ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਪੀਲ, ਭਗਤ ਸਿੰਘ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ ਨਾਲ ਜੁੜਨ ਲੋਕ
ਬਰਨਾਲਾ/ਮਹਿਲ ਕਲਾਂ, 27 ਸਤੰਬਰ 2026: ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਚੰਨਣਵਾਲ ਦਾ ਦੌਰਾ ਕਰਦਿਆਂ ਕਮਿਊਨਿਟੀ ਹਾਲ ਵਿਖੇ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਗ੍ਰਾਮ ਪੰਚਾਇਤ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਗਤ ਸਿੰਘ ਦੀ ਵਿਚਾਰਧਾਰਾ, ਕੁਰਬਾਨੀ ਅਤੇ ਨੌਜਵਾਨਾਂ ਲਈ ਉਨ੍ਹਾਂ ਦੇ ਸੰਦੇਸ਼ ਨੂੰ ਯਾਦ ਕੀਤਾ।
ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ
ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੀ ਸੋਚ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ...









