ਵਾਰਡ ਨੰਬਰ 8 ‘ਚ ਜਾਅਲੀ ਵੋਟਿੰਗ ਦੀ ਕੋਸ਼ਿਸ਼ ਨਾਕਾਮ, ਨੌਜਵਾਨ ਕਾਬੂ
ਫਤਹਿਗੜ੍ਹ ਸਾਹਿਬ, 26 ਮਈ 2026 : ਸਰਹਿੰਦ ਵਿੱਚ ਚੱਲ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 8 ਦੇ ਇੱਕ ਪੋਲਿੰਗ ਬੂਥ ‘ਤੇ ਕਥਿਤ ਜਾਅਲੀ ਵੋਟਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਥਾਨਕ ਲੋਕਾਂ ਅਤੇ ਬੂਥ ਅੰਦਰ ਮੌਜੂਦ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਨੇ ਤੁਰੰਤ ਸਾਵਧਾਨੀ ਦਿਖਾਉਂਦੇ ਹੋਏ ਇੱਕ ਨੌਜਵਾਨ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਉਸ ਉੱਤੇ ਗੈਰ-ਕਾਨੂੰਨੀ ਢੰਗ ਨਾਲ ਵੋਟ ਪਾਉਣ ਦੇ ਦੋਸ਼ ਲਗੇ ਹਨ।
ਹੰਗਾਮੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਕੁਝ ਸਮੇਂ ਲਈ ਤਣਾਅ ਵਾਲਾ ਮਾਹੌਲ ਬਣ ਗਿਆ।
ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਫਤਹਿਗੜ੍ਹ ਸਾਹਿਬ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਸਰਹਿੰਦ ਵਾਰਡ ਨੰਬਰ 8 ਤੋਂ ਕਾਂਗਰਸ ਦੇ ਉਮੀਦਵਾਰ ਨਰਿੰਦਰ ਕੁਮਾਰ ਬਿੰਦਰ ਨੇ ਸਾਂਝੇ ਤੌਰ ‘ਤੇ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਹਾਰ ਦੇ ਡਰ ਕਾਰਨ ਆਮ ਆਦਮੀ ਪਾਰਟੀ ਚੋਣਾਂ ਜਿੱਤਣ ...









