Thursday, October 29Punjabi People

Home

ਪਰਾਲੀ ਪ੍ਰਬੰਧਨ ਲਈ 16 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਖਰੀਦ, ਕਿਸਾਨਾਂ ਨੂੰ ₹183 ਕਰੋੜ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਪ੍ਰਬੰਧਨ ਲਈ 16 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਖਰੀਦ, ਕਿਸਾਨਾਂ ਨੂੰ ₹183 ਕਰੋੜ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

Punjab News
ਚੰਡੀਗੜ੍ਹ, 24 ਸਤੰਬਰ 2026:  ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਵੀ ਮੌਜੂਦ ਰਹੇ। ਮੀਟਿੰਗ ਵਿੱਚ ਵਾਤਾਵਰਣ-ਪੱਖੀ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ, ਫਸਲੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ, ਕਿਸਾਨਾਂ ਨੂੰ ਖੇਤੀ ਮਸ਼ੀਨਰੀ ’ਤੇ ਮਿਲ ਰਹੀ ਸਬਸਿਡੀ ਅਤੇ ਹਾੜ੍ਹੀ ਦੇ ਸੀਜ਼ਨ ਦੌਰਾਨ ਖਾਦਾਂ ਦੀ ਨਿਰਵਿਘਨ ਉਪਲਬਧਤਾ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। CRM ਮਸ਼ੀਨਾਂ ’ਤੇ ਕਿਸਾਨਾਂ ਨੂੰ 50%, ਸੰਸਥਾਵਾਂ ਨੂੰ 80% ਸਬਸਿਡੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰ...
ED ਦੀ ਹਰ ਛਾਪੇਮਾਰੀ PM ਮੋਦੀ ਦੀ ਪੰਜਾਬ ਪ੍ਰਤੀ ‘ਨਫ਼ਰਤ’ ਨੂੰ ਦਰਸਾਉਂਦੀ ਹੈ: ਮਨੀਸ਼ ਸਿਸੋਦੀਆ

ED ਦੀ ਹਰ ਛਾਪੇਮਾਰੀ PM ਮੋਦੀ ਦੀ ਪੰਜਾਬ ਪ੍ਰਤੀ ‘ਨਫ਼ਰਤ’ ਨੂੰ ਦਰਸਾਉਂਦੀ ਹੈ: ਮਨੀਸ਼ ਸਿਸੋਦੀਆ

Breaking News, National News
ਚੰਡੀਗੜ੍ਹ/ਨਵੀਂ ਦਿੱਲੀ, 24 ਸਤੰਬਰ 2026:  ਪੰਜਾਬ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। AAP ਦੇ ਪੰਜਾਬ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਹੁਣ ਕੇਂਦਰੀ ਜਾਂਚ ਏਜੰਸੀ ਰਾਹੀਂ ਪੰਜਾਬ ’ਤੇ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹ AAP ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ED ਦੀਆਂ ਕਾਰਵਾਈਆਂ ਦੇ ਨਿਸ਼ਾਨੇ ’ਤੇ ਵਪਾਰੀ, ਆਮ ਆਦਮੀ ਪਾਰਟੀ ਦੇ ਵਰਕਰ ਤੇ ਆਗੂ ਅਤੇ ਸਰਕਾਰੀ ਅਧਿਕਾਰੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਮਾਮਲਿਆਂ ਵਿੱਚ ED ਅਧਿਕਾਰੀ ਪੁੱਛਗਿੱਛ ਜਾਂ ਛਾਪੇਮਾਰੀ ਦਾ ਸਪਸ਼ਟ ਕਾਰਨ ਦੱਸਣ ਦੀ ਬਜਾਏ “ਉੱਪਰੋਂ ਹੁਕਮ” ਹੋਣ ਦੀ ਗੱਲ ਕਰ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਮੁਤਾਬਕ ਪੰਜਾਬ ਵਿੱਚ ਭਾਜਪਾ ਦੀਆਂ ਸਿਆਸੀ ਕੋਸ...
UN ’ਚ ਜ਼ੇਲੇਂਸਕੀ ਦਾ ਰੂਸ ’ਤੇ ਨਿਸ਼ਾਨਾ, ਭਾਰਤ ਸਮੇਤ 47 ਦੇਸ਼ਾਂ ਨੂੰ ਕੀਤਾ ਸਾਵਧਾਨ

