ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ, ਲੰਗਰ ਹਾਲ ਵਿੱਚ ਕੀਤੀ ਸੇਵਾ
ਅੰਮ੍ਰਿਤਸਰ, 20 ਜੂਨ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਤੋਂ ਕੀਤੀ। ਪੰਜਾਬ ਪਹੁੰਚਣ ਉਪਰੰਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਭਗਵੇਂ ਰੰਗ ਦੀ ਪੱਗ ਸਜਾ ਕੇ ਪਹੁੰਚੇ ਨਿਤਿਨ ਨਬੀਨ ਨੇ ਨਾ ਸਿਰਫ਼ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਸਗੋਂ ਲੰਗਰ ਹਾਲ ਵਿੱਚ ਭਾਂਡੇ ਸਾਫ਼ ਕਰਨ ਦੀ ਸੇਵਾ ਕਰਕੇ ਸਿੱਖ ਪਰੰਪਰਾਵਾਂ ਪ੍ਰਤੀ ਆਪਣਾ ਸਤਿਕਾਰ ਵੀ ਪ੍ਰਗਟਾਇਆ।
ਦਰਸ਼ਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਆਤਮਿਕ ਸ਼ਾਂਤੀ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਤਰੱਕੀ ਦੀ ਇਹ ਰੌਸ਼ਨੀ ਪੰਜਾਬ ਦੇ ਹਰ ਘਰ, ਹਰ ਪਿੰਡ ਅਤੇ ਹਰ ਨਾਗਰਿਕ ਤੱਕ ਪਹੁੰਚੇ।
ਉਨ੍ਹ...









