ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ, 7 ਮੈਂਬਰੀ ਤਾਲਮੇਲ ਕਮੇਟੀ ਗਠਿਤ
ਚੰਡੀਗੜ੍ਹ, 16 ਸਤੰਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਸ ਨਾਲ ਜੁੜੇ ਮਾਮਲਿਆਂ ਵਿੱਚ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਇੱਕ ਉੱਚ-ਪੱਧਰੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ।
ਸਰਕਾਰ ਵੱਲੋਂ ਗਠਿਤ ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਬਣਾਈ ਗਈ ਕਮੇਟੀ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਬਣਾਈ ਰੱਖੇਗੀ। ਇਸ ਦਾ ਉਦੇਸ਼ ਧਾਰਮਿਕ ਮਰਿਆਦਾ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਪੱਖਾਂ ਵਿਚਕਾਰ ਬਿਹਤਰ ਸਮਨਵਯ ਕਾਇਮ ਕਰਨਾ ਹੈ, ਤਾਂ ਜੋ ਐਕਟ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾ ਸਕੇ।
ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਖੇਤਰਾਂ ਦੀਆਂ ਸ਼ਖਸੀਅਤਾਂ ਕਮੇਟੀ ਵਿੱਚ ਸ਼ਾਮਲ
ਪੰਜਾਬ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ, ਸੱਤ ਮੈਂਬਰੀ ਕਮੇਟੀ ਵਿੱਚ ਧਾਰਮਿਕ, ਨਿਆਂਇਕ, ਪ੍ਰਸ਼ਾਸਨਿਕ ਅਤੇ ਕਾਨੂੰਨੀ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਾਮਲ ਕੀਤਾ ਗਿਆ...









