Thursday, July 30Punjabi People

Home

ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ, 414.75 ਕਰੋੜ ਰੁਪਏ ਦੇ ਸੁਰੱਖਿਆ ਕੰਮ ਜਾਰੀ: ਬਰਿੰਦਰ ਗੋਇਲ

ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ, 414.75 ਕਰੋੜ ਰੁਪਏ ਦੇ ਸੁਰੱਖਿਆ ਕੰਮ ਜਾਰੀ: ਬਰਿੰਦਰ ਗੋਇਲ

Breaking News
ਚੰਡੀਗੜ੍ਹ, 7 ਜੁਲਾਈ 2026: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਵਿੱਚ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਸੰਭਾਵਨਾ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਸੰਵੇਦਨਸ਼ੀਲ ਇਲਾਕਿਆਂ ਵਿੱਚ ਚੌਕਸੀ ਵਧਾਉਣ ਅਤੇ ਸਾਰੇ ਸੁਰੱਖਿਆ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ, ਖੇਤੀਬਾੜੀ ਵਾਲੀ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਦੌਰਾਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਮਜ਼ਬੂਤ ਨਿਗਰਾਨੀ ਪ੍ਰਣਾਲੀ ਅਤੇ ਹੜ੍ਹ ਰੋਕੂ ਢਾਂਚਾ ਤਿਆਰ ਕੀਤਾ ਗਿਆ ਹੈ। ਮੀਟਿੰਗ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਕਾਰਜਾਂ ਦੀ...
“ਸਾਡਾ ਟੀਚਾ ਸਿਰਫ਼ ਤਮਗੇ ਜਿੱਤਣਾ ਨਹੀਂ, ਸਗੋਂ ਮਜ਼ਬੂਤ ਖੇਡ ਸੱਭਿਆਚਾਰ ਬਣਾਉਣਾ ਹੈ”: CM ਨਾਇਬ ਸਿੰਘ ਸੈਣੀ

“ਸਾਡਾ ਟੀਚਾ ਸਿਰਫ਼ ਤਮਗੇ ਜਿੱਤਣਾ ਨਹੀਂ, ਸਗੋਂ ਮਜ਼ਬੂਤ ਖੇਡ ਸੱਭਿਆਚਾਰ ਬਣਾਉਣਾ ਹੈ”: CM ਨਾਇਬ ਸਿੰਘ ਸੈਣੀ

Haryana news
ਹਰਿਆਣਾ, 7 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿਰਫ਼ ਖਿਡਾਰੀਆਂ ਤੋਂ ਤਮਗੇ ਜਿੱਤਵਾਉਣਾ ਨਹੀਂ, ਸਗੋਂ ਅਜਿਹਾ ਮਜ਼ਬੂਤ ਖੇਡ ਸੱਭਿਆਚਾਰ ਤਿਆਰ ਕਰਨਾ ਹੈ, ਜਿੱਥੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਬਿਹਤਰ ਮੌਕੇ, ਸਹੂਲਤਾਂ ਅਤੇ ਉਤਸ਼ਾਹ ਮਿਲ ਸਕੇ। ਮੁੱਖ ਮੰਤਰੀ ਪੰਚਕੂਲਾ ਦੇ ਸੈਕਟਰ-1 ਸਥਿਤ ਪੀਡਬਲਯੂਡੀ ਰੈਸਟ ਹਾਊਸ ਦੇ ਆਡੀਟੋਰੀਅਮ ਵਿੱਚ ਸੂਬੇ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਦੇ ਸਨਮਾਨ ਵਿੱਚ ਕਰਵਾਏ ਗਏ ਨਕਦ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਖੇਡ ਰਾਜ ਮੰਤਰੀ ਗੌਰਵ ਗੌਤਮ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 198 ਐਥਲੀਟਾਂ ਨੂੰ ਕੁੱਲ 20.59 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ। ਇਸ ਰਕਮ ਵਿੱਚ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਵਾਲੇ 117 ਖਿਡਾਰੀਆਂ ਲਈ 13.75 ਕਰੋੜ ਰੁਪਏ, 2022 ਪੈਰਾ ਏਸ਼ੀਅਨ ਖੇਡਾਂ ਦੇ ਤਿੰਨ ਖਿਡਾਰੀਆਂ ਲਈ 2.32 ਕਰੋੜ ਰੁਪਏ ਅਤ...
ਮਹਿਲਾਵਾਂ ਲਈ ਜ਼ਰੂਰੀ ਖਬਰ: ਖਾਤੇ ਵਿੱਚ 1000/1500 ਰੁਪਏ ਨਾ ਆਉਣ ‘ਤੇ ਜਾਣੋ ਕੀ ਕਰਨਾ ਹੈ

