Friday, October 30Punjabi People

Home

ਰੇਵਾੜੀ ’ਚ ਨਸ਼ਿਆਂ ਖ਼ਿਲਾਫ਼ ਹਾਫ ਮੈਰਾਥਨ, CM ਸੈਣੀ ਨੇ ਦਿੱਤੀ ਹਰੀ ਝੰਡੀ; ਬੋਲੇ- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਤਰਜੀਹ

ਰੇਵਾੜੀ ’ਚ ਨਸ਼ਿਆਂ ਖ਼ਿਲਾਫ਼ ਹਾਫ ਮੈਰਾਥਨ, CM ਸੈਣੀ ਨੇ ਦਿੱਤੀ ਹਰੀ ਝੰਡੀ; ਬੋਲੇ- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਤਰਜੀਹ

Haryana news, Sports
ਰੇਵਾੜੀ, 5 ਸਤੰਬਰ 2026: ਨਸ਼ਿਆਂ ਦੀ ਵਧ ਰਹੀ ਸਮੱਸਿਆ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਐਤਵਾਰ ਨੂੰ ਰੇਵਾੜੀ ਵਿੱਚ ਰਾਜ ਪੱਧਰੀ ਹਾਫ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ‘ਨਸ਼ਿਆਂ ਵਿਰੁੱਧ ਜੰਗ, ਰੇਵਾੜੀ ਦੇ ਨਾਲ’ ਥੀਮ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ 5 ਅਤੇ 10 ਕਿਲੋਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਆਮ ਨਾਗਰਿਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੇਵਾੜੀ ਤੋਂ ਨਸ਼ਿਆਂ ਖ਼ਿਲਾਫ਼ ਉੱਠੀ ਆਵਾਜ਼ ਹੁਣ ਪੂਰੇ ਹਰਿਆਣਾ ਵਿੱਚ ਗੂੰਜੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਕਾਨੂੰਨ-ਵਿਵਸਥਾ ਜਾਂ ਅਪਰਾਧ ਦੇ ਮੁੱਦੇ ਵਜੋਂ ਨਹੀਂ ਦੇਖਿਆ ਜਾ ਸਕਦਾ, ਬਲਕਿ ਇਹ ਨੌਜਵਾਨਾਂ ਦੇ ਭਵਿੱਖ, ਪਰਿਵਾਰਾਂ ਦੀ ਖੁਸ਼ਹਾਲੀ ਅਤੇ ਸਮਾਜ ਦੀ ਤਰੱਕੀ ਨਾਲ ਜੁੜੀ ਗੰਭੀਰ ਚੁਣੌਤੀ ਹੈ। ਉਨ੍ਹਾਂ ਨੌਜਵਾਨਾਂ ...
11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਪਟਿਆਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤੇ

11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਪਟਿਆਲਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ, ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤੇ

Breaking News, Punjab News, Sports
ਤਲਵੰਡੀ ਸਾਬੋ, 6 ਸਤੰਬਰ 2026: ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਤਲਵੰਡੀ ਸਾਬੋ, ਬਠਿੰਡਾ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਦੇ ਖਿਡਾਰੀਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਰਾਜ ਪੱਧਰ ਦੇ ਇਸ ਵੱਕਾਰੀ ਖੇਡ ਮੁਕਾਬਲੇ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 950 ਗੱਤਕਾ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਅਤੇ ਗੱਤਕਾ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ, ਅਨੁਸ਼ਾਸਨ ਅਤੇ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹਾ ਪਟਿਆਲਾ ਦੀ ਗੱਤਕਾ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿੱਚ ਆਪਣੀ ਧਾਕ ਜਮਾਈ। ਜ਼ਿਲ੍ਹਾ ਪਟਿਆਲਾ ਵੱਲੋਂ ਕੁੱਲ 45 ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਅਤੇ ਈਵੈਂਟਾਂ ਵਿੱਚ ਹਿੱਸਾ ਲਿਆ। ਖਿਡਾਰੀਆਂ ਨੇ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਆਪਣੇ ਨਾਮ ਕੀਤੇ। ਇਨ੍ਹਾਂ ਪ੍ਰਾਪਤੀਆਂ ਨਾਲ ਪਟਿਆਲਾ ਜ਼ਿਲ੍ਹੇ ਦ...
ਹਰਿਆਣਾ ਦੀ ਪਵਿੱਤਰ ਧਰਤੀ ਭਗਵਾਨ ਕ੍ਰਿਸ਼ਨ ਦੀ ਕਰਮ ਭੂਮੀ ਰਹੀ ਹੈ: ਅਨਿਲ ਵਿਜ

