ਜੀਐਸਟੀ ਪ੍ਰਾਪਤੀ ਵਿੱਚ ਪੰਜਾਬ ਨੂੰ 24.45% ਦਾ ਵੱਡਾ ਵਾਧਾ, ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ ਆਧਾਰਿਤ ਪ੍ਰਸ਼ਾਸਨ ਦਾ ਨਤੀਜਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਜੁਲਾਈ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੌਰਾਨ ਜੀਐਸਟੀ (ਵਸਤੂ ਅਤੇ ਸੇਵਾ ਕਰ) ਉਗਰਾਹੀ ਵਿੱਚ 24.45 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਕਰਦਾਤਾਵਾਂ ਦੇ ਵਧਦੇ ਭਰੋਸੇ, ਬਿਹਤਰ ਕਰ ਪਾਲਣਾ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨਿਕ ਪ੍ਰਣਾਲੀ ਦਾ ਨਤੀਜਾ ਹੈ।
ਇਸ ਮੌਕੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਨੇ ਦੱਸਿਆ ਕਿ ਪਹਿਲੀ ਤਿਮਾਹੀ ਦੌਰਾਨ ਪੰਜਾਬ ਦੀ ਕੁੱਲ ਜੀਐਸਟੀ ਉਗਰਾਹੀ 7,833.45 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਸਾਲ ਦੀ ਇਸੇ ਮਿਆਦ ਵਿੱਚ ਇਹ ਅੰਕੜਾ 6,294.57 ਕਰੋੜ ਰੁਪਏ ਸੀ। ਇਸ ਤਰ੍ਹਾਂ ਸੂਬੇ ਨੇ 1,538.88 ਕਰੋੜ ਰੁਪਏ ਦਾ ਵਾਧਾ ਹਾਸਲ ਕੀਤਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੀ ਸਟੇਟ ਜੀਐਸਟੀ ਕਲੇਕਸ਼ਨ ਵਿੱਚ 9 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ ਦੇ ਲਗਭਗ ਤਿੰਨ ਗੁਣਾ ਹੈ। ਇਸ ਨਾਲ ਪੰਜਾਬ ਦੀ ਵਿੱਤੀ ਪ੍ਰਬੰਧਕੀ ਸਮਰੱਥਾ ਅਤੇ ਕਰ ਇਕੱਠਾ ਕਰਨ ਦੀ ਪ੍ਰ...