ਮਹਿਲਾਵਾਂ ਲਈ ਜ਼ਰੂਰੀ ਖਬਰ: ਖਾਤੇ ਵਿੱਚ 1000/1500 ਰੁਪਏ ਨਾ ਆਉਣ ‘ਤੇ ਜਾਣੋ ਕੀ ਕਰਨਾ ਹੈ

Breaking News, Punjab News
ਚੰਡੀਗੜ੍ਹ, 7 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਹੈ। ਯੋਜਨਾ ਅਧੀਨ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਜੁਲਾਈ ਮਹੀਨੇ ਦੌਰਾਨ ਕਈ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਯੋਜਨਾ ਦੀਆਂ ਕਿਸ਼ਤਾਂ ਜਮ੍ਹਾਂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਪਹਿਲੀ ਕਿਸ਼ਤ ਵਜੋਂ 3000 ਰੁਪਏ, ਜਦਕਿ ਅਨੁਸੂਚਿਤ ਜਾਤੀ (ਐਸਸੀ) ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 4500 ਰੁਪਏ ਦੀ ਸਹਾਇਤਾ ਮਿਲਣ ਦੀ ਗੱਲ ਦੱਸੀ ਜਾ ਰਹੀ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੰਜਾਬ ਭਰ ਵਿੱਚ ਮਹਿਲਾਵਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ। ਅਰਜ਼ੀ ਭਰਨ ਸਮੇਂ ਮੋਬਾਈਲ ਨੰਬਰ ਅਤੇ ਬੈਂਕ ਖਾਤੇ ਦੀ ਜਾਣਕਾਰੀ ਦਾ ਰੱਖੋ ਧਿਆਨ ਯੋਜਨਾ ਲਈ ਫਾਰਮ ਭਰਨ ਵਾਲੀਆਂ ਮਹਿਲਾਵਾਂ ਨੂੰ ਕੁਝ ਮਹੱਤਵਪੂਰਨ ਗੱਲਾਂ ਦਾ ਖਾਸ ਧਿਆਨ ਰੱਖਣ ਦੀ ਲੋੜ ਹੈ। ਅਰਜ਼ੀ ਵਿੱਚ ਦਿੱਤਾ ਜਾਣ ਵਾਲਾ ਮੋਬਾਈਲ ਨੰਬਰ ਆਧਾਰ ਕਾਰਡ ਅ...
ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ, ਸਾਬਕਾ ਵਿਧਾਇਕ ਬਲਵਿੰਦਰ ਲਾਡੀ ਨੇ ਛੱਡੀ ਭਾਜਪਾ, ‘ਆਪ’ ਵਿੱਚ ਹੋਏ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ, ਸਾਬਕਾ ਵਿਧਾਇਕ ਬਲਵਿੰਦਰ ਲਾਡੀ ਨੇ ਛੱਡੀ ਭਾਜਪਾ, ‘ਆਪ’ ਵਿੱਚ ਹੋਏ ਸ਼ਾਮਲ