UN ’ਚ ਜ਼ੇਲੇਂਸਕੀ ਦਾ ਰੂਸ ’ਤੇ ਨਿਸ਼ਾਨਾ, ਭਾਰਤ ਸਮੇਤ 47 ਦੇਸ਼ਾਂ ਨੂੰ ਕੀਤਾ ਸਾਵਧਾਨ

Global News
ਯੂਕਰੇਨ, 24 ਸਤੰਬਰ 2026: ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜ਼ੇਲੇਂਸਕੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਦੌਰਾਨ ਰੂਸ-ਯੂਕਰੇਨ ਜੰਗ ਵਿੱਚ ਵਿਦੇਸ਼ੀ ਨਾਗਰਿਕਾਂ ਦੀ ਕਥਿਤ ਭਰਤੀ ਅਤੇ ਵਰਤੋਂ ਦਾ ਮੁੱਦਾ ਉਠਾਇਆ। ਜ਼ੇਲੇਂਸਕੀ ਨੇ ਦਾਅਵਾ ਕੀਤਾ ਕਿ ਰੂਸ ਯੂਕਰੇਨ ਵਿਰੁੱਧ ਜੰਗ ਵਿੱਚ ਭਾਰਤ ਸਮੇਤ 47 ਦੇਸ਼ਾਂ ਦੇ ਨਾਗਰਿਕਾਂ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਸਬੰਧਤ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜੰਗ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਅਪੀਲ ਕੀਤੀ। ਜ਼ੇਲੇਂਸਕੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਤੋਂ ਇਲਾਵਾ ਘਾਨਾ, ਨੇਪਾਲ, ਤਜ਼ਾਕਿਸਤਾਨ, ਯਮਨ, ਕੀਨੀਆ, ਜ਼ਿੰਬਾਬਵੇ, ਕਿਊਬਾ, ਬੇਲਾਰੂਸ, ਸੁਡਾਨ ਅਤੇ ਦੱਖਣੀ ਅਫਰੀਕਾ ਸਮੇਤ ਕਈ ਦੇਸ਼ਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦਾ ਦਾਅਵਾ ਸੀ ਕਿ ਇਨ੍ਹਾਂ ਦੇਸ਼ਾਂ ਦੇ ਕੁਝ ਨਾਗਰਿਕਾਂ ਨੂੰ ਕਥਿਤ ਤੌਰ ’ਤੇ ਵੱਖ-ਵੱਖ ਤਰੀਕਿਆਂ ਰਾਹੀਂ ਰੂਸ ਵੱਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਯੂਕਰੇਨ ਵਿੱਚ ਚੱਲ ਰਹੀ ਜੰਗ ਵਿੱਚ ਵਰਤਿਆ ਗਿਆ। ਭਾਰਤ ਸਮੇਤ ਦੇਸ਼ਾਂ ਨੂੰ ਕੀਤੀ ਅਪੀਲ ਯੂਕਰੇਨੀ ਰਾਸ਼ਟਰਪਤੀ ...
ਚੀਨ-ਅਮਰੀਕਾ ਨੂੰ ਵਿਰੋਧੀ ਨਹੀਂ, ਭਾਈਵਾਲ ਵਜੋਂ ਕੰਮ ਕਰਨਾ ਚਾਹੀਦਾ: ਸ਼ੀ ਜਿਨਪਿੰਗ

