Thursday, October 29Punjabi People

Home

ਭਾਜਪਾ ਦੇ ਨਸ਼ਿਆਂ ਸਬੰਧੀ ਬਿਆਨਾਂ ’ਤੇ AAP ਆਗੂਆਂ ਦਾ ਪਲਟਵਾਰ, ਕਿਹਾ- ‘ਪੰਜਾਬ ’ਚ ਨਸ਼ਿਆਂ ’ਤੇ ਗੱਲ ਕਰਨ ਦਾ ਕੋਈ ਹੱਕ ਨਹੀਂ’

ਭਾਜਪਾ ਦੇ ਨਸ਼ਿਆਂ ਸਬੰਧੀ ਬਿਆਨਾਂ ’ਤੇ AAP ਆਗੂਆਂ ਦਾ ਪਲਟਵਾਰ, ਕਿਹਾ- ‘ਪੰਜਾਬ ’ਚ ਨਸ਼ਿਆਂ ’ਤੇ ਗੱਲ ਕਰਨ ਦਾ ਕੋਈ ਹੱਕ ਨਹੀਂ’

Breaking News, CHANDIGARH NEWS
ਚੰਡੀਗੜ੍ਹ, 30 ਸਤੰਬਰ 2026:  ਐਸਆਈਟੀ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤੇ ਜਾਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਨਾਲ ਜੁੜੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਬਿਕਰਮ ਸਿੰਘ ਮਜੀਠੀਆ ਅਤੇ ਜਗਦੀਸ਼ ਭੋਲਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਧਾਲੀਵਾਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦਾ ਇੱਕ ਵੱਡਾ ਨੈੱਟਵਰਕ ਫੈਲਿਆ ਹੋਇਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਟੀਮ ਦੀ ਵੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸਆਈਟੀ ਦੀ ਜਾਂਚ ਰਾਹੀਂ ਇਨ੍ਹਾਂ ਮਾਮਲਿਆਂ ਨਾਲ ਜੁੜੇ ਤੱਥਾਂ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ। ‘ਵਿਰੋਧੀ ਧਿਰਾਂ ਸਰਕਾਰ ਨੂੰ ਬਦਨਾਮ ਕਰਨ ਲਈ ਕਰ ਰਹੀਆਂ ਸਿਆਸਤ’ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਅਤੇ ਕੇਂਦਰ ਸਰਕਾਰ ਦੀ ਭੂਮਿਕਾ ਬਾਰੇ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਦਾ ਮੁੱਖ ਮਕਸਦ ਭਗਵੰਤ...
ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਪੀਐਸਪੀਸੀਐੱਲ ਦੀ VDS ਸਕੀਮ, 1 ਅਕਤੂਬਰ ਤੋਂ ਹੋਵੇਗੀ ਲਾਗੂ

ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਪੀਐਸਪੀਸੀਐੱਲ ਦੀ VDS ਸਕੀਮ, 1 ਅਕਤੂਬਰ ਤੋਂ ਹੋਵੇਗੀ ਲਾਗੂ

Punjab News
ਪਟਿਆਲਾ, 30 ਸਤੰਬਰ 2026: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਬਿਜਲੀ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (VDS) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ, ਜਿਸ ਤਹਿਤ ਯੋਗ ਖਪਤਕਾਰ ਆਪਣੇ ਟਿਊਬਵੈੱਲ ਕੁਨੈਕਸ਼ਨਾਂ ’ਤੇ ਮੌਜੂਦ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਸਪੀਸੀਐੱਲ ਮੈਨੇਜਮੈਂਟ ਵੱਲੋਂ ਜਾਰੀ ਕਮਰਸ਼ੀਅਲ ਸਰਕੂਲਰ ਨੰਬਰ 37/2026 ਅਨੁਸਾਰ ਇਹ ਸਕੀਮ ਉਨ੍ਹਾਂ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ’ਤੇ ਲਾਗੂ ਹੋਵੇਗੀ, ਜਿਨ੍ਹਾਂ ਦੇ ਕੁਨੈਕਸ਼ਨ 29 ਮਈ 2026 ਤੱਕ ਮੌਜੂਦ ਸਨ। ਸਕੀਮ ਦਾ ਉਦੇਸ਼ ਖਪਤਕਾਰਾਂ ਨੂੰ ਆਪਣੇ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਾਂ ਅਨੁਸਾਰ ਨਿਯਮਤ ਕਰਵਾਉਣ ਲਈ ਇੱਕ ਸਰਲ ਅਤੇ ਰਾਹਤ ਵਾਲਾ ਮੌਕਾ ਪ੍ਰਦਾਨ ਕਰਨਾ ਹੈ। ਸਰਵਿਸ ਕੁਨੈਕਸ਼ਨ ਚਾਰਜ ਅਤੇ ਸਕਿਊਰਿਟੀ ਰਾਸ਼ੀ ਵਿੱ...
ਰਬੀ ਸੀਜ਼ਨ ਲਈ DAP ਤੇ ਯੂਰੀਆ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ ਕੇਂਦਰ: ਗੁਰਮੀਤ ਸਿੰਘ ਖੁੱਡੀਆਂ

