ਤਰਨ ਤਾਰਨ ’ਚ ਫੂਡ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਲਾਇਸੰਸ ਤੇ ਰਜਿਸਟ੍ਰੇਸ਼ਨ ਬਿਨਾਂ ਕਾਰੋਬਾਰ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ
ਤਰਨ ਤਾਰਨ, 28 ਸਤੰਬਰ 2026: ਜ਼ਿਲ੍ਹੇ ਵਿੱਚ ਭੋਜਨ ਪਦਾਰਥਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਫੂਡ ਬਿਜ਼ਨਸ ਆਪਰੇਟਰ ਲਈ ਫੂਡ ਸੇਫਟੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਦੁਕਾਨਦਾਰ, ਰੈਸਟੋਰੈਂਟ ਜਾਂ ਢਾਬਾ ਮਾਲਕ ਲਾਜ਼ਮੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਭੋਜਨ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੁਰਾਣੇ ਫੂਡ ਸੈਂਪਲਿੰਗ ਨਾਲ ਸਬੰਧਤ ਜਿਹੜੇ ਮਾਮਲੇ ਅਦਾਲਤਾਂ ਵਿੱਚ ਲੰਬਿਤ ਹਨ, ਉਨ੍ਹਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਵਾਉਣ ਲਈ...









