ਹਰਭਜਨ ਸਿੰਘ ਈਟੀਓ ਨੇ ਪੰਜਾਬ ਵਿੱਚ ਚੱਲ ਰਹੇ ਸੜਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ, 19 ਸਤੰਬਰ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਭਰ ਵਿੱਚ ਚੱਲ ਰਹੇ ਸੜਕ ਵਿਕਾਸ ਅਤੇ ਨਿਰਮਾਣ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ।
ਮੀਟਿੰਗ ਦੌਰਾਨ ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਅਤੇ ਪੁਲਾਂ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਲਈ ਟੈਂਡਰ ਜਾਰੀ ਕਰਦੇ ਸਮੇਂ ਕੰਮ ਪੂਰਾ ਕਰਨ ਲਈ ਵਾਜਬ ਅਤੇ ਵਿਗਿਆਨਕ ਸਮਾਂ-ਸੀਮਾ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਸਮਾਂ-ਸੀਮਾ ਤੈਅ ਕਰਦੇ ਸਮੇਂ ਮਾਨਸੂਨ ਅਤੇ ਸਰਦੀਆਂ ਦੇ ਮੌਸਮ ਵਰਗੇ ਕੁਦਰਤੀ ਕਾਰਕਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ, ਤਾਂ ਜੋ ਨਿਰਮਾਣ ਕਾਰਜਾਂ ਵਿੱਚ ਬੇਲੋੜੀ ਦੇਰੀ ਨਾ ਹੋਵੇ ਅਤੇ ਪ੍ਰੋਜੈਕਟ ਨਿਰਧਾਰਤ ਸਮ...