ਰਬੀ ਸੀਜ਼ਨ ਲਈ DAP ਤੇ ਯੂਰੀਆ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏ ਕੇਂਦਰ: ਗੁਰਮੀਤ ਸਿੰਘ ਖੁੱਡੀਆਂ

Breaking News, National News
ਚੰਡੀਗੜ੍ਹ, 30 ਸਤੰਬਰ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਬਿਜਾਈ ਲਈ ਡੀਏਪੀ ਅਤੇ ਯੂਰੀਆ ਖਾਦ ਦੀ ਸਮੇਂ ਸਿਰ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਣਕ ਅਤੇ ਆਲੂ ਵਰਗੀਆਂ ਪ੍ਰਮੁੱਖ ਰਬੀ ਫਸਲਾਂ ਦੀ ਬਿਜਾਈ ਲਈ ਖਾਦਾਂ ਦੀ ਉਪਲਬਧਤਾ ਬੇਹੱਦ ਮਹੱਤਵਪੂਰਨ ਹੈ। ਨਵੀਂ ਦਿੱਲੀ ਸਥਿਤ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ ਵਿਖੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਕਰਵਾਈ ਗਈ ਰਬੀ ਸੀਜ਼ਨ 2026 ਸਬੰਧੀ ਰਾਸ਼ਟਰੀ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਰਬੀ ਫਸਲਾਂ, ਖਾਸ ਕਰਕੇ ਕਣਕ ਅਤੇ ਆਲੂ ਦੀ ਬਿਜਾਈ ਲਈ ਲਗਭਗ 5.5 ਲੱਖ ਮੀਟ੍ਰਿਕ ਟਨ ਡੀਏਪੀ ਅਤੇ 15 ਲੱਖ ਮੀਟ੍ਰਿਕ ਟਨ ਯੂਰੀਆ ਦੀ ਲੋੜ ਹੈ। ਉਨ੍ਹਾਂ ਕੇਂਦਰ ਨੂੰ ਸੂਬੇ ਦੀ ਲੋੜ ਮੁਤਾਬਕ ਇਨ੍ਹਾਂ ਖਾਦਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਖੁੱਡੀਆਂ ਨੇ ਕਿਹਾ ਕਿ ਪੰਜਾਬ ਕੋਲ ਲਗਭਗ 41 ਲੱਖ ਹੈਕਟੇਅਰ ਕਾਸ਼ਤ...
ਹਰਿਆਣਾ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਫੈਸਲੇ, ਖੂਨਦਾਨ ਵੈਨਾਂ ਤੋਂ ਲੈ ਕੇ ਦਵਾਈਆਂ ਤੇ ਮੈਡੀਕਲ ਉਪਕਰਨਾਂ ਲਈ ਕਰੋੜਾਂ ਦੀ ਮਨਜ਼ੂਰੀ

ਹਰਿਆਣਾ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡੇ ਫੈਸਲੇ, ਖੂਨਦਾਨ ਵੈਨਾਂ ਤੋਂ ਲੈ ਕੇ ਦਵਾਈਆਂ ਤੇ ਮੈਡੀਕਲ ਉਪਕਰਨਾਂ ਲਈ ਕਰੋੜਾਂ ਦੀ ਮਨਜ਼ੂਰੀ

