ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵਿਸਥਾਰ, 17 ਨਵੀਆਂ ਬਿਮਾਰੀਆਂ ਦੇ ਇਲਾਜ ਨੂੰ ਮਿਲੀ ਮਨਜ਼ੂਰੀ
ਚੰਡੀਗੜ੍ਹ, 3 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਆਸਾਨ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਇੱਕ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਨਵੀਆਂ ਮੈਡੀਕਲ ਪ੍ਰਕਿਰਿਆਵਾਂ ਨੂੰ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਹੁਣ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਦਾ ਲਾਭ ਦਿੱਤਾ ਜਾਵੇਗਾ।
ਇਹ ਫ਼ੈਸਲਾ ਸੂਬੇ ਵਿੱਚ ਸਿਹਤ ਬੀਮਾ ਸੇਵਾਵਾਂ ਦੇ ਵਿਸਥਾਰ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਆਮ ਤੌਰ 'ਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵੱਧ ਰਹੀ ਭੀੜ, ਲੰਬੀਆਂ ਕਤਾਰਾਂ ਅਤੇ ਇਲਾਜ ਲਈ ਉਡੀਕ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣ ਨਾਲ ਮਰੀਜ਼ਾਂ ਨੂੰ ਆਪਣੇ ਨੇੜੇ ਹੀ ਸਮੇਂ ਸਿਰ ਇਲਾਜ ਮਿਲ ਸਕੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਕਦਮ ਨਾਲ ਖ਼ਾਸ ਕਰਕੇ ਉਹਨਾਂ ਜ਼ਿਲ੍ਹਿਆਂ ਨੂੰ ਵੱਡਾ ਲਾ...