ਚੀਨ-ਅਮਰੀਕਾ ਨੂੰ ਵਿਰੋਧੀ ਨਹੀਂ, ਭਾਈਵਾਲ ਵਜੋਂ ਕੰਮ ਕਰਨਾ ਚਾਹੀਦਾ: ਸ਼ੀ ਜਿਨਪਿੰਗ

Global News
ਵਾਸ਼ਿੰਗਟਨ, 24 ਸਤੰਬਰ 2026: ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਮਰੀਕਾ ਦੇ ਸਰਕਾਰੀ ਦੌਰੇ ’ਤੇ ਵਾਸ਼ਿੰਗਟਨ ਪਹੁੰਚ ਗਏ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਦੇ ’ਤੇ ਹੋ ਰਹੇ ਇਸ ਦੌਰੇ ਦੌਰਾਨ ਦੋਵੇਂ ਦੇਸ਼ਾਂ ਦੀ ਅਗਵਾਈ ਵਿਚਾਲੇ ਵਪਾਰ, ਆਰਥਿਕ ਸਬੰਧਾਂ, ਦੁਰਲੱਭ ਧਰਤੀ ਦੇ ਖਣਿਜਾਂ, ਆਰਟੀਫਿਸ਼ਲ ਇੰਟੈਲੀਜੈਂਸ ਅਤੇ ਹੋਰ ਅਹਿਮ ਅੰਤਰਰਾਸ਼ਟਰੀ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਅਮਰੀਕਾ ਪਹੁੰਚਣ ਮੌਕੇ ਆਪਣੇ ਲਿਖਤੀ ਸੰਦੇਸ਼ ਵਿੱਚ ਸ਼ੀ ਜਿਨਪਿੰਗ ਨੇ ਕਿਹਾ ਕਿ ਚੀਨ ਅਤੇ ਅਮਰੀਕਾ ਨੂੰ ਵਿਰੋਧੀ ਨਹੀਂ, ਸਗੋਂ ਭਾਈਵਾਲ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਸਹੀ ਰਸਤਾ ਲੱਭ ਕੇ ਨਵੇਂ ਦੌਰ ਵਿੱਚ ਆਪਣੇ ਸਬੰਧਾਂ ਨੂੰ ਸਥਿਰ ਅਤੇ ਰਚਨਾਤਮਕ ਢੰਗ ਨਾਲ ਅੱਗੇ ਵਧਾ ਸਕਦੇ ਹਨ। ਸ਼ੀ ਨੇ ਕਿਹਾ ਕਿ ਚੀਨ ਅਤੇ ਅਮਰੀਕਾ ਦੋਵੇਂ ਮਹਾਨ ਦੇਸ਼ ਹਨ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਹਿੱਤ ਇੱਕ-ਦੂਜੇ ਨਾਲ ਡੂੰਘੇ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ਨੇ ਸਹਿਯੋਗ, ਨਿਯੰਤਰਿਤ ਮੁਕਾਬਲੇ ਅਤੇ ਮਤਭੇਦਾਂ ਦੇ ਪ੍ਰਬੰਧਨ ਰਾਹੀਂ ਸਬੰਧਾਂ ਨੂੰ ਸਥਿਰ ਬਣਾਉਣ ’ਤੇ ਜ਼ੋਰ ਦਿੱਤਾ। ਉਨ੍...
ਕੂੜੇ ਨੂੰ ਸਰੋਤ ’ਚ ਬਦਲਣ ਵੱਲ ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ

ਕੂੜੇ ਨੂੰ ਸਰੋਤ ’ਚ ਬਦਲਣ ਵੱਲ ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ

Breaking News, Punjab News
ਲੁਧਿਆਣਾ/ਚੰਡੀਗੜ੍ਹ, 24 ਸਤੰਬਰ 2026:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਰੈੱਸਡ ਬਾਇਓ-ਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ। ਸਰਕਾਰ ਮੁਤਾਬਕ ਇਹ ਪ੍ਰੋਜੈਕਟ ਡੇਅਰੀ ਕੰਪਲੈਕਸ ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਪਸ਼ੂਆਂ ਦੇ ਗੋਹੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕਰਕੇ ਬੁੱਢਾ ਨਾਲਾ ਵਿੱਚ ਪ੍ਰਦੂਸ਼ਣ ਅਤੇ ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਘਟਾਉਣ ਵਿੱਚ ਮਦਦ ਕਰੇਗਾ। ਲਗਭਗ 2.5 ਏਕੜ ਰਕਬੇ ਵਿੱਚ ਵਿਕਸਤ ਕੀਤੇ ਜਾ ਰਹੇ ਇਸ ਪਲਾਂਟ ਵਿੱਚ ਹਰ ਰੋਜ਼ ਕਰੀਬ 300 ਟਨ ਪਸ਼ੂਆਂ ਦੇ ਗੋਹੇ ਦੀ ਪ੍ਰੋਸੈਸਿੰਗ ਕੀਤੀ ਜਾਵੇਗੀ। ਇਸ ਪ੍ਰਕਿਰਿਆ ਰਾਹੀਂ ਰੋਜ਼ਾਨਾ ਲਗਭਗ 5 ਟਨ ਕੰਪਰੈੱਸਡ ਬਾਇਓ-ਗੈਸ (CBG) ਦੇ ਨਾਲ ਜੈਵਿਕ ਖਾਦ ਵੀ ਤਿਆਰ ਕੀਤੀ ਜਾਵੇਗੀ। ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ‘ਵੇਸਟ-ਟੂ-ਵੈਲਥ’ ਮਿਸ਼ਨ ਨਾਲ ਜੋੜਿਆ ਗਿਆ ਹੈ। ਇਸ ਤਹਿਤ ਪਸ਼ੂਆਂ ਦੇ ਗੋਹੇ ਨੂੰ ਕੂੜਾ ਸਮਝਣ ਦੀ ਬਜਾਏ ਇਸ ਨੂੰ ਊਰਜਾ ਅਤੇ ਜੈਵਿਕ ਖਾਦ ਦੇ ਉਤਪਾਦਨ ਲਈ ਵਰਤਿਆ ਜਾਵੇਗਾ। ਇਸ ਨਾਲ ਇੱਕ ਪਾਸੇ ਰਹਿੰਦ-ਖੂੰਹਦ ਦੇ ਵਿਗਿਆਨਕ ਨਿਪਟਾਰੇ ...
‘ਗੈਂਗਸਟਰਾਂ ’ਤੇ ਵਾਰ’ ਦਾ 247ਵਾਂ ਦਿਨ: ਪੰਜਾਬ ਪੁਲਿਸ ਦੀ 521 ਟਿਕਾਣਿਆਂ ’ਤੇ ਛਾਪੇਮਾਰੀ, 285 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 247ਵਾਂ ਦਿਨ: ਪੰਜਾਬ ਪੁਲਿਸ ਦੀ 521 ਟਿਕਾਣਿਆਂ ’ਤੇ ਛਾਪੇਮਾਰੀ, 285 ਕਾਬੂ

Punjab News
ਚੰਡੀਗੜ੍ਹ, 24 ਸਤੰਬਰ 2026:  ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 247ਵੇਂ ਦਿਨ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 285 ਵਿਅਕਤੀ ਗ੍ਰਿਫ਼ਤਾਰ, 4 ਹਥਿਆਰ ਬਰਾਮਦ ਪੁਲਿਸ ਮੁਤਾਬਕ ਮੁਹਿੰਮ ਦੇ 247ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 285 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਚਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦ...
CI ਅੰਮ੍ਰਿਤਸਰ ਵੱਲੋਂ ਇੱਕ ਹਫ਼ਤੇ ’ਚ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼, ਹੈਰੋਇਨ ਦੀ ਬਰਾਮਦਗੀ 74 ਕਿਲੋ ਤੱਕ ਪੁੱਜੀ

CI ਅੰਮ੍ਰਿਤਸਰ ਵੱਲੋਂ ਇੱਕ ਹਫ਼ਤੇ ’ਚ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼, ਹੈਰੋਇਨ ਦੀ ਬਰਾਮਦਗੀ 74 ਕਿਲੋ ਤੱਕ ਪੁੱਜੀ