Haryana news
ਚੰਡੀਗੜ੍ਹ, 30 ਸਤੰਬਰ 2026: ਹਰਿਆਣਾ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਉੱਚ ਸ਼ਕਤੀ ਪ੍ਰਾਪਤ ਖਰੀਦ ਕਮੇਟੀ (SHPPC) ਦੀ ਮੀਟਿੰਗ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜ਼ਰੂਰੀ ਦਵਾਈਆਂ, ਮੈਡੀਕਲ ਸਪਲਾਈ, ਡਾਇਗਨੌਸਟਿਕ ਸੇਵਾਵਾਂ ਅਤੇ ਸਿਹਤ ਸੰਭਾਲ ਨਾਲ ਸਬੰਧਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਫੈਸਲੇ ਲਏ ਗਏ। ਸੂਬੇ ਵਿੱਚ ਖੂਨਦਾਨ ਅਤੇ ਖੂਨ ਸੰਚਾਰ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਿਲ੍ਹਾ ਹਸਪਤਾਲਾਂ ਲਈ ਨੌਂ ਬਲੱਡ ਡੋਨੇਸ਼ਨ ਵੈਨਾਂ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵੈਨਾਂ ਲਈ ਲਗਭਗ 4.18 ਕਰੋੜ ਰੁਪਏ ਦੀ ਲਾਗਤ ਨਾਲ ਦੋ ਸਾਲਾਂ ਦਾ ਰੇਟ ਕਾਂਟਰੈਕਟ ਅੰਤਿਮ ਰੂਪ ਦਿੱਤਾ ਗਿਆ ਹੈ। ਇਹ ਵੈਨਾਂ ਵੱਖ-ਵੱਖ ਥਾਵਾਂ ’ਤੇ ਖੂਨਦਾਨ ਕੈਂਪ ਲਗਾਉਣ ਅਤੇ ਲੋੜਵੰਦ ਮਰੀਜ਼ਾਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਨੂੰ ਸੁਚਾਰੂ ਬਣਾਉਣ ਵਿੱਚ ਸਹਾਇਕ ਹੋਣਗੀਆਂ। ਇਸੇ ਤਰ੍ਹਾਂ ਸਿਵਲ ਹਸਪਤਾਲ, ਕਰਨਾਲ ਵਿਖੇ ਪ...
ਜਾਗਤ ਜੋਤ ਸਤਿਕਾਰ ਐਕਟ ਬੇਅਦਬੀ ਦੀਆਂ ਘਟਨਾਵਾਂ ’ਤੇ ਲਗਾਮ ਲਗਾਉਣ ’ਚ ਮਦਦਗਾਰ ਹੋਵੇਗਾ: ਬਾਬਾ ਲੱਖਾ ਸਿੰਘ

ਜਾਗਤ ਜੋਤ ਸਤਿਕਾਰ ਐਕਟ ਬੇਅਦਬੀ ਦੀਆਂ ਘਟਨਾਵਾਂ ’ਤੇ ਲਗਾਮ ਲਗਾਉਣ ’ਚ ਮਦਦਗਾਰ ਹੋਵੇਗਾ: ਬਾਬਾ ਲੱਖਾ ਸਿੰਘ

Breaking News, Punjab News
ਚੰਡੀਗੜ੍ਹ, 30 ਸਤੰਬਰ 2026: ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕੀਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਕਦਮ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ। ਮੁਲਾਕਾਤ ਦੌਰਾਨ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕੀਤਾ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਨੇ ਬਾਬਾ ਲੱਖਾ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸ਼ਬਦ ਗੁਰੂ’, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ, ਪਵਿੱਤਰਤਾ ਅਤੇ ਸਤਿਕਾਰ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...
LPU ਹਿੰਸਾ ਮਾਮਲੇ ’ਤੇ ਡਾ. ਅਸ਼ੋਕ ਮਿੱਤਲ ਦਾ ਪਹਿਲਾ ਬਿਆਨ, ਘਟਨਾ ਨੂੰ ਦੱਸਿਆ ‘ਸੋਚੀ-ਸਮਝੀ ਸਾਜ਼ਿਸ਼’

LPU ਹਿੰਸਾ ਮਾਮਲੇ ’ਤੇ ਡਾ. ਅਸ਼ੋਕ ਮਿੱਤਲ ਦਾ ਪਹਿਲਾ ਬਿਆਨ, ਘਟਨਾ ਨੂੰ ਦੱਸਿਆ ‘ਸੋਚੀ-ਸਮਝੀ ਸਾਜ਼ਿਸ਼’