Punjab News
ਚੰਡੀਗੜ੍ਹ, 7 ਜੁਲਾਈ 2026:  ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੀ 'ਆਪ' ਵਿੱਚ ਸ਼ਮੂਲੀਅਤ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਸਿਆਸੀ ਸਮੀਕਰਨਾਂ 'ਤੇ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਬਲਵਿੰਦਰ ਲਾਡੀ ਦਾ ਪਾਰਟੀ ਬਦਲਣ ਦਾ ਫ਼ੈਸਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪ੍ਰਭਾਵਸ਼ਾਲੀ ਆਗੂਆਂ ਨੂੰ ਆਪਣੇ ਨਾਲ ਜੋੜਨ ਵਿੱਚ ਜੁਟੀਆਂ ਹੋਈਆਂ ਹਨ। ਅਜਿਹੇ ਵਿੱਚ ਲਾਡੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ 'ਆਪ' ਲਈ ਇੱਕ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ...
ਭਾਰਤ ‘ਚ ਹਟਣ ਮਗਰੋਂ ਵੀ ਵਿਦੇਸ਼ਾਂ ‘ਚ ਦੇਖੀ ਜਾ ਰਹੀ ‘ਸਤਲੁਜ’, ਵਟਸਐਪ ‘ਤੇ ਹੋ ਰਹੀ ਵਿਆਪਕ ਸ਼ੇਅਰਿੰਗ: ਜਸਬੀਰ ਜੱਸੀ

ਭਾਰਤ ‘ਚ ਹਟਣ ਮਗਰੋਂ ਵੀ ਵਿਦੇਸ਼ਾਂ ‘ਚ ਦੇਖੀ ਜਾ ਰਹੀ ‘ਸਤਲੁਜ’, ਵਟਸਐਪ ‘ਤੇ ਹੋ ਰਹੀ ਵਿਆਪਕ ਸ਼ੇਅਰਿੰਗ: ਜਸਬੀਰ ਜੱਸੀ

Punjab News
ਚੰਡੀਗੜ੍ਹ, 7 ਜੁਲਾਈ 2026: ਦਿਲਜੀਤ ਦੋਸਾਂਝ ਅਭਿਨੀਤ ਫ਼ਿਲਮ 'ਸਤਲੁਜ' ਨੂੰ ਭਾਰਤ ਵਿੱਚ ਜ਼ੀ5 ਤੋਂ ਹਟਾਏ ਜਾਣ ਦੇ ਬਾਵਜੂਦ ਇਹ ਫ਼ਿਲਮ ਵਿਦੇਸ਼ਾਂ ਵਿੱਚ ਦਰਸ਼ਕਾਂ ਤੱਕ ਲਗਾਤਾਰ ਪਹੁੰਚ ਰਹੀ ਹੈ। ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦਾਅਵਾ ਕੀਤਾ ਹੈ ਕਿ ਫ਼ਿਲਮ ਨੂੰ ਵੱਡੇ ਪੱਧਰ 'ਤੇ ਡਾਊਨਲੋਡ ਕਰਕੇ ਖ਼ਾਸ ਕਰਕੇ ਅਮਰੀਕਾ ਸਮੇਤ ਹੋਰ ਦੇਸ਼ਾਂ ਵਿੱਚ ਵਟਸਐਪ ਰਾਹੀਂ ਸਾਂਝਾ ਕੀਤਾ ਜਾ ਰਿਹਾ ਹੈ। ਐਨਡੀਟੀਵੀ ਨਾਲ ਗੱਲਬਾਤ ਕਰਦਿਆਂ ਜਸਬੀਰ ਜੱਸੀ ਨੇ ਕਿਹਾ ਕਿ ਭਾਵੇਂ ਫ਼ਿਲਮ ਹੁਣ ਭਾਰਤ ਵਿੱਚ ਜ਼ੀ5 'ਤੇ ਉਪਲਬਧ ਨਹੀਂ ਹੈ, ਪਰ ਅਮਰੀਕਾ ਅਤੇ ਹੋਰ ਦੇਸ਼ਾਂ ਵਿੱਚ ਲੋਕ ਇਸ ਨੂੰ ਦੇਖ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਫ਼ਿਲਮ ਇੰਨੀ ਵਾਰ ਵਟਸਐਪ 'ਤੇ ਸਾਂਝੀ ਕੀਤੀ ਜਾ ਚੁੱਕੀ ਹੈ ਕਿ ਸ਼ਾਇਦ ਹੀ ਕਿਸੇ ਹੋਰ ਫ਼ਿਲਮ ਨਾਲ ਅਜਿਹਾ ਪਹਿਲਾਂ ਹੋਇਆ ਹੋਵੇ। ਜੱਸੀ ਨੇ ਕਿਹਾ, "ਅਮਰੀਕਾ ਵਿੱਚ ਲੋਕ ਇਹ ਫ਼ਿਲਮ ਦੇਖ ਰਹੇ ਹਨ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਨੂੰ ਦੇਖਿਆ ਜਾ ਰਿਹਾ ਹੈ। ਲੋਕਾਂ ਨੇ ਇਸ ਨੂੰ ਇੰਨੀ ਵਾਰ ਵਟਸਐਪ 'ਤੇ ਸਾਂਝਾ ਕੀਤਾ ਅਤੇ ਡਾਊਨਲੋਡ ਕੀਤਾ ਹੈ ਕਿ ਮੈਨੂੰ ਨਹੀਂ ਲੱਗਦਾ ਕਿਸੇ ਹੋਰ ਫ਼ਿ...
ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਗੈਰ-ਕਾਨੂੰਨੀ ਕਲੋਨੀਆਂ ‘ਤੇ ਵੱਡੀ ਕਾਰਵਾਈ, ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ ਵਿਕਾਸ ਅਥਾਰਟੀ ਦੀ ਗੈਰ-ਕਾਨੂੰਨੀ ਕਲੋਨੀਆਂ ‘ਤੇ ਵੱਡੀ ਕਾਰਵਾਈ, ਚੱਲਿਆ ਪੀਲਾ ਪੰਜਾ

