Sunday, August 2Punjabi People

Home

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਹਰਮਨਪ੍ਰੀਤ ਕੌਰ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਹਰਮਨਪ੍ਰੀਤ ਕੌਰ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ

National News, Punjab News, Uncategorized
ਦਿੱਲੀ, 25 ਮਈ 2026: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਦੇਸ਼ ਦੇ ਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ “ਪਦਮ ਸ਼੍ਰੀ” ਨਾਲ ਸਨਮਾਨਿਤ ਕੀਤਾ ਗਿਆ ਹੈ। ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਵਿਸ਼ੇਸ਼ ਸਮਾਰੋਹ ਦੌਰਾਨਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਹਰਮਨਪ੍ਰੀਤ ਕੌਰ ਨੂੰ ਇਹ ਮਾਣਯੋਗ ਸਨਮਾਨ ਭੇਂਟ ਕੀਤਾ। ਹਰਮਨਪ੍ਰੀਤ ਕੌਰ ਨੂੰ ਇਹ ਸਨਮਾਨ ਭਾਰਤੀ ਮਹਿਲਾ ਕ੍ਰਿਕਟ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ, ਸ਼ਾਨਦਾਰ ਪ੍ਰਦਰਸ਼ਨ ਅਤੇ ਕਪਤਾਨ ਵਜੋਂ ਟੀਮ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਲਈ ਦਿੱਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਿਸ਼ਵ ਪੱਧਰ ‘ਤੇ ਕਈ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ। ਖਾਸ ਕਰਕੇ ਸਾਲ 2025 ਦੌਰਾਨ ਭਾਰਤੀ ਟੀਮ ਨੂੰ ਘਰੇਲੂ ਧਰਤੀ ‘ਤੇ ਵਿਸ਼ਵ ਕੱਪ ਜਿਤਾਉਣ ਵਿੱਚ ਹਰਮਨਪ੍ਰੀਤ ਦੀ ਭੂਮਿਕਾ ਬੇਹੱਦ ਅਹਿਮ ਰਹੀ। ਰਾਸ਼ਟਰਪਤੀ ਵੱਲੋਂ ਜਨਵਰੀ 2026 ਵਿੱਚ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਖੇਡ ਜਗਤ ਨਾਲ ਸਬੰਧਤ ਕਈ ਮਸ਼ਹੂਰ ਹਸਤੀਆਂ ਨੂੰ ਵੀ ਸਨਮਾਨ ਲਈ ਚੁਣਿਆ ਗਿਆ। ਇਸ ਸੂਚੀ ਵਿੱਚ ...
ਕੁਲਦੀਪ ਧਾਲੀਵਾਲ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ, “ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਆਮ ਲੋਕਾਂ ਅਤੇ ਪੰਜਾਬ ਵਿਰੋਧੀ”

ਕੁਲਦੀਪ ਧਾਲੀਵਾਲ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ, “ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਆਮ ਲੋਕਾਂ ਅਤੇ ਪੰਜਾਬ ਵਿਰੋਧੀ”

Breaking News, Punjab News
ਅੰਮ੍ਰਿਤਸਰ/ਚੰਡੀਗੜ੍ਹ, 25 ਮਈ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੀਆਂ ਆਰਥਿਕ ਅਤੇ ਵਪਾਰਕ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਹਿੱਤਾਂ ਦੇ ਖ਼ਿਲਾਫ਼ ਹਨ, ਜਿਸ ਕਾਰਨ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਆਮ ਲੋਕਾਂ ਦਾ ਜੀਵਨ ਮੁਸ਼ਕਲ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ ਗਈ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਅਤੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਦਾ ਸਿੱਧਾ ਨੁਕਸਾਨ ਦੇਸ਼ ਦੀ ਆਮ ਜਨਤਾ ਨੂੰ ਝੱਲਣਾ ਪੈ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮ...
ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਲੁਧਿਆਣਾ ਨਗਰ ਨਿਗਮ ਨੂੰ ਵੀ ਈਮੇਲ

ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਲੁਧਿਆਣਾ ਨਗਰ ਨਿਗਮ ਨੂੰ ਵੀ ਈਮੇਲ

Punjab News
ਲੁਧਿਆਣਾ, 25 ਮਈ 2026: ਪੰਜਾਬੀ ਗਾਇਕ Diljit Dosanjh ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸਨੂੰ ਖਾਲਿਸਤਾਨ ਨੈਸ਼ਨਲ ਆਰਮੀ ਵੱਲੋਂ ਭੇਜਿਆ ਗਿਆ ਦੱਸਿਆ ਜਾ ਰਿਹਾ ਹੈ। ਇਹ ਈਮੇਲ ਸੋਮਵਾਰ (25 ਮਈ) ਸਵੇਰੇ ਨਗਰ ਨਿਗਮ ਕਮਿਸ਼ਨਰ ਦੀ ਸਰਕਾਰੀ ਈਮੇਲ ਆਈਡੀ ‘ਤੇ ਭੇਜੀ ਗਈ। ਦੱਸਣਯੋਗ ਹੈ ਕਿ Diljit Dosanjh ਪਹਿਲਾਂ ਵੀ ਖਾਲਿਸਤਾਨ ਸਮਰਥਕ ਤੱਤਾਂ ਦੇ ਨਿਸ਼ਾਨੇ ‘ਤੇ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ‘Aura 2026 World Tour’ ਵੀ ਵਿਵਾਦਾਂ ਵਿੱਚ ਘਿਰ ਗਿਆ ਸੀ। ਕੈਨੇਡਾ ਵਿੱਚ ਹੋਏ ਇੱਕ ਲਾਈਵ ਕਨਸਰਟ ਦੌਰਾਨ ਕੁਝ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਬੀਤੇ ਦਿਨੀਂ Gurpatwant Singh Pannun ਨੇ ਵੀ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ Diljit Dosanjh ਨੂੰ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਕੈਨੇਡਾ ਵਿੱਚ ਦਿਲਜੀਤ ਨੂੰ ਵਿਰੋਧ ਦ...
ਡੋਨਾਲਡ ਟਰੰਪ ਦਾ ਵੱਡਾ ਬਿਆਨ, “ਈਰਾਨ ਨਾਲ ਓਬਾਮਾ ਵਰਗਾ ਸਮਝੌਤਾ ਨਹੀਂ ਹੋਵੇਗਾ”

ਡੋਨਾਲਡ ਟਰੰਪ ਦਾ ਵੱਡਾ ਬਿਆਨ, “ਈਰਾਨ ਨਾਲ ਓਬਾਮਾ ਵਰਗਾ ਸਮਝੌਤਾ ਨਹੀਂ ਹੋਵੇਗਾ”

