ਐਸਸੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੁਣਾਈ ਧਾਰਮਿਕ ਸਜ਼ਾ
ਚੰਡੀਗੜ੍ਹ, 24 ਜੂਨ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ (ਐਸਸੀ) ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਸੰਗਰੂਰ ਵਿੱਚ ਇੱਕ ਪੁਲਿਸ ਮੁਲਾਜ਼ਮ ਨਾਲ ਹੋਈ ਬਹਿਸ ਦੌਰਾਨ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਈ ਹੈ। ਬੁੱਧਵਾਰ ਨੂੰ ਰਵਨੀਤ ਸਿੰਘ ਬਿੱਟੂ ਕਮਿਸ਼ਨ ਸਾਹਮਣੇ ਪੇਸ਼ ਹੋਏ, ਜਿੱਥੇ ਕਮਿਸ਼ਨ ਨੇ ਉਨ੍ਹਾਂ ਦਾ ਪੱਖ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਣਾਇਆ।
ਸੁਣਵਾਈ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਕਮਿਸ਼ਨ ਅੱਗੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਬਹਿਸ ਦੌਰਾਨ ਉਨ੍ਹਾਂ ਵੱਲੋਂ ਵਰਤੇ ਗਏ ਸ਼ਬਦ ਅਣਉਚਿਤ ਸਨ ਅਤੇ ਇਸ ਲਈ ਉਹ ਪਹਿਲਾਂ ਹੀ ਵੱਖ-ਵੱਖ ਟੈਲੀਵਿਜ਼ਨ ਚੈਨਲਾਂ ਅਤੇ ਜਨਤਕ ਮੰਚਾਂ ਰਾਹੀਂ ਮੁਆਫ਼ੀ ਮੰਗ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਘਟਨਾ ਨਾਲ ਸੰਬੰਧਿਤ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਹਟਾ ਦਿੱਤਾ ਗਿਆ ਹੈ ਤਾਂ ਜੋ ਇਸ ਮਾਮਲੇ ਨੂੰ ਹੋਰ ਨਾ ਵਧਾਇਆ ਜਾਵੇ।
ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਵਨੀਤ ਸਿੰਘ ਬਿੱਟੂ ਨੂੰ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਕੁਝ ਧ...









