ਲੁਧਿਆਣਾ ਵਿੱਚ ਪੁਲਿਸ ਹਿਰਾਸਤ ਤੋਂ ਮੁਲਜ਼ਮ ਫਰਾਰ, ਸੀਪੀ ਦਫ਼ਤਰ ਤੋਂ ਭੱਜਣ ਮਗਰੋਂ ਤਲਾਸ਼ੀ ਮੁਹਿੰਮ ਤੇਜ਼
ਲੁਧਿਆਣਾ, 29 ਸਤੰਬਰ 2026: ਲੁਧਿਆਣਾ ਵਿੱਚ ਪੁਲਿਸ ਹਿਰਾਸਤ ਹੇਠ ਲਿਆਂਦਾ ਗਿਆ ਇੱਕ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫਰਾਰ ਹੋਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੁਲਿਸ ਕਮਿਸ਼ਨਰ (ਸੀਪੀ) ਦਫ਼ਤਰ ਵਿੱਚ ਵਾਪਰੀ, ਜਿੱਥੇ ਮੁਲਜ਼ਮ ਨੂੰ ਕਾਨੂੰਨੀ ਕਾਰਵਾਈ ਅਤੇ ਪੇਸ਼ੀ ਨਾਲ ਸਬੰਧਤ ਕਾਗਜ਼ੀ ਕਾਰਵਾਈ ਲਈ ਲਿਆਂਦਾ ਗਿਆ ਸੀ।
ਮੁਲਜ਼ਮ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ। ਪੁਲਿਸ ਵੱਲੋਂ ਤੁਰੰਤ ਸ਼ਹਿਰ ਦੇ ਮੁੱਖ ਚੌਰਾਹਿਆਂ, ਨਿਕਾਸੀ ਮਾਰਗਾਂ ਅਤੇ ਹੋਰ ਅਹਿਮ ਥਾਵਾਂ ’ਤੇ ਨਾਕਾਬੰਦੀ ਕਰਕੇ ਮੁਲਜ਼ਮ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਡੇਹਲੋਂ ਪੁਲਿਸ ਨੇ ਆਲਮਗੀਰ ਸਾਹਿਬ ਇਲਾਕੇ ਤੋਂ ਕੀਤਾ ਸੀ ਕਾਬੂ
ਪ੍ਰਾਪਤ ਜਾਣਕਾਰੀ ਅਨੁਸਾਰ, ਡੇਹਲੋਂ ਥਾਣੇ ਦੀ ਪੁਲਿਸ ਨੇ ਸੁਖਵਿੰਦਰ ਸਿੰਘ ਨੂੰ ਆਲਮਗੀਰ ਸਾਹਿਬ ਇਲਾਕੇ ਤੋਂ ਹਿਰਾਸਤ ਵਿੱਚ ਲਿਆ ਸੀ। ਪੁਲਿਸ ਵੱਲੋਂ ਉਸ ਖ਼ਿਲਾਫ਼ ਸ਼ਾਂਤੀ ਭੰਗ ਕਰਨ ਅਤੇ ਕਥਿਤ ਸਮਾਜ ਵਿਰੋਧੀ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਵਿੱ...









