ਪੰਜਾਬ ਸਰਕਾਰ ਵੱਲੋਂ ਵੈਟ ਤੇ ਜੀਐਸਟੀ ਬਕਾਏ ਦੀ ਵਸੂਲੀ ਲਈ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਸ਼ੁਰੂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 19 ਜੂਨ 2026: ਪੰਜਾਬ ਸਰਕਾਰ ਨੇ ਲੰਬੇ ਸਮੇਂ ਤੋਂ ਟੈਕਸ ਬਕਾਏ ਨਾ ਭਰਨ ਵਾਲੇ ਵੈਟ ਅਤੇ ਜੀਐਸਟੀ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਨਤਕ ਨਿਲਾਮੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਬਕਾਇਆ ਟੈਕਸ ਮਾਲੀਏ ਦੀ ਵਸੂਲੀ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜਾਣਬੁੱਝ ਕੇ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਨਿਲਾਮ ਕੀਤਾ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਇਸ ਮੁਹਿੰਮ ਤਹਿਤ ਪਹਿਲੀਆਂ ਤਿੰਨ ਵੱਡੀਆਂ ਨਿਲਾਮੀਆਂ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਕਾਰੋਬਾਰੀਆਂ ਅਤੇ ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਹੈ ਜਿਨ੍ਹਾਂ ਨੂੰ ਕਈ ਮੌਕੇ, ਨੋਟਿਸ ਅਤੇ ਕਾਨੂੰਨੀ ਚੇਤਾਵਨੀਆਂ ਦਿੱਤੀਆਂ ਗਈਆਂ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਨਿਪਟਾਰਾ ਨਹੀਂ ...









