਲ ਹੋਵੇ, ਪਰ ਰਾਜਪਾਲ ਵੱਲੋਂ ਉਹਨਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜਾਬ ਵਿੱਚ ਨਸ਼ਾ ਫੈਲ...
ਡਾ. ਬਲਜੀਤ ਕੌਰ ਨੇ ਨਵ-ਨਿਯੁਕਤ ਭਲਾਈ ਬੋਰਡ ਦੀਆਂ ਚੇਅਰਪਰਸਨਜ਼ ਨਾਲ ਪਹਿਲੀ ਸਰਕਾਰੀ ਮੀਟਿੰਗ ਕੀਤੀ; ਹਰ ਵਰਗ ਦੇ ਹੱਕਾਂ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ

ਡਾ. ਬਲਜੀਤ ਕੌਰ ਨੇ ਨਵ-ਨਿਯੁਕਤ ਭਲਾਈ ਬੋਰਡ ਦੀਆਂ ਚੇਅਰਪਰਸਨਜ਼ ਨਾਲ ਪਹਿਲੀ ਸਰਕਾਰੀ ਮੀਟਿੰਗ ਕੀਤੀ; ਹਰ ਵਰਗ ਦੇ ਹੱਕਾਂ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ

Breaking News
ਚੰਡੀਗੜ੍ਹ, 10 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਜ਼ਬੂਤ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰਾਖੀ ਅਤੇ ਰਾਜ ਵਿੱਚ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਪੰਜਾਬ ਭਵਨ ਵਿੱਚ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਜ਼ ਨਾਲ ਪਹਿਲੀ ਸਰਕਾਰੀ ਮੀਟਿੰਗ ਦੀ ਅਧ੍ਯਕਸ਼ਤਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਭਲਾਈ ਬੋਰਡ ਸਰਗਰਮ, ਜਵਾਬਦੇਹ ਅਤੇ ਸਰਕਾਰ ਨਾਲ ਨਜ਼ਦੀਕੀ ਸਹਿਯੋਗ ਨਾਲ ਕੰਮ ਕਰਨ। ਉਨ੍ਹਾਂ ਚੇਅਰਪਰਸਨਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਨਾਲ ਜੁੜੇ ਮੁੱਦਿਆਂ, ਲੋੜਾਂ ਅਤੇ ਤਰਜੀਹਾਂ ਦੀ ਸੁਚੱਜੀ ਯੋਜਨਾ ਅਧੀਨ ਪਛਾਣ ਕਰਕੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਹੱਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਕਾਰਵਾਈ ਰਾਹੀਂ ਕੀਤਾ ਜਾਵੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਬੋਰਡਾਂ ਦੇ ਚੇਅਰਪਰਸਨਜ਼ ਵ...
ਐਸ.ਸੀ. ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰ ਦੇ ਮੁਲਾਜ਼ਮਾਂ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ: ਜਸਵੀਰ ਸਿੰਘ ਗੜ੍ਹੀ

ਐਸ.ਸੀ. ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰ ਦੇ ਮੁਲਾਜ਼ਮਾਂ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ: ਜਸਵੀਰ ਸਿੰਘ ਗੜ੍ਹੀ

Breaking News
ਚੰਡੀਗੜ੍ਹ, 10 ਫਰਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਨੋਟਿਸ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਦੇ ਸੈਕਟਰ-8 ਅਤੇ ਸੈਕਟਰ-39 ਵਿੱਚ ਸਥਿਤ ਨਿਵਾਸ ਅਸਥਾਨਾਂ ’ਤੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਇਨਕਾਰ ਕਰ ਦਿੱਤਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ-ਸੂਚਕ ਟਿੱਪਣੀ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਆਪਣੇ ਆਪ (ਸੂ ਮੋਟੋ) ਲਏ ਗਏ ਨੋਟਿਸ ਦੀ ਤਾਮੀਲ ਲਈ ਕਮਿਸ਼ਨ ਦਾ ਕਰਮਚਾਰੀ ਦੋ ਵਾਰ ਪ੍ਰਤਾਪ ਸਿੰਘ ਬਾਜਵਾ ਦੇ ਨਿਵਾਸ ’ਤੇ ਜਾ ਚੁੱਕਾ ਹੈ।ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਚੋਣਾਂ ਦੌਰਾਨ ਵੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ 90 ਦਿਨਾਂ ਦੇ ਅੰਦਰ ਇੱਕ ਹੋਰ ਮਾਮਲੇ ਵਿੱਚ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਆਪਣੇ ਬਿਆਨ ਰਾਹੀਂ ਪ੍ਰਤਾਪ ਸਿੰਘ ਬਾਜਵਾ ਨੇ ਜਗੀਰੂ ਸੋਚ ਦਾ ਪ੍ਰਗਟਾਵਾ ਕ...
ਲੋਕ ਸਭਾ ਵਿੱਚ ਵਿਰੋਧੀ ਧਿਰਾਂ ਨੇ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਬੇਭਰੋਸਗੀ ਮਤੇ ਦਾ ਨੋਟਿਸ ਪੇਸ਼ ਕੀਤਾ

ਲੋਕ ਸਭਾ ਵਿੱਚ ਵਿਰੋਧੀ ਧਿਰਾਂ ਨੇ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਬੇਭਰੋਸਗੀ ਮਤੇ ਦਾ ਨੋਟਿਸ ਪੇਸ਼ ਕੀਤਾ

National News
ਨਵੀਂ ਦਿੱਲੀ, 10 ਫਰਬਰੀ 2026: ਬਜਟ ਸੈਸ਼ਨ ਦੇ ਦਸਵੇਂ ਦਿਨ ਮੰਗਲਵਾਰ ਨੂੰ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ, ਜਿਸ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਰੋਕਣੀ ਪਈ। ਸਵੇਰੇ 11 ਵਜੇ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹੰਗਾਮੇ ਕਾਰਨ ਕੋਈ ਚਰਚਾ ਨਾ ਹੋ ਸਕੀ ਅਤੇ ਪੀ.ਸੀ. ਮੋਹਨ ਨੇ ਸਿਰਫ਼ ਇੱਕ ਮਿੰਟ ਬਾਅਦ ਹੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਦੁਪਹਿਰ 12 ਵਜੇ ਜਦੋਂ ਸਦਨ ਮੁੜ ਬੈਠਿਆ ਤਾਂ ਵੀ ਵਿਰੋਧੀ ਸੰਸਦ ਮੈਂਬਰਾਂ ਦਾ ਹੰਗਾਮਾ ਜਾਰੀ ਰਿਹਾ। ਨਾਅਰੇਬਾਜ਼ੀ ਮੁੜ ਸ਼ੁਰੂ ਹੋਣ ਕਾਰਨ ਲੋਕ ਸਭਾ ਦੀ ਕਾਰਵਾਈ ਫਿਰ ਦੋ ਵਜੇ ਤੱਕ ਲਈ ਟਾਲ ਦਿੱਤੀ ਗਈ। ਇਸ ਦੌਰਾਨ ਕਾਂਗਰਸ ਦੀ ਅਗਵਾਈ ਹੇਠ ਵਿਰੋਧੀ ਧਿਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਖਿਲਾਫ਼ ਬੇਭਰੋਸਗੀ ਮਤੇ ਦਾ ਨੋਟਿਸ ਪੇਸ਼ ਕੀਤਾ। ਇਸ ਨੋਟਿਸ ’ਤੇ ਕੁੱਲ 118 ਸੰਸਦ ਮੈਂਬਰਾਂ ਦੇ ਦਸਤਖ਼ਤ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਨੇ ਜਾਣਕਾਰੀ ਦਿੱਤੀ ਕਿ ਇਹ ਨੋਟਿਸ ਦੁਪਹਿਰ 1 ਵਜ ਕੇ 14 ਮਿੰਟ ’ਤੇ ਜਮ੍ਹਾਂ ਕਰਵਾਇਆ ਗਿਆ। ਸਵੇਰ ਤੋ...
ਪੰਜਾਬ ਸਰਕਾਰ ਐਸਸੀ/ਬੀਸੀ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਐਸਸੀ/ਬੀਸੀ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 9 ਫਰਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਾਲ-ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਪੰਜਾਬ ਭਵਨ ਵਿਖੇ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਹ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰੀਆਂ ਕੀਤੀਆਂ ਜਾਣਗੀਆਂ। ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਹਨਾਂ ਨੂੰ ਸਰਕਾਰ ਨਾਲ ਜਲਦ...
ਬੁਨਿਆਦੀ ਢਾਂਚੇ ਨਾਲ ਜੁੜੇ ਨਵੇਂ ਪ੍ਰੋਜੈਕਟਾਂ ਕਾਰਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਨੂੰ ਤੇਜ਼ੀ ਮਿਲੀ: ਹਰਜੋਤ ਸਿੰਘ ਬੈਂਸ

ਬੁਨਿਆਦੀ ਢਾਂਚੇ ਨਾਲ ਜੁੜੇ ਨਵੇਂ ਪ੍ਰੋਜੈਕਟਾਂ ਕਾਰਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਨੂੰ ਤੇਜ਼ੀ ਮਿਲੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 9 ਫਰਵਰੀ 2026: ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਤਰੱਕੀ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਇੱਥੋਂ ਜਾਰੀ ਕੀਤੇ ਗਏ ਇੱਕ ਵੀਡੀਓ ਸੰਦੇਸ਼ ਰਾਹੀਂ ਸ. ਬੈਂਸ ਨੇ ਹਲਕੇ ਦੇ ਵਸਨੀਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨਜ਼ੂਰਸ਼ੁਦਾ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਨਹਿਰ ਦੀ ਉਸਾਰੀ ਦੇ ਸਮੇਂ ਬਣੇ ਸਨ ਅਤੇ ਹੁਣ ਆਧੁਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੜ ਤਿਆਰ ਕੀਤੇ ਜਾ...
ISRO ਦੀ ਅਗਲੀ ਮਹੱਤਵਪੂਰਨ ਉਡਾਣ: ਚੰਦਰਯਾਨ-4 ਚੰਦਰਮਾ ਦੇ 6000 ਮੀਟਰ ਉੱਚੇ ਪਹਾੜ ’ਤੇ ਲੈਂਡ ਕਰੇਗਾ, ਪਹਿਲੀ ਵਾਰ ਧਰਤੀ ’ਤੇ ਲਿਆਂਦੀ ਜਾਵੇਗੀ ਚੰਦਰਮਾ ਦੀ ਮਿੱਟੀ

