ਅਗਨੀਪਥ ਯੋਜਨਾ ਤਹਿਤ ਹਰਿਆਣਾ ਵਿੱਚ ਫੌਜੀ ਭਰਤੀ ਰੈਲੀਆਂ ਦਾ ਐਲਾਨ
ਹਰਿਆਣਾ, 2 ਜੁਲਾਈ 2026: ਅਗਨੀਪਥ ਯੋਜਨਾ ਤਹਿਤ ਭਾਰਤੀ ਫੌਜ ਵਿੱਚ ਭਰਤੀ ਲਈ ਹਰਿਆਣਾ ਵਿੱਚ ਵੱਡੇ ਪੱਧਰ ‘ਤੇ ਭਰਤੀ ਰੈਲੀਆਂ ਦਾ ਆਯੋਜਨ ਕੀਤਾ ਜਾਵੇਗਾ। ਰਾਜ ਸਰਕਾਰ ਨੇ ਇਸ ਮਹੱਤਵਪੂਰਨ ਭਰਤੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਕੀ, ਸੁਰੱਖਿਆ ਅਤੇ ਲੌਜਿਸਟਿਕ ਪੱਧਰ ‘ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਭਰਤੀ ਰੈਲੀਆਂ ਵੱਖ-ਵੱਖ ਪੜਾਵਾਂ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਹਰਿਆਣਾ ਦੇ ਹਜ਼ਾਰਾਂ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।
ਰਾਜ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਅੱਜ ਉੱਚ ਪੱਧਰੀ ਸਮੀਖਿਆ ਬੈਠਕ ਦੌਰਾਨ ਸਾਰੇ ਸਬੰਧਤ ਵਿਭਾਗਾਂ ਨੂੰ ਫੌਜ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਬਣਾਈ ਰੱਖਣ ਅਤੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਰਤੀ ਲਈ ਆਉਣ ਵਾਲੇ ਕਿਸੇ ਵੀ ਉਮੀਦਵਾਰ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਰਕਾਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਰਾਜ ਸੰਚਾਲਨ ਕਮੇਟੀ ਦੀ ਬੈਠਕ ਦੌਰਾਨ ਮੁੱਖ ਸ...