Punjab News
ਅੰਮ੍ਰਿਤਸਰ, 7 ਜੁਲਾਈ 2026: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਵਿਕਾਸ ਅਥਾਰਟੀ (ਏਡੀਏ) ਨੇ ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਤਿੰਨ ਅਣਅਧਿਕਾਰਤ ਕਲੋਨੀਆਂ ਵਿੱਚ ਵੱਡੀ ਪੱਧਰ ਦੀ ਢਾਹੁਣ ਕਾਰਵਾਈ ਕੀਤੀ। ਪੁਲਿਸ ਦੀ ਮੌਜੂਦਗੀ ਵਿੱਚ ਚਲਾਈ ਗਈ ਇਸ ਮੁਹਿੰਮ ਦੌਰਾਨ ਬੁਲਡੋਜ਼ਰਾਂ ਰਾਹੀਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਅਤੇ ਕਲੋਨੀ ਡਿਵੈਲਪਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਪਿੰਡ ਕੰਬੋ (ਰਾਮਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਕ–ਰਾਮਤੀਰਥ ਰੋਡ, ਵੈਲਕਮ ਸਿਟੀ ਨੇੜੇ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿੱਚ ਵਿਕਸਤ ਕੀਤੀਆਂ ਜਾ ਰਹੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਥਾਵਾਂ 'ਤੇ ਚੱਲ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਅਤੇ ਵਿਕਾਸ ਕਾਰਜਾਂ ਨੂੰ ਮਸ਼ੀਨਰੀ ਦੀ ਮਦਦ ਨਾਲ ਹਟਾ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ...
ਅੰਬਾਲਾ ਦੇ ਨਿਰਮਾਣ ਅਧੀਨ ਵਿਗਿਆਨ ਕੇਂਦਰ ਨੂੰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਨਾਮ ਦਿੱਤਾ ਜਾਵੇਗਾ: ਸੀਐਮ ਨਾਇਬ ਸੈਣੀ