Punjab News
ਜਲੰਧਰ, 30 ਸਤੰਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਵਿੱਚ ਹੋਈ ਭੰਨਤੋੜ ਅਤੇ ਅੱਗਜ਼ਨੀ ਦੀ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਆਪਣਾ ਪਹਿਲਾ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਇੱਕ ‘ਸੋਚੀ-ਸਮਝੀ ਸਾਜ਼ਿਸ਼’ ਦਾ ਹਿੱਸਾ ਕਰਾਰ ਦਿੱਤਾ। ਡਾ. ਅਸ਼ੋਕ ਮਿੱਤਲ ਨੇ ਦਾਅਵਾ ਕੀਤਾ ਕਿ ਕੈਂਪਸ ਵਿੱਚ ਹੋਈ ਹਿੰਸਾ ਵਿਦਿਆਰਥੀਆਂ ਦੇ ਅਸੰਤੋਸ਼ ਦਾ ਨਤੀਜਾ ਨਹੀਂ ਸੀ, ਸਗੋਂ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਨੂੰ ਬਾਹਰੋਂ ਆਏ ਲੋਕਾਂ ਵੱਲੋਂ ਅੰਜਾਮ ਦਿੱਤੇ ਜਾਣ ਦਾ ਉਨ੍ਹਾਂ ਦਾ ਦਾਅਵਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਚਿਹਰੇ ਢੱਕ ਕੇ ਯੂਨੀਵਰਸਿਟੀ ਕੈਂਪਸ ਵਿੱਚ ਦਾਖ਼ਲ ਹੋ ਕੇ ਜਾਣਬੁੱਝ ਕੇ ਮਾਹੌਲ ਖ਼ਰਾਬ ਕੀਤਾ। ਡਾ. ਮਿੱਤਲ ਨੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਅਜਿਹੀਆਂ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ...
ਨੰਗਲ ਦੀ ਸਫਾਈ ਮੁਹਿੰਮ ਨੂੰ ਇੱਕ ਮਹੀਨਾ ਪੂਰਾ, ਹਰਜੋਤ ਬੈਂਸ ਵੱਲੋਂ ਵਾਰਡ-ਵਾਰ ਜਾਇਜ਼ਾ; ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਨੰਗਲ ਦੀ ਸਫਾਈ ਮੁਹਿੰਮ ਨੂੰ ਇੱਕ ਮਹੀਨਾ ਪੂਰਾ, ਹਰਜੋਤ ਬੈਂਸ ਵੱਲੋਂ ਵਾਰਡ-ਵਾਰ ਜਾਇਜ਼ਾ; ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Breaking News
ਨੰਗਲ, 30 ਸਤੰਬਰ 2026: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਾਲਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਇਸ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਹਿੰਮ ਦੀ ਜ਼ਮੀਨੀ ਪੱਧਰ ’ਤੇ ਨਿਗਰਾਨੀ ਲਗਾਤਾਰ ਜਾਰੀ ਹੈ। ਮੰਤਰੀ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਸਫਾਈ ਪ੍ਰਬੰਧਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ। ਇਸੇ ਲੜੀ ਤਹਿਤ ਅੱਜ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ-1 ਦਾ ਦੌਰਾ ਕੀਤਾ। ਉਨ੍ਹਾਂ ਨੇ ਵਾਰਡ ਵਿੱਚ ਚੱਲ ਰਹੇ ਸਫਾਈ ਕਾਰਜਾਂ ਤੋਂ ਇਲਾਵਾ ਹੋਰ ਬੁਨਿਆਦੀ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਫਾਈ ਕਰਮਚਾਰੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੌਕੇ ’ਤੇ ਗੱਲਬਾਤ ਕਰਦਿਆਂ ਸਫਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਦੌਰੇ ਦੌਰਾਨ ਮੰਤਰੀ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕੀਤਾ ਅਤੇ ਉਨ੍ਹਾਂ ਦੀਆਂ ਸ...
ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ, ਸੂਬੇ ’ਚ ਭੋਜਨ ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ, ਸੂਬੇ ’ਚ ਭੋਜਨ ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ

