4ਜੀ/5ਜੀ ਟੈਲੀਕਾਮ ਢਾਂਚੇ ਨਾਲ ਸੰਬੰਧਿਤ ਚੋਰੀਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ, ਜਿਸ ਤਹਿਤ 17 ਹੋਰ ਦੋਸ਼ੀ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 9 ਫਰਵਰੀ 2026: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਂਦਿਆਂ 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਨਾਲ ਜੁੜੀਆਂ ਚੋਰੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਆਪਕ ਅਤੇ ਲਗਾਤਾਰ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ 17 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ, ਜਦਕਿ 140 ਐਫਆਈਆਰਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨੂੰ ਨਿਰੰਤਰ ਚਾਲੂ ਰੱਖਿਆ ਗਿਆ ਹੈ।
4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਚੋਰੀਆਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ। ਇੰਸਪੈਕਟਰ ਜਨਰਲ ਆਫ਼ ਪੁਲਿਸ ਰਾਜਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਐਸਆਈਟੀ ਨੇ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਸਾਂਝੀ ਤੌਰ ’ਤੇ ਕੰਮ ਕਰਦਿਆਂ ਦੋਸ਼ੀਆਂ ਦੀ ਪਛਾਣ, ਗ੍ਰਿਫ਼ਤਾਰੀ ਅਤੇ ਚੋਰੀ ਕੀਤੇ ਗਏ ਸਾਜ਼ੋ-ਸਾਮਾਨ ਦੀ ਬਰਾਮਦਗੀ ਯ...









