ਮਾਨ ਸਰਕਾਰ ਦੀਆਂ ਜਨ-ਕਲਿਆਣਕਾਰੀ ਪਹਿਲਕਦਮੀਆਂ ਨਾਲ ਪੰਜਾਬ ਤਰੱਕੀ ਦੇ ਰਾਹ ‘ਤੇ : ਧਰਮਜੀਤ ਸਿੰਘ ਰਾਮੇਆਣਾ
ਜੈਤੋ, 12 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਵਿੱਚ ਲੋਕ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਫ਼ੈਸਲਿਆਂ ਨਾਲ ਵਿਦਿਆਰਥੀਆਂ, ਨੌਜਵਾਨਾਂ, ਬੇਰੁਜ਼ਗਾਰਾਂ ਅਤੇ ਆਮ ਲੋਕਾਂ ਨੂੰ ਸਿੱਧਾ ਲਾਭ ਮਿਲਣ ਦੀ ਉਮੀਦ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਵੱਲੋਂ ਲਏ ਗਏ ਤਾਜ਼ਾ ਫ਼ੈਸਲੇ ਇਸ ਵਚਨਬੱਧਤਾ ਨੂੰ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ।
ਰਾਮੇਆਣਾ ਨੇ ਦੱਸਿਆ ਕਿ ਐੱਨਈਈਟੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਲਈ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਅਤੇ ਹੋਰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ ਮ...