Global News
ਚੰਡੀਗੜ੍ਹ, 25 ਮਈ 2026: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਸੰਭਾਵਿਤ ਪ੍ਰਮਾਣੂ ਸਮਝੌਤੇ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਤਰ੍ਹਾਂ ਕੋਈ ਸਮਝੌਤਾ ਨਹੀਂ ਕਰਨਗੇ। ਟਰੰਪ ਨੇ ਕਿਹਾ ਕਿ ਅਮਰੀਕਾ ਲਈ ਜਾਂ ਤਾਂ ਇੱਕ “ਚੰਗਾ ਅਤੇ ਮਜ਼ਬੂਤ” ਸੌਦਾ ਹੋਵੇਗਾ ਜਾਂ ਫਿਰ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਬਿਆਨ ਵਿੱਚ ਕਿਹਾ ਕਿ ਕਈ ਅਜਿਹੇ ਸਿਆਸਤਦਾਨ ਅਤੇ ਵਿਸ਼ਲੇਸ਼ਕ ਵੀ ਈਰਾਨ ਸਮਝੌਤੇ ਦੀ ਆਲੋਚਨਾ ਕਰ ਰਹੇ ਹਨ ਜਿਨ੍ਹਾਂ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ “ਕਮਜ਼ੋਰ” ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕ ਦੇਸ਼ ਨੂੰ ਇਕਜੁੱਟ ਕਰਨ ਦੀ ਬਜਾਏ ਵੰਡਣ ਦਾ ਕੰਮ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੇ 2015 ਦੇ ਪ੍ਰਮਾਣੂ ਸਮਝੌਤੇ ਨੂੰ “ਇੱਕ ਵੱਡੀ ਆਫ਼ਤ” ਦੱਸਦਿਆਂ ਕਿਹਾ ਕਿ ਉਸ ਸਮਝੌਤੇ ਨੇ ਈਰਾਨ ਲਈ ਪ੍ਰਮਾਣੂ ਹਥਿਆਰਾਂ ਵੱਲ ਰਸਤਾ ਖੋਲ੍ਹ ਦਿੱਤਾ ਸੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਦੇ ਵੀ ਅਜਿਹਾ ਸਮਝੌਤਾ ਨਹੀਂ ਕਰੇਗੀ ਜੋ...
ਪੰਜਾਬ ਸਰਕਾਰ ਨੇ ਈਦ-ਉੱਲ-ਜੂਹਾ ਦੀ ਗਜ਼ਟਿਡ ਛੁੱਟੀ 27 ਤੋਂ ਬਦਲ ਕੇ 28 ਮਈ ਕੀਤੀ

ਪੰਜਾਬ ਸਰਕਾਰ ਨੇ ਈਦ-ਉੱਲ-ਜੂਹਾ ਦੀ ਗਜ਼ਟਿਡ ਛੁੱਟੀ 27 ਤੋਂ ਬਦਲ ਕੇ 28 ਮਈ ਕੀਤੀ

Punjab News
ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ ਨੇ ਨੈਗੋਸੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਤਹਿਤ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ 28 ਮਈ 2026 (ਵੀਰਵਾਰ) ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਇਹ ਗਜ਼ਟਿਡ ਛੁੱਟੀ 27 ਮਈ 2026 ਲਈ ਐਲਾਨੀ ਗਈ ਸੀ, ਪਰ ਹੁਣ ਸੋਧ ਕਰਦੇ ਹੋਏ ਛੁੱਟੀ ਦੀ ਤਾਰੀਖ 28 ਮਈ 2026 ਕਰ ਦਿੱਤੀ ਗਈ ਹੈ। ਬੁਲਾਰੇ ਮੁਤਾਬਕ, ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਅੱਜ ਨਵਾਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

Breaking News, Punjab News
ਚੰਡੀਗੜ੍ਹ, 25 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਮਹੱਤਵਪੂਰਨ ਕਮੇਟੀਆਂ ਦੇ ਚੇਅਰਪਰਸਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰਾਲੇ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਸੂਚੀ ਅਨੁਸਾਰ ਵੱਖ-ਵੱਖ ਵਿਧਾਇਕਾਂ ਨੂੰ ਸਦਨ ਦੀਆਂ ਅਹਿਮ ਕਮੇਟੀਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਨ੍ਹਾਂ ਵਿੱਚ ਲੋਕ ਲੇਖਾ ਕਮੇਟੀ, ਸਰਕਾਰੀ ਕਾਰੋਬਾਰ ਕਮੇਟੀ, ਅਨੁਮਾਨ ਕਮੇਟੀ, ਪੰਚਾਇਤੀ ਰਾਜ ਕਮੇਟੀ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਸਮੇਤ ਕਈ ਅਹਿਮ ਕਮੇਟੀਆਂ ਸ਼ਾਮਲ ਹਨ। ਕਮੇਟੀ ਦਾ ਨਾਮ ਮੈਂਬਰ ਦਾ ਨਾਮ 1. ਲੋਕ ਲੇਖਾ ਕਮੇਟੀ : ਡਾ. ਇੰਦਰਬੀਰ ਸਿੰਘ ਨਿੱਝਰ2. ਸਰਕਾਰੀ ਕਾਰੋਬਾਰ ਕਮੇਟੀ ...
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3 ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3 ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

