‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’ — ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਡੀਬੀਟੀ ਦੀ ਪੰਜਾਬ ਦੀਆਂ ਮਹਿਲਾਵਾਂ ਨੇ ਕੀਤੀ ਸ਼ਲਾਘਾ
ਚੰਡੀਗੜ੍ਹ, 25 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਭਰ ਦੀਆਂ ਮਹਿਲਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਯੋਜਨਾ ਤਹਿਤ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਰਾਹੀਂ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ, ਜਿਸ ਨੂੰ ਮਹਿਲਾਵਾਂ ਪਾਰਦਰਸ਼ੀ, ਭਰੋਸੇਯੋਗ ਅਤੇ ਸੁਵਿਧਾਜਨਕ ਪ੍ਰਣਾਲੀ ਕਰਾਰ ਦੇ ਰਹੀਆਂ ਹਨ।
ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਕਰੀਬ 33 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ₹1,149 ਕਰੋੜ ਦੀ ਰਕਮ ਸਿੱਧੀ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਲਈ ਕੁੱਲ ₹4,500, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਲਈ ਕੁੱਲ ₹3,000 ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। 70 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਨਾਲ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱ...









