ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦਾ ਵਿਰੋਧ, ‘ਆਪ’ ਨੇ ਕਿਹਾ- ਪੰਜਾਬ ’ਚ ਜਾਤੀ ਤੇ ਧਰਮ ਦੀ ਵੰਡ ਵਾਲੀ ਰਾਜਨੀਤੀ ਨਹੀਂ ਚੱਲੇਗੀ
ਚੰਡੀਗੜ੍ਹ, 11 ਸਤੰਬਰ 2026: ਸੰਗਰੂਰ ਦੇ ਤੂਰ ਬੰਜਾਰਾ ਪਿੰਡ ਵਿੱਚ ਭਾਜਪਾ ਆਗੂਆਂ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਵੱਲੋਂ ਕੀਤੇ ਗਏ ਵਿਰੋਧ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਘਟਨਾ ਨੂੰ ਭਾਜਪਾ ਲਈ ਲੋਕਾਂ ਵੱਲੋਂ ਦਿੱਤਾ ਗਿਆ ਸਪੱਸ਼ਟ ਸਿਆਸੀ ਸੁਨੇਹਾ ਕਰਾਰ ਦਿੱਤਾ ਹੈ।
ਪੰਜਾਬ ‘ਆਪ’ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸੂਬੇ ਵਿੱਚ ਜਾਤੀ ਅਤੇ ਧਰਮ ਦੇ ਆਧਾਰ ’ਤੇ ਸਿਆਸੀ ਵੰਡ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰਿਆਣਾ ਦੀ ਤਰ੍ਹਾਂ ਜਾਟ-ਗੈਰ-ਜਾਟ ਦੀ ਰਾਜਨੀਤੀ ਨੂੰ ਥਾਂ ਨਹੀਂ ਮਿਲੇਗੀ।
‘ਪੰਜਾਬ ’ਚ ਵੰਡ ਪਾਊ ਰਾਜਨੀਤੀ ਲਈ ਕੋਈ ਥਾਂ ਨਹੀਂ’
ਤੂਰ ਬੰਜਾਰਾ ਵਿੱਚ ਭਾਜਪਾ ਆਗੂਆਂ ਦੇ ਵਿਰੋਧ ਬਾਰੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਪ੍ਰਤੀਕਿਰਿਆ ਨੂੰ ਭਾਜਪਾ ਸਮੇਤ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮਝਣ ਦੀ ਲੋੜ ਹੈ, ਜੋ ਜਾਤ ਜਾਂ ਧਰਮ ਦੇ ਆਧਾਰ ’ਤੇ ...









