ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਸੂਬੇ ਭਰ ਪਹੁੰਚੇਗਾ
ਸੰਗਰੂਰ, 30 ਜੂਨ 2026: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ, ਸ਼ਰਧਾਪੂਰਵਕ ਅਤੇ ਵਿਸ਼ਾਲ ਪੱਧਰ ‘ਤੇ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਵੱਡੀ ਜਨ-ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤਹਿਤ ਉਨ੍ਹਾਂ ਨੇ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਸੂਬੇ ਭਰ ਲਈ ਰਵਾਨਾ ਕੀਤਾ।
ਇਹ ਵਿਸ਼ੇਸ਼ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਭਾਈਚਾਰੇ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਮੋਬਾਈਲ ਵੈਨਾਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 13,000 ਪਿੰਡਾਂ ਵਿੱਚ ਜਾ ਕੇ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ‘ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਦਿਖਾਉਣਗੀਆਂ।
ਸਰਕਾਰ ਦਾ ਮਕਸਦ ਹੈ ਕਿ ਗੁਰੂ ਰਵਿਦਾਸ ਜੀ ਦੇ ਵਿਚਾਰ, ਖ਼ਾਸ ਕਰਕੇ ਬਰਾਬਰੀ ਅਤੇ ਭੇਦਭਾਵ ਰਹਿਤ ਸਮਾਜ ਦੀ ਸਿੱਖਿਆ, ਹਰ ਘਰ ਤੱਕ ...









