ਫਗਵਾੜਾ-ਹੁਸ਼ਿਆਰਪੁਰ ਦੀਆਂ ਲਿੰਕ ਸੜਕਾਂ ਨੂੰ ਮਿਲੇਗਾ ਨਵਾਂ ਰੂਪ, ਸਾਰੀਆਂ ਸੜਕਾਂ ਹੋਣਗੀਆਂ ਅਪਗ੍ਰੇਡ
ਫਗਵਾੜਾ, 22 ਸਤੰਬਰ 2026: ਪੇਂਡੂ ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਫਗਵਾੜਾ ਤੇ ਹੁਸ਼ਿਆਰਪੁਰ ਮਾਰਕੀਟ ਕਮੇਟੀਆਂ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਸੜਕਾਂ ਨੂੰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਅਪਗ੍ਰੇਡ, ਮੁਰੰਮਤ ਅਤੇ ਆਧੁਨਿਕ ਬਣਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਪੇਂਡੂ ਲਿੰਕ ਸੜਕਾਂ ਦੇ ਵਿਕਾਸ ਦਾ ਮੁੱਦਾ ਉਠਾਇਆ ਗਿਆ ਸੀ। ਉਨ੍ਹਾਂ ਨੇ ਇਲਾਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਦੀਆਂ ਪੇਂਡੂ ਲਿੰਕ ਸੜਕਾਂ ਨਾਲ ਸਬੰਧਤ ਇੰਜੀਨੀਅਰਿੰਗ ਕਾਰਜ ਪੰਜਾਬ ਮੰਡੀ ਬੋਰਡ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਾ. ਚੱਬੇਵਾਲ ਨੇ ਦੱਸਿਆ ਕਿ ਪਹਿਲਾਂ ਪੇਂਡੂ ਲਿੰਕ ਸੜਕਾਂ ਦੀ ਸਾਂਭ-ਸੰਭਾਲ ਅਤੇ ਵਿਕਾਸ ਦਾ ਕੰਮ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ) ਵੱਲੋਂ ਕੀਤਾ ਜਾਂਦਾ ਸੀ। ਹੁਣ...