ਅੰਬਾਲਾ ਦੇ ਨਿਰਮਾਣ ਅਧੀਨ ਵਿਗਿਆਨ ਕੇਂਦਰ ਨੂੰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਨਾਮ ਦਿੱਤਾ ਜਾਵੇਗਾ: ਸੀਐਮ ਨਾਇਬ ਸੈਣੀ

Haryana news
ਚੰਡੀਗੜ੍ਹ, 7 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਏ, ਉੱਘੇ ਸਿੱਖਿਆਵਿਦ ਅਤੇ ਭਾਰਤੀ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜੀਵਨ ਰਾਸ਼ਟਰ ਸੇਵਾ, ਤਿਆਗ ਅਤੇ ਸਿਧਾਂਤਾਂ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਡਾ. ਮੁਖਰਜੀ ਦੀ ਜਨਮ ਵਰ੍ਹੇਗੰਢ ਸਿਰਫ਼ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਹੀ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ, ਰਾਸ਼ਟਰਵਾਦੀ ਸੋਚ ਅਤੇ ਲੋਕ ਸੇਵਾ ਦੀ ਭਾਵਨਾ ਤੋਂ ਪ੍ਰੇਰਿਤ ਕਰਨ ਦਾ ਵੀ ਅਹਿਮ ਮੌਕਾ ਹੈ। ਮੁੱਖ ਮੰਤਰੀ ਅੰਬਾਲਾ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ 125ਵੇਂ ਜਨਮ ਵਰ੍ਹੇਗੰਢ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ, ਭਾਜਪਾ ਹਰਿਆਣਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਅਤੇ ਪਾਰਟੀ ਦੀ ਸੰਸਦੀ ਬੋਰਡ ਮੈਂਬਰ ਸੁਧਾ ਯਾਦਵ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਵਿੱਚ ਸਾਰੇ ਆਗੂਆਂ ਨੇ ਡਾ. ਮੁਖਰਜੀ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼...
ਬੀਐਲਓਜ਼ ਨਾਲ ਦੁਰਵਿਵਹਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਹੋਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਬੀਐਲਓਜ਼ ਨਾਲ ਦੁਰਵਿਵਹਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਹੋਵੇਗਾ: ਸੀਈਓ ਅਨਿੰਦਿਤਾ ਮਿੱਤਰਾ

Breaking News, Punjab News
ਚੰਡੀਗੜ੍ਹ, 7 ਜੁਲਾਈ 2026: ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀਈਓ) ਅਨਿੰਦਿਤਾ ਮਿੱਤਰਾ ਨੇ ਸਪੱਸ਼ਟ ਕੀਤਾ ਹੈ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਦੌਰਾਨ ਡਿਊਟੀ ਨਿਭਾ ਰਹੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ, ਧੱਕੇਸ਼ਾਹੀ ਜਾਂ ਹਮਲਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਦੇ ਨਾਲ-ਨਾਲ ਸਰਕਾਰੀ ਕਰਮਚਾਰੀਆਂ ਦੇ ਮਨੋਬਲ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ, ਇਸ ਲਈ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪਟਿਆਲਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਐਸਆਈਆਰ ਨਾਲ ਸਬੰਧਤ ਡਿਊਟੀ ਨਿਭਾ ਰਹੇ ਬੀਐਲਓਜ਼ ਨਾਲ ਦੁਰਵਿਵਹਾਰ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਚੋਣ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪਟਿਆਲਾ ਦੇ ਆਨੰਦ ਨਗਰ ਖੇਤਰ ਵਿੱਚ ਬੂਥ ਨੰਬਰ 113 ਦਾ ਬੀਐਲਓ ਘਰ-ਘਰ ਜਾ ਕੇ ਐਸਆਈਆਰ ਪ੍ਰਕਿਰਿਆ ਤਹਿਤ ਲੋੜੀਂਦੀ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਲਈ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਲਈ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