ਹਰਿਆਣਾ ਦੀ ਪਵਿੱਤਰ ਧਰਤੀ ਭਗਵਾਨ ਕ੍ਰਿਸ਼ਨ ਦੀ ਕਰਮ ਭੂਮੀ ਰਹੀ ਹੈ: ਅਨਿਲ ਵਿਜ

Haryana news
ਅੰਬਾਲਾ ਛਾਉਣੀ, 5 ਸਤੰਬਰ 2026: ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ’ਤੇ ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੰਬਾਲਾ ਛਾਉਣੀ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਖੁਸ਼ੀ, ਖੁਸ਼ਹਾਲੀ ਅਤੇ ਸਰਬਪੱਖੀ ਤਰੱਕੀ ਲਈ ਪ੍ਰਾਰਥਨਾ ਕਰਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੰਤਰੀ ਅਨਿਲ ਵਿਜ ਨੇ ਇਸ ਪਵਿੱਤਰ ਮੌਕੇ ’ਤੇ ਲੋਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਸੰਦੇਸ਼ ਸਾਨੂੰ ਸੱਚ, ਧਰਮ, ਨਿਆਂ ਅਤੇ ਕਰਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਮਲ ਵਿੱਚ ਲਿਆਈਏ ਤਾਂ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਜਨਮ ਅਸ਼ਟਮੀ ਸਿ...
ਜੰਗਲਾਤ ਕਾਮੇ ਸਰਕਾਰ ਦੇ ਭਲਾਈ ਏਜੰਡੇ ਦਾ ਅਹਿਮ ਹਿੱਸਾ: ਮੰਤਰੀ ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮੇ ਸਰਕਾਰ ਦੇ ਭਲਾਈ ਏਜੰਡੇ ਦਾ ਅਹਿਮ ਹਿੱਸਾ: ਮੰਤਰੀ ਲਾਲ ਚੰਦ ਕਟਾਰੂਚੱਕ

Breaking News, Punjab News
ਚੰਡੀਗੜ੍ਹ, 5 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਕਾਮਿਆਂ ਦੀ ਸੂਬੇ ਦੀਆਂ ਯੋਜਨਾਵਾਂ ਵਿੱਚ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮੇ ਸੂਬੇ ਦੇ ਜੰਗਲਾਂ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਮੈਦਾਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਰਕਾਰ ਉਨ੍ਹਾਂ ਦੇ ਹਿੱਤਾਂ ਨੂੰ ਅਣਦੇਖਾ ਨਹੀਂ ਕਰੇਗੀ। ਜੰਗਲਾਤ ਮੰਤਰੀ ਨੇ ਇਹ ਗੱਲ ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿੱਚ ਯੂਨੀਅਨ ਵੱਲੋਂ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਅਤੇ ਫੀਲਡ ਵਰਕਰਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਸ੍ਰੀ ਕਟਾਰੂਚੱਕ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਭਰ ਦੇ ਅਧਿਆਪਕਾਂ ਨੂੰ ਦਿੱਤੀਆਂ ਅਧਿਆਪਕ ਦਿਵਸ ਦੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਭਰ ਦੇ ਅਧਿਆਪਕਾਂ ਨੂੰ ਦਿੱਤੀਆਂ ਅਧਿਆਪਕ ਦਿਵਸ ਦੀਆਂ ਵਧਾਈਆਂ

Breaking News, Punjab News
ਚੰਡੀਗੜ੍ਹ, 5 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਦੇਸ਼ ਭਰ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਸੋਚ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਤੇ ਉੱਤਮ ਨਾਗਰਿਕ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਦਿਵਸ ਮੌਕੇ ਜਾਰੀ ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਦੀ ਬੁਨਿਆਦ ਹੈ ਅਤੇ ਇੱਕ ਅਧਿਆਪਕ ਵਿਦਿਆਰਥੀ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਬਹੁਤ ਡੂੰਘੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਅੰਦਰ ਗਿਆਨ ਹਾਸਲ ਕਰਨ ਦੀ ਲਗਨ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿਆਰ ਕਰਦੇ ਹਨ। ਸ. ਸੰਧਵਾਂ ਨੇ ਕਿਹਾ ਕਿ ਜਿਸ ਤਰ੍ਹਾਂ ਮਨੁੱਖ ਆਪਣੇ ਮਾਪਿਆਂ ਵੱਲੋਂ ਕੀਤੇ ਗਏ ਉਪਕਾਰਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਕਰਜ...
ਅਮਰੀਕਾ ਵੱਲੋਂ ਈਰਾਨੀ ਤੇਲ ਟੈਂਕਰ ’ਤੇ ਹਮਲਾ, 4 ਮਿਜ਼ਾਈਲਾਂ ਦਾਗੀਆਂ

