ਕੈਨੇਡਾ ’ਚ ਫਿਰੌਤੀ ਮਾਮਲੇ ’ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਕੈਨੇਡਾ, 14 ਸਤੰਬਰ 2026: ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਇੱਕ ਹਾਈ-ਪ੍ਰੋਫਾਈਲ ਫਿਰੌਤੀ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਦੀ ਗ੍ਰਿਫ਼ਤਾਰੀ ਸਾਹਮਣੇ ਆਈ ਹੈ। ਹਾਲਾਂਕਿ, ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਕਨੂਪ੍ਰੀਤ ਕੌਰ ਨੂੰ ਹੁਣ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ 6 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।
ਕੈਲਗਰੀ ਪੁਲਿਸ ਸਰਵਿਸ (CPS) ਦੇ ਅਨੁਸਾਰ, ਕਨੂਪ੍ਰੀਤ ਕੌਰ ’ਤੇ ਦੋਸ਼ ਹੈ ਕਿ ਉਸ ਨੇ ਕਥਿਤ ਤੌਰ ’ਤੇ ਪੀੜਤਾ ਨਾਲ ਸਬੰਧਤ ਨਿੱਜੀ ਜਾਣਕਾਰੀ, ਜਿਸ ਵਿੱਚ ਉਸ ਦਾ ਘਰ ਦਾ ਪਤਾ ਅਤੇ ਪਛਾਣ ਸ਼ਾਮਲ ਸੀ, ਗੋਲੀਬਾਰੀ ਕਰਨ ਵਾਲੇ ਸ਼ੱਕੀ ਵਿਅਕਤੀ ਤੱਕ ਪਹੁੰਚਾਈ। ਪੁਲਿਸ ਦਾ ਕਹਿਣਾ ਹੈ ਕਿ ਇਸ ਜਾਣਕਾਰੀ ਦੀ ਵਰਤੋਂ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਡਰਾਉਣ ਲਈ ਕੀਤੀ ਗਈ।
WhatsApp ’ਤੇ ਧਮਕੀ ਤੋਂ ਬਾਅਦ ਘਰ ’ਤੇ ਗੋਲੀਬਾਰੀ
ਪੁਲਿਸ ਮੁਤਾਬਕ ਇਸ ਮਾਮਲੇ ਵਿੱਚ ਦੋ ਬਾਲਗਾਂ ਅਤੇ ਇੱਕ ਨਾਬਾਲਗ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਘਟਨਾ ਦੀ ਸ਼ੁਰੂਆਤ 25 ਮਾਰਚ ਨੂੰ ਹੋਈ, ਜਦੋਂ ਪੀੜਤਾ ਨੂੰ ਇੱਕ ਅਣਜਾਣ ਨੰਬਰ ਤੋਂ WhatsApp ਰਾਹੀਂ ਧਮਕੀ ਭਰਿਆ ...









