ਪੰਜਾਬ ਸਰਕਾਰ ਦੀ ਪਹਿਲ ਨਾਲ 5 ਬੱਚਿਆਂ ਦਾ ਪਰਿਵਾਰਾਂ ਨਾਲ ਹੋਇਆ ਪੁਨਰਮਿਲਾਪ: ਡਾ. ਬਲਜੀਤ ਕੌਰ
ਚੰਡੀਗੜ੍ਹ, 19 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਕਾਰਵਾਈ ਸਫਲਤਾਪੂਰਵਕ ਪੂਰੀ ਕੀਤੀ ਹੈ। ਇਸ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਵਾਪਸ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲਾਪ ਕਰ ਸਕਣਗੇ।
ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਬੱਚੇ ਸਾਲ 2023 ਵਿੱਚ ਸਰਹੱਦੀ ਖੇਤਰ ਵਿੱਚ ਮਿਲੇ ਸਨ। ਉਸ ਸਮੇਂ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ ਸੀ।
ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ‘ਤੇ ਖਾਸ ਧਿਆਨ ਦਿੱਤਾ ਗਿਆ। ਉਨ੍ਹਾਂ ਦੀ ਸਿੱਖਿਆ, ਸਿਹਤ ਸੇਵਾਵਾਂ, ਮਨੋਵਿਗਿਆਨਕ ਕੌਂਸਲਿੰਗ ਅਤੇ ਸਮ...