Breaking News, Punjab News
ਚੰਡੀਗੜ੍ਹ/ਅੰਮ੍ਰਿਤਸਰ, 24 ਸਤੰਬਰ 2026:  ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲ ਰਹੀ ਇਸ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ 20 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ ਵਾਸੀ ਬਾਬਾ ਜੀਵਨ ਸਿੰਘ ਕਾਲੋਨੀ, ਅੰਮ੍ਰਿਤਸਰ, ਦੀਪਕ ਬਖ਼ਸ਼ੀ ਵਾਸੀ ਪ੍ਰਤਾਪ ਬਾਜ਼ਾਰ, ਅੰਮ੍ਰਿਤਸਰ, ਰਿਸ਼ਭ ਕੁਮਾਰ ਵਾਸੀ ਗੋਲਡਨ ਐਵੀਨਿਊ, ਅੰਮ੍ਰਿਤਸਰ ਅਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 20 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਤਸਕਰੀ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਇਨ੍ਹਾਂ ਵਿੱਚ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈ...
ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ

ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ

Punjab News
ਅਜਨਾਲਾ, 24 ਸਤੰਬਰ 2026:  ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕਰਵਾਈ ਗਈ। ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਅਜਨਾਲਾ ਤੋਂ ਜੋਧ ਸਿੰਘ ਸਮਰਾ ਦੇ ਨਾਮ ਦੇ ਐਲਾਨ ਨਾਲ ਪਾਰਟੀ ਨੇ ਹਲਕੇ ਵਿੱਚ ਆਪਣੀ ਚੋਣੀ ਤਿਆਰੀ ਨੂੰ ਹੋਰ ਅੱਗੇ ਵਧਾਇਆ ਹੈ। ਰੈਲੀ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾ...
ਉਦਯੋਗਿਕ ਵਿਕਾਸ ਲਈ ਪੰਜਾਬ-ਹਰਿਆਣਾ ਦੇ ਉਦਯੋਗਪਤੀਆਂ ਨੂੰ ਇਕੱਠੇ ਆਉਣ ਦਾ CM ਸੈਣੀ ਦਾ ਸੱਦਾ

ਉਦਯੋਗਿਕ ਵਿਕਾਸ ਲਈ ਪੰਜਾਬ-ਹਰਿਆਣਾ ਦੇ ਉਦਯੋਗਪਤੀਆਂ ਨੂੰ ਇਕੱਠੇ ਆਉਣ ਦਾ CM ਸੈਣੀ ਦਾ ਸੱਦਾ

Business, Haryana news, Punjab News
ਪਟਿਆਲਾ, 24 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਅਤੇ ਹਰਿਆਣਾ ਦੇ ਉਦਯੋਗਪਤੀਆਂ ਨੂੰ ਹੁਨਰ ਵਿਕਾਸ, ਤਕਨਾਲੋਜੀ, ਨਿਰਮਾਣ ਅਤੇ ਵਪਾਰ ਦੇ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦੇ ਉਦਯੋਗਿਕ ਅਤੇ ਕਾਰੋਬਾਰੀ ਵਰਗਾਂ ਦੇ ਸਾਂਝੇ ਯਤਨਾਂ ਨਾਲ ਪੂਰੇ ਖੇਤਰ ਨੂੰ ਉਤਪਾਦਨ, ਨਵੀਨਤਾ ਅਤੇ ਰੁਜ਼ਗਾਰ ਦੇ ਇੱਕ ਮਜ਼ਬੂਤ ਕੇਂਦਰ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਦੌਲਤਪੁਰ ਵਿੱਚ GSA Industries India Private Limited ਦੇ ਨਵੇਂ ਉਦਯੋਗਿਕ ਪਲਾਂਟ ਦੇ ਨੀਂਹ ਪੱਥਰ ਰੱਖਣ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਰਾਧਾ ਸੁਆਮੀ ਡੇਰਾ ਬਿਆਸ ਦੇ ਅਧਿਆਤਮਿਕ ਮੁਖੀ ਗੁਰਿੰਦਰ ਸਿੰਘ ਢਿੱਲੋਂ, ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਐਸਏ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ ਜਤਿੰਦਰ ਪਾਲ ਸੈਣੀ, ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਜੈਇੰਦਰ ਕੌਰ ਅਤੇ ਪਟਿਆਲਾ ਜ਼ਿਲ੍ਹਾ ਭਾਜਪਾ ਪ੍ਰਧਾਨ ਜਸਪਾਲ ਸਿੰਘ ਸਮੇਤ ...
ਜਪਾਨ ਦੌਰੇ ਲਈ CM ਭਗਵੰਤ ਮਾਨ ਨੇ ਦਿੱਤੀ ਅਰਜ਼ੀ, ਕੇਂਦਰ ਦੀ ਮਨਜ਼ੂਰੀ ਦੀ ਉਡੀਕ

