ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਫਰੀਦਕੋਟ ਵਿੱਚ ਨਵੇਂ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ
ਫਰੀਦਕੋਟ, 15 ਜੂਨ 2026: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਕੀਤੇ ਗਏ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਨੌਜਵਾਨਾਂ ਨੂੰ ਸਿਰਫ਼ ਡਿਗਰੀਆਂ ਹੀ ਨਹੀਂ, ਸਗੋਂ ਸਮੇਂ ਦੀ ਮੰਗ ਅਨੁਸਾਰ ਹੁਨਰਮੰਦ ਬਣਾਉਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣਾ ਸਰਗਰਮ ਯੋਗਦਾਨ ਪਾ ਸਕਣ।
ਰਾਜਪਾਲ ਸ੍ਰੀ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਫਰੀਦਕੋਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਲਈ ਇੱਕ ਵੱਡਾ ਮੌਕਾ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇੱਥੇ ਵੱਖ-ਵੱਖ ਕਿੱਤਾਮੁਖੀ ਅਤੇ ਰੁਜ਼ਗਾਰਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਨੌਜਵਾਨ ਆਪਣੀ ਯੋਗਤਾ ਅਤੇ ਰੁਚੀ ਅਨੁਸਾਰ ਹੁਨਰ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਲਈ ਸਰਕਾਰੀ ਨੌਕਰੀ ਸੰਭਵ ਨਹੀਂ ਹੁੰਦੀ, ਪਰ ਅਜਿਹੇ ਸੈਂਟਰਾਂ ਤੋਂ ਪ੍ਰਾਪਤ ਹੁਨਰ ਰਾਹੀਂ ਉ...