Punjab News, Uncategorized
ਹੁਸ਼ਿਆਰਪੁਰ, 25 ਮਈ 2026 : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ Aashika Jain ਦੀ ਅਗਵਾਈ ਹੇਠ 21 ਤੋਂ 23 ਮਈ ਤੱਕ GNA Gears Ltd, ਮੇਹਟੀਆਣਾ ਵਿਖੇ ਤਿੰਨ ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਸਹਾਇਤਾ ਦੇ ਕੇ ਕੀਮਤੀ ਜਾਨਾਂ ਨੂੰ ਬਚਾਉਣ ਸਬੰਧੀ ਜਾਗਰੂਕਤਾ ਫੈਲਾਉਣਾ ਸੀ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ Mangesh Sood ਨੇ ਦੱਸਿਆ ਕਿ ਕੈਂਪ ਦੌਰਾਨ ਟ੍ਰੇਨਰ Anu Sharma ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਫਸਟ ਏਡ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਕਰਮਚਾਰੀਆਂ ਨੂੰ ਹਾਦਸੇ ਜਾਂ ਅਚਾਨਕ ਬਿਮਾਰੀ ਦੀ ਸਥਿਤੀ ਵਿੱਚ ਸੀ.ਪੀ.ਆਰ. ਦੇਣਾ, ਖੂਨ ਵਗਣ ਤੋਂ ਰੋਕਣਾ, ਹੱਡੀ ਟੁੱਟਣ ਦੀ ਸਥਿਤੀ ਵਿੱਚ ਪੱਟੀ ਬੰਨ੍ਹਣਾ ਅਤੇ ਬੇਹੋਸ਼ ਮਰੀਜ਼ ਦੀ ਸੰਭਾਲ ਕਰਨ ਦੇ ਪ੍ਰਯੋਗਿਕ ਤਰੀਕੇ ਸਿਖਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵ...
ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

Breaking News, Punjab News
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਿਆਪਕ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਬਿਜਲੀ ਮੰਤਰੀ Tarunpreet Singh Sond ਨੇ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਕਿਸਾਨਾਂ ਲਈ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਬਿਜਲੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹਾਵਾਰ ਤਹਿ ਕੀਤੇ ਗਏ ਸ਼ਡਿਊਲ ਅਨੁਸਾਰ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਸ਼ੁਰੂ ਹੋਵੇਗੀ। ਇਸੇ ਤਰ੍ਹਾਂ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਸਹੂਲਤ ਲਾਗੂ ਕੀਤੀ ਜਾਵੇਗੀ। ਜਦਕਿ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ...
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਲਈ ਫੈਕਟਰੀ ਕਾਮਿਆਂ ਨੂੰ ਵੋਟਿੰਗ ਦੀ ਛੁੱਟੀ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਲਈ ਫੈਕਟਰੀ ਕਾਮਿਆਂ ਨੂੰ ਵੋਟਿੰਗ ਦੀ ਛੁੱਟੀ

Punjab News
ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਕਟਰੀਆਂ ਅਤੇ ਹੋਰ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਦਾ ਮਕਸਦ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਉਣਾ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਫੈਕਟਰੀਆਂ ਸਮੇਤ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਉਹ ਕਰਮਚਾਰੀ ਜੋ ਨਗਰ ਨਿਗਮ ਚੋਣਾਂ ਲਈ ਯੋਗ ਵੋਟਰ ਹਨ, ਉਨ੍ਹਾਂ ਨੂੰ ਆਪਣੀ ਵੋਟ ਪਾਉਣ ਲਈ ਡਿਊਟੀ ਤੋਂ ਛੋਟ ਦਿੱਤੀ ਜਾਵੇਗੀ। ਇਹ ਫੈਸਲਾ ਖਾਸ ਤੌਰ ‘ਤੇ ਉਨ੍ਹਾਂ ਇਲਾਕਿਆਂ ਵਿੱਚ ਲਾਗੂ ਹੋਵੇਗਾ ਜਿੱਥੇ 26 ਮਈ 2026 ਨੂੰ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋਣੀ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਇਸ ਸਬੰਧੀ ਇੱਕ ਅਧਿਕਾਰਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਸਾਰੇ ਨਿਯੋਗਕਰਤਾ ਆਪਣੇ ਕਰਮਚਾਰੀਆਂ ਨੂੰ ਵੋਟ ਪਾਉਣ ਦਾ ਮੌਕਾ ਦ...
ਲਖਨਊ ਸੁਪਰ ਜਾਇੰਟਸ ਦੀ ਕਪਤਾਨੀ ਰਿਸ਼ਭ ਪੰਤ ਤੋਂ ਖੋਹੀ ਜਾ ਸਕਦੀ ਹੈ