Breaking News
ਚੰਡੀਗੜ੍ਹ, 30 ਸਤੰਬਰ, 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਸੇਫਟੀ ਵਿਭਾਗ ਵਿੱਚ ਨਵ-ਨਿਯੁਕਤ ਛੇ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸੂਬੇ ਵਿੱਚ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ। ਨਿਯੁਕਤੀ ਪੱਤਰ ਸੌਂਪਣ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰ ਨਾਗਰਿਕ ਲਈ ਸੁਰੱਖਿਅਤ, ਸਾਫ਼-ਸੁਥਰਾ ਅਤੇ ਚੰਗੀ ਗੁਣਵੱਤਾ ਵਾਲਾ ਭੋਜਨ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਨਾਲ ਜੁੜੇ ਨਿਯਮਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਕਰਵਾਉਣ ਲਈ ਮੈਦਾਨੀ ਪੱਧਰ ’ਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਜ਼ਰੂਰੀ ਹੈ। ...
ਪੰਜਾਬ ਦੀ ਸਿੱਖਿਆ ਖੇਤਰ ’ਚ ਨਵੀਂ ਉਡਾਣ, ਸਰਕਾਰ ਨੇ ਕਾਇਮ ਕੀਤੀਆਂ ਨਵੀਆਂ ਬੁਲੰਦੀਆਂ: ਬ੍ਰਮ ਸ਼ੰਕਰ ਜਿੰਪਾ

ਪੰਜਾਬ ਦੀ ਸਿੱਖਿਆ ਖੇਤਰ ’ਚ ਨਵੀਂ ਉਡਾਣ, ਸਰਕਾਰ ਨੇ ਕਾਇਮ ਕੀਤੀਆਂ ਨਵੀਆਂ ਬੁਲੰਦੀਆਂ: ਬ੍ਰਮ ਸ਼ੰਕਰ ਜਿੰਪਾ

Punjab News
ਹੁਸ਼ਿਆਰਪੁਰ, 30 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੇੜਲੇ ਪਿੰਡ ਆਦਮਵਾਲ ਦੇ ਸਰਕਾਰੀ ਸਕੂਲ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਰ.ਓ. ਸਿਸਟਮ, ਵਾਟਰ ਕੂਲਰ, ਸਕੂਲੀ ਬੈਗ ਅਤੇ ਸਟੇਸ਼ਨਰੀ ਵੰਡੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਅਤੇ ਨਿਵੇਸ਼ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਵਿੱਚ ਵੀ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਹੋਰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗ...
ਨਸ਼ਾ ਮੁਕਤ ਪੰਜਾਬ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਐਲਾਨ, ਕਿਹਾ- ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ

ਨਸ਼ਾ ਮੁਕਤ ਪੰਜਾਬ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਐਲਾਨ, ਕਿਹਾ- ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ

Punjab News
ਜਲੰਧਰ, 30 ਸਤੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜਲੰਧਰ ਦੇ ਪਰਾਗਪੁਰ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਗਮ ਮੌਕੇ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ਵੱਡਾ ਸਿਆਸੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ 31 ਦਸੰਬਰ 2029 ਤੋਂ ਪਹਿਲਾਂ ਸੂਬੇ ਨੂੰ ਨਸ਼ਿਆਂ ਦੇ ਕਾਰੋਬਾਰ ਤੋਂ ਮੁਕਤ ਕਰਨ ਦਾ ਟੀਚਾ ਹਾਸਲ ਕੀਤਾ ਜਾਵੇਗਾ। ਅਮਿਤ ਸ਼ਾਹ ਨੇ ਆਪਣੇ ਸੰਬੋਧਨ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਮੁੱਖ ਮੁੱਦਿਆਂ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਪਾਰਟੀ ਨਸ਼ਾ ਮੁਕਤ ਪੰਜਾਬ ਦੇ ਮੁੱਦੇ ’ਤੇ ਚੋਣ ਲੜੇਗੀ। ਉਨ੍ਹਾਂ ਲੋਕਾਂ, ਖਾਸ ਕਰਕੇ ਪੰਜਾਬ ਦੀਆਂ ਮਾਵਾਂ ਅਤੇ ਨੌਜਵਾਨਾਂ ਨੂੰ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਅਮਿਤ ਸ਼ਾਹ ਨੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿੱਚ ਨਾਕਾਮ ਰਹਿਣ ਦਾ ਦੋਸ਼ ਲਗਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਦਾ...