ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਲਈ ਨਵੀਂ ਸੁਰੱਖਿਆ ਐਡਵਾਈਜ਼ਰੀ ਜਾਰੀ, ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ
ਚੰਡੀਗੜ੍ਹ, 12 ਜੂਨ 2026: ਕੈਨੇਡਾ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਭਾਰਤੀ ਨਾਗਰਿਕਾਂ, ਖ਼ਾਸ ਕਰਕੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਡੁੱਬਣ ਅਤੇ ਪਾਣੀ ਨਾਲ ਸੰਬੰਧਿਤ ਹਾਦਸਿਆਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਇਨ੍ਹਾਂ ਚਿੰਤਾਜਨਕ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਨੇ ਅਹਿਮ ਕਦਮ ਚੁੱਕਿਆ ਹੈ। ਟੋਰਾਂਟੋ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਇੱਕ ਵਿਸ਼ੇਸ਼ ਸੁਰੱਖਿਆ ਸਲਾਹ (ਐਡਵਾਈਜ਼ਰੀ) ਜਾਰੀ ਕੀਤੀ ਹੈ।
ਕੌਂਸਲੇਟ ਨੇ ਜਨਤਕ ਹਿੱਤ ਵਿੱਚ ਜਾਰੀ ਕੀਤੀ ਇਸ ਸਲਾਹ ਵਿੱਚ ਪਾਣੀ ਵਾਲੇ ਖੇਤਰਾਂ ਵਿੱਚ ਬੇਹੱਦ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਦੂਤਾਵਾਸ ਨੇ ਪਾਣੀ ਨਾਲ ਸੰਬੰਧਿਤ ਹਾਦਸਿਆਂ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀਆਂ ਹੋਈਆਂ ਮੌਤਾਂ 'ਤੇ ਡੂੰਘਾ ਦੁੱਖ ਅਤੇ ਚਿੰਤਾ ਪ੍ਰਗਟ ਕੀਤੀ ਹੈ।
ਸਲਾਹਕਾਰ ਨੋਟ ਵਿੱਚ ਖ਼ਾਸ ਤੌਰ 'ਤੇ ਭਾਰਤੀ ਨਾਗਰਿਕਾਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਝੀਲਾਂ, ਨਦੀਆਂ, ਬੀਚਾਂ, ਝਰਨਿਆਂ ਅਤੇ ਹੋਰ ਜਲ ਸਰੋਤਾਂ ਦੇ ਨੇੜੇ ਜਾਂਦੇ ਸਮੇਂ ਪੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਕੌਂਸਲੇਟ ਨ...