ਲਖਨਊ ਸੁਪਰ ਜਾਇੰਟਸ ਦੀ ਕਪਤਾਨੀ ਰਿਸ਼ਭ ਪੰਤ ਤੋਂ ਖੋਹੀ ਜਾ ਸਕਦੀ ਹੈ

Sports
ਨਵੀਂ ਦਿੱਲੀ, 24 ਮਈ 2026: ਆਈਪੀਐਲ ਵਿੱਚ ਲਖਨਊ ਸੁਪਰ ਜਾਇੰਟਸ ਦੇ ਕਪਤਾਨ ਰਿਸ਼ਭ ਪੰਤ ਦੀ ਕਪਤਾਨੀ ‘ਤੇ ਸਵਾਲ ਖੜ੍ਹੇ ਹੋ ਗਏ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਤੋਂ ਇਹ ਜ਼ਿੰਮੇਵਾਰੀ ਵਾਪਸ ਲਈ ਜਾ ਸਕਦੀ ਹੈ। ਲਖਨਊ ਟੀਮ ਦੇ ਕ੍ਰਿਕਟ ਡਾਇਰੈਕਟਰ ਟੌਮ ਮੂਡੀ ਨੇ ਸ਼ਨੀਵਾਰ ਨੂੰ ਮੰਨਿਆ ਕਿ ਪੰਤ ਦਬਾਅ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਰਹੇ ਹਨ। ਉਨ੍ਹਾਂ ਕਿਹਾ ਕਿ ਕਪਤਾਨੀ ਦਾ ਦਬਾਅ ਪੰਤ ਦੀ ਬੱਲੇਬਾਜ਼ੀ ਅਤੇ ਕੁੱਲ ਪ੍ਰਦਰਸ਼ਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਜਾਂ ਨਹੀਂ, ਇਸ ‘ਤੇ ਗੰਭੀਰ ਵਿਚਾਰ ਕਰਨ ਦੀ ਲੋੜ ਹੈ। ਮੂਡੀ ਦੇ ਅਨੁਸਾਰ ਫਰੈਂਚਾਈਜ਼ੀ ਨੂੰ ਇਹ ਵੇਖਣਾ ਪਵੇਗਾ ਕਿ ਕੀ ਟੀਮ ਦੇ ਹਿੱਤ ਵਿੱਚ ਨੇਤ੍ਰਿਤਵ ਵਿੱਚ ਬਦਲਾਅ ਜ਼ਰੂਰੀ ਹੈ ਜਾਂ ਨਹੀਂ। ਤਾਜ਼ਾ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ ਪੰਜਾਬ ਕਿੰਗਜ਼ ਤੋਂ 7 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ ਦੋ ਸੀਜ਼ਨਾਂ ਵਿੱਚ ਪੰਤ ਦੀ ਕਪਤਾਨੀ ਹੇਠ ਟੀਮ ਨੇ ਕੁੱਲ 28 ਵਿੱਚੋਂ ਸਿਰਫ਼ 10 ਮੈਚ ਹੀ ਜਿੱਤੇ ਹਨ, ਜਿਸ ਕਾਰਨ ਟੀਮ ਦਾ ਪ੍ਰਦਰਸ਼ਨ ਲਗਾਤਾਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੌਜੂਦਾ ਸੀਜ਼ਨ ...