ਜਪਾਨ ਦੌਰੇ ਲਈ CM ਭਗਵੰਤ ਮਾਨ ਨੇ ਦਿੱਤੀ ਅਰਜ਼ੀ, ਕੇਂਦਰ ਦੀ ਮਨਜ਼ੂਰੀ ਦੀ ਉਡੀਕ

Breaking News, Punjab News
ਚੰਡੀਗੜ੍ਹ, 24 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਏਸ਼ੀਆਈ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੇ ਮੁਕਾਬਲੇ ਦੇਖਣ ਲਈ ਜਾਪਾਨ ਦੇ ਪ੍ਰਸਤਾਵਿਤ ਦੌਰੇ ਸਬੰਧੀ ਕੇਂਦਰ ਸਰਕਾਰ ਦੀ ਰਾਜਨੀਤਿਕ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ। ਏਸ਼ੀਅਨ ਹਾਕੀ ਫੈਡਰੇਸ਼ਨ (AHF) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਵਫ਼ਦ ਨੂੰ ਆਈਚੀ-ਨਾਗੋਆ ਏਸ਼ੀਆਈ ਖੇਡਾਂ-2026 ਦੇ ਹਾਕੀ ਮੁਕਾਬਲਿਆਂ ਦੇ ਅੰਤਿਮ ਪੜਾਅ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਫੈਡਰੇਸ਼ਨ ਵੱਲੋਂ ਭੇਜੇ ਗਏ ਸੱਦੇ ਵਿੱਚ ਪੁਰਸ਼ਾਂ ਅਤੇ ਮਹਿਲਾਵਾਂ ਦੇ ਹਾਕੀ ਮੁਕਾਬਲਿਆਂ ਦੇ ਸੈਮੀਫਾਈਨਲ ਅਤੇ ਫਾਈਨਲ ਮੈਚ ਦੇਖਣ ਲਈ ਪੰਜਾਬ ਸਰਕਾਰ ਦੇ ਵਫ਼ਦ ਦੀ ਸ਼ਮੂਲੀਅਤ ਦੀ ਗੱਲ ਕੀਤੀ ਗਈ ਹੈ। ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ ਹੋਣੇ ਹਨ, ਜਦਕਿ ਫਾਈਨਲ ਮੁਕਾਬਲੇ 2 ਅਤੇ 3 ਅਕਤੂਬਰ ਨੂੰ ਖੇਡੇ ਜਾਣੇ ਹਨ। ਕੇਂਦਰ ਦੀ ਮਨਜ਼ੂਰੀ ਦੀ ਉਡੀਕ ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਪਾਨ ਦੌਰੇ ਲਈ ਰਾਜਨੀਤਿਕ ਮਨਜ਼ੂਰੀ ਵਾਸਤੇ ਅਰਜ਼ੀ ਦਿੱਤੀ ਹੈ। ਹਾਲਾਂਕਿ, ਇਸ ਵੇਲੇ ਇਹ ਸਪੱਸ਼ਟ ਨਹੀਂ ਹੈ ਕਿ...