ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧੇ ਦੀ ਮਨਜ਼ੂਰੀ
ਚੰਡੀਗੜ੍ਹ, 3 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਹੋਰ ਜ਼ਮੀਨ ਮਾਲਕ-ਪੱਖੀ ਬਣਾਉਂਦਿਆਂ ਮਹੱਤਵਪੂਰਨ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਫੈਸਲੇ ਦਾ ਮੁੱਖ ਉਦੇਸ਼ ਜ਼ਮੀਨ ਐਕਵਾਇਰ ਪ੍ਰਕਿਰਿਆ ਦੌਰਾਨ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨਾ ਹੈ।
ਕੈਬਨਿਟ ਵੱਲੋਂ ਮਨਜ਼ੂਰ ਕੀਤੀਆਂ ਗਈਆਂ ਸੋਧਾਂ ਤਹਿਤ ਲੈਂਡ ਪੂਲਿੰਗ ਯੋਜਨਾ ਵਿੱਚ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਆਕਾਰ ਵਿੱਚ ਵਾਧਾ ਕੀਤਾ ਗਿਆ ਹੈ। ਨਵੀਆਂ ਤਬਦੀਲੀਆਂ ਅਨੁਸਾਰ, ਰਿਹਾਇਸ਼ੀ ਅਤੇ ਵਪਾਰਕ ਦੋਹਾਂ ਵਿਕਲਪਾਂ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਰਿਹਾਇਸ਼ੀ ਪਲਾਟ ਮਿਲਦਾ ਰਹੇਗਾ, ਜਦਕਿ ਵਪਾਰਕ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ।
ਉਹ ਜ਼ਮੀਨ ਮਾਲਕ ਜੋ ਸਿਰਫ਼ ਰਿਹਾਇਸ਼ੀ ਵਿਕਲਪ ਚੁਣਦੇ ਹਨ, ਉਨ੍ਹਾਂ ਲਈ ਵੀ ਲਾਭ ਵਧਾਇਆ ਗਿਆ ਹੈ। ਹੁਣ ਉਨ੍ਹਾਂ ਨੂ...