ISRO ਦੀ ਅਗਲੀ ਮਹੱਤਵਪੂਰਨ ਉਡਾਣ: ਚੰਦਰਯਾਨ-4 ਚੰਦਰਮਾ ਦੇ 6000 ਮੀਟਰ ਉੱਚੇ ਪਹਾੜ ’ਤੇ ਲੈਂਡ ਕਰੇਗਾ, ਪਹਿਲੀ ਵਾਰ ਧਰਤੀ ’ਤੇ ਲਿਆਂਦੀ ਜਾਵੇਗੀ ਚੰਦਰਮਾ ਦੀ ਮਿੱਟੀ

National News
ਨਵੀਂ ਦਿੱਲੀ, 9 ਫਰਬਰੀ 2026: ਭਾਰਤੀ ਪੁਲਾੜ ਖੋਜ ਸੰਸਥਾ (ISRO) ਨੂੰ ਇਕ ਹੋਰ ਮਹੱਤਵਪੂਰਨ ਸਫਲਤਾ ਮਿਲੀ ਹੈ। ਇਸਰੋ ਨੇ ਆਪਣੇ ਆਉਣ ਵਾਲੇ ਮਹੱਤਵਾਕਾਂਕਸ਼ੀ ਮਿਸ਼ਨ ਚੰਦਰਯਾਨ-4 ਲਈ ਚੰਦਰਮਾ ਦੇ ਦੱਖਣੀ ਧਰੁਵ ਦੇ ਨੇੜੇ ਇਕ ਸੁਰੱਖਿਅਤ ਲੈਂਡਿੰਗ ਸਥਾਨ ਦੀ ਚੋਣ ਕਰ ਲਈ ਹੈ। ਵਿਗਿਆਨੀਆਂ ਨੇ ਚੰਦਰਯਾਨ-2 ਦੇ ਆਰਬਿਟਰ ਤੋਂ ਪ੍ਰਾਪਤ ਤਸਵੀਰਾਂ ਅਤੇ ਡਾਟੇ ਦੇ ਆਧਾਰ ’ਤੇ ਮੌਂਸ ਮਾਉਟਨ (Mons Mouton – MM-4) ਨੂੰ ਲੈਂਡਿੰਗ ਲਈ ਸਭ ਤੋਂ ਉਚਿਤ ਅਤੇ ਸੁਰੱਖਿਅਤ ਥਾਂ ਕਰਾਰ ਦਿੱਤਾ ਹੈ। ਮੌਂਸ ਮਾਉਟਨ ਚੰਦਰਮਾ ਦੇ ਦੱਖਣੀ ਧਰੁਵ ਖੇਤਰ ਵਿੱਚ ਸਥਿਤ ਲਗਭਗ 6000 ਮੀਟਰ ਉੱਚਾ ਪਹਾੜ ਹੈ, ਜਿਸਦੀ ਉਪਰਲੀ ਸਤ੍ਹਾ ਕਾਫ਼ੀ ਹੱਦ ਤੱਕ ਸਮਤਲ ਹੈ। MM-4 ਨੂੰ ਲੈਂਡਿੰਗ ਸਾਈਟ ਵਜੋਂ ਕਿਉਂ ਚੁਣਿਆ ਗਿਆ? ਵਿਗਿਆਨੀਆਂ ਮੁਤਾਬਕ, ਇਸ ਸਥਾਨ ਦੀ ਚੋਣ ਦੇ ਕਈ ਅਹਿਮ ਕਾਰਨ ਹਨ: ਸੁਰੱਖਿਅਤ ਸਤ੍ਹਾ: ਇੱਥੇ ਢਲਾਣ ਸਿਰਫ਼ 5 ਡਿਗਰੀ ਤੱਕ ਹੈ, ਜਦਕਿ ਲੈਂਡਰ 10 ਡਿਗਰੀ ਤੱਕ ਦੀ ਢਲਾਣ ’ਤੇ ਵੀ ਸੁਰੱਖਿਅਤ ਤਰੀਕੇ ਨਾਲ ਉਤਰ ਸਕਦਾ ਹੈ। ਘੱਟ ਖ਼ਤਰਾ: ਖੇਤਰ ਵਿੱਚ ਵੱਡੇ ਪੱਥਰਾਂ ਦੀ ਗਿਣਤੀ ਘੱਟ ਹੈ, ਜਿਸ ਨਾਲ ਲੈਂਡਿੰਗ ਦੌਰਾ...