Punjab News
ਕੋਟਕਪੂਰਾ, 6 ਜੁਲਾਈ 2026: ਮਨੁੱਖਤਾ ਦੀ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਸਮਰਪਿਤ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ ‘ਮੇਲਾ ਖੂਨਦਾਨੀਆਂ ਦਾ’ ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਸ਼ਾਲ ਸਮਾਜ ਸੇਵੀ ਉਪਰਾਲੇ ਦੌਰਾਨ ਵੱਖ-ਵੱਖ ਸਰਕਾਰੀ ਅਤੇ ਨਿੱਜੀ ਬਲੱਡ ਬੈਂਕਾਂ ਦੀਆਂ ਟੀਮਾਂ ਨੇ ਮਿਲ ਕੇ 1,875 ਯੂਨਿਟ ਖੂਨ ਇਕੱਤਰ ਕੀਤਾ, ਜੋ ਲੋੜਵੰਦ ਮਰੀਜ਼ਾਂ ਲਈ ਇੱਕ ਅਹਿਮ ਯੋਗਦਾਨ ਮੰਨਿਆ ਜਾ ਰਿਹਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੂਨਦਾਨ ਨੂੰ ਸਭ ਤੋਂ ਉੱਚੀ ਮਨੁੱਖੀ ਸੇਵਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਜਿਹਾ ਦਾਨ ਹੈ, ਜੋ ਕਿਸੇ ਅਣਜਾਣ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨ ਦੀ ਆਦਤ ਬਣਾਉਣੀ ਚਾਹੀਦੀ ਹੈ, ਕਿਉਂਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਇਹੀ ਦਾਨ ਕਿਸੇ ਪਰਿਵਾਰ ਲਈ ਆਸ ਦੀ ਕਿਰਨ ਬਣਦਾ ਹੈ। ਸਪੀਕਰ ਨੇ ਪੀ.ਬੀ...
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਨੂੰ ਵੱਡੀ ਸੌਗਾਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਸੁਲਝਿਆ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਨੂੰ ਵੱਡੀ ਸੌਗਾਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਸੁਲਝਿਆ

Punjab News
ਸੁਨਾਮ, 6 ਜੁਲਾਈ 2026: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਨੂੰ ਇੱਕ ਵੱਡੀ ਅਤੇ ਇਤਿਹਾਸਕ ਰਾਹਤ ਮਿਲੀ ਹੈ। ਨਗਰ ਕੌਂਸਲ ਸੁਨਾਮ ਨੇ ਪੁਰਾਣੀ ਮੰਡੀ ਨਾਲ ਸਬੰਧਤ ਕਰੀਬ ਚਾਰ ਦਹਾਕਿਆਂ ਤੋਂ ਚੱਲੇ ਆ ਰਹੇ ਵਿਵਾਦ ਦਾ ਸਥਾਈ ਹੱਲ ਕਰਦਿਆਂ ਪਿਛਲੀਆਂ ਸਰਕਾਰਾਂ ਵੱਲੋਂ ਬਣਾਈ ਗਈ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਵਿੱਚ ਲੰਬੇ ਸਮੇਂ ਤੋਂ ਬਣੀ ਅਣਿਸ਼ਚਿਤਤਾ ਦਾ ਅੰਤ ਹੋ ਗਿਆ ਹੈ। ਇਹ ਇਤਿਹਾਸਕ ਫ਼ੈਸਲਾ ਅੱਜ ਨਗਰ ਕੌਂਸਲ ਸੁਨਾਮ ਦੇ ਹਾਊਸ ਦੀ ਪਹਿਲੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ, ਜਿਸ ਤੋਂ ਬਾਅਦ ਕੌਂਸਲ ਨੇ ਸਰਬਸੰਮਤੀ ਨਾਲ ਪੁਰਾਣੀ ਮੰਡੀ ਸਬੰਧੀ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਦੇ ਹੱਲ ਦੇ ਹੱਕ ਵਿੱਚ ਮਤਾ ਪਾਸ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984...