ਧੀਰੇਂਦਰ ਸ਼ਾਸਤਰੀ ਦੇ ਸਪੱਸ਼ਟੀਕਰਨ ਤੋਂ ਬਾਅਦ ਮਾਮਲਾ ਸ਼ਾਂਤ, ਜਾਮਾ ਮਸਜਿਦ ’ਚ ਸ਼ਾਹੀ ਇਮਾਮ ਨੇ ਕਿਹਾ- ਪੰਜਾਬ ਸਾਂਝੇ ਭਾਈਚਾਰੇ ਦਾ ਗਵਾਹ
ਲੁਧਿਆਣਾ, 1 ਅਕਤੂਬਰ 2026: ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਸ਼ਹਿਰ ਦੇ ਮੁਸਲਿਮ ਭਾਈਚਾਰੇ ਦੀ ਬੁਲਾਈ ਗਈ ਮੀਟਿੰਗ ਪੰਡਿਤ ਧੀਰੇਂਦਰ ਸ਼ਾਸਤਰੀ ਵੱਲੋਂ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਪੀਲ ਨਾਲ ਸਮਾਪਤ ਹੋਈ।
ਇਸ ਮੌਕੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਸ਼ਹਿਰ ਵਿੱਚ ਹੋਏ ਇੱਕ ਧਾਰਮਿਕ ਸਮਾਗਮ ਦੌਰਾਨ ਇਸਲਾਮ ਸਬੰਧੀ ਕੀਤੀ ਗਈ ਟਿੱਪਣੀ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਰਾਹੀਂ ਧੀਰੇਂਦਰ ਸ਼ਾਸਤਰੀ ਨੂੰ ਆਪਣੇ ਸ਼ਬਦ ਵਾਪਸ ਲੈਣ ਦੀ ਅਪੀਲ ਕੀਤੀ ਸੀ।
ਸ਼ਾਹੀ ਇਮਾਮ ਨੇ ਦੱਸਿਆ ਕਿ ਬੀਤੀ ਰਾਤ ਸੋਸ਼ਲ ਮੀਡੀਆ ਰਾਹੀਂ ਦੂਜੇ ਪੱਖ ਵੱਲੋਂ ਸਾਰੇ ਧਰਮਾਂ ਪ੍ਰਤੀ ਏਕਤਾ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ।
ਪੰਜਾਬ ਸਦੀਆਂ ਤੋਂ ਭਾਈਚਾਰਕ ਸਾਂਝ ਦੀ ਮਿਸਾਲ
ਮੌਲਾਨਾ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੇ-ਆਪਣੇ ਧਰਮ ਵਿੱਚ ਰਹਿੰਦੇ ਹੋਏ ਸ਼ਾਂਤੀ ਅਤੇ ਆਪਸੀ ਭ...