ਅਮਰੀਕਾ ਵੱਲੋਂ ਈਰਾਨੀ ਤੇਲ ਟੈਂਕਰ ’ਤੇ ਹਮਲਾ, 4 ਮਿਜ਼ਾਈਲਾਂ ਦਾਗੀਆਂ

Global News
ਅਮਰੀਕਾ, 5 ਸਤੰਬਰ 2026: ਅਮਰੀਕਾ ਅਤੇ ਈਰਾਨ ਵਿਚਾਲੇ ਵਧ ਰਹੇ ਤਣਾਅ ਦਰਮਿਆਨ ਖਾਰਗ ਟਾਪੂ ਦੇ ਨੇੜੇ ਇੱਕ ਈਰਾਨੀ ਤੇਲ ਟੈਂਕਰ ਨੂੰ ਅਮਰੀਕੀ ਹਮਲੇ ਦਾ ਸਾਹਮਣਾ ਕਰਨਾ ਪਿਆ ਹੈ। ਰਿਪੋਰਟਾਂ ਮੁਤਾਬਕ ਅਮਰੀਕੀ ਪੱਖ ਵੱਲੋਂ ਟੈਂਕਰ ਨੂੰ ਨਿਸ਼ਾਨਾ ਬਣਾਉਂਦਿਆਂ ਲਗਾਤਾਰ ਚਾਰ ਮਿਜ਼ਾਈਲਾਂ ਦਾਗੀਆਂ ਗਈਆਂ। ਹਮਲੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਈਰਾਨੀ ਨਿਊਜ਼ ਆਉਟਲੈਟ ਖ਼ਬਰ ਫੌਰੀ ਦੀ ਰਿਪੋਰਟ ਅਨੁਸਾਰ, ਰਣਨੀਤਕ ਤੌਰ ’ਤੇ ਬੇਹੱਦ ਮਹੱਤਵਪੂਰਨ ਮੰਨੇ ਜਾਂਦੇ ਖਾਰਗ ਟਾਪੂ ਦੇ ਨੇੜੇ ਤੇਲ ਟੈਂਕਰ ਨੂੰ ਚਾਰ ਅਮਰੀਕੀ ਮਿਜ਼ਾਈਲਾਂ ਨਾਲ ਨਿਸ਼ਾਨਾ ਬਣਾਇਆ ਗਿਆ। ਹਮਲੇ ਤੋਂ ਬਾਅਦ ਟੈਂਕਰ ਨੂੰ ਖਾਲੀ ਕਰਵਾਉਣ ਦੀ ਕਾਰਵਾਈ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਖਾਰਗ ਟਾਪੂ ਕਿਉਂ ਹੈ ਮਹੱਤਵਪੂਰਨ? ਖਾਰਗ ਟਾਪੂ ਈਰਾਨ ਲਈ ਰਣਨੀਤਕ ਅਤੇ ਊਰਜਾ ਪੱਖੋਂ ਬੇਹੱਦ ਮਹੱਤਵਪੂਰਨ ਖੇਤਰ ਹੈ। ਈਰਾਨ ਦੇ ਤੇਲ ਨਿਰਯਾਤ ਨਾਲ ਇਸ ਖੇਤਰ ਦਾ ਸਿੱਧਾ ਸਬੰਧ ਹੋਣ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੀ ਫੌਜੀ ਗਤੀਵਿਧੀ ਨੂੰ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ। ਅਜਿਹੇ ਵਿੱਚ ਤੇਲ ਟੈਂਕਰ ’ਤੇ ਹੋਏ ਹਮਲੇ ਨੇ ਖੇ...
ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 51,979 ਗੁਪਤ ਇਤਲਾਹਾਂ ਦੇ ਆਧਾਰ ’ਤੇ 25,339 ਗ੍ਰਿਫ਼ਤਾਰੀਆਂ

ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 51,979 ਗੁਪਤ ਇਤਲਾਹਾਂ ਦੇ ਆਧਾਰ ’ਤੇ 25,339 ਗ੍ਰਿਫ਼ਤਾਰੀਆਂ

Punjab News
ਚੰਡੀਗੜ੍ਹ, 5 ਸਤੰਬਰ: ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਆਮ ਨਾਗਰਿਕਾਂ ਦੀ ਭੂਮਿਕਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਪੁਲਿਸ ਅਤੇ ਹੋਰ ਇਨਫੋਰਸਮੈਂਟ ਏਜੰਸੀਆਂ ਨੂੰ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਹਿਮ ਸਫ਼ਲਤਾ ਮਿਲੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ 51,979 ਗੁਪਤ ਇਤਲਾਹਾਂ ਦੇ ਆਧਾਰ ’ਤੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 25,339 ਗ੍ਰਿਫ਼ਤਾਰੀਆਂ ਸੰਭਵ ਹੋਈਆਂ ਹਨ। ਇਹ ਅੰਕੜੇ 1 ਮਾਰਚ 2025 ਤੋਂ 3 ਸਤੰਬਰ 2026 ਤੱਕ ਦੀ ਮਿਆਦ ਨਾਲ ਸਬੰਧਤ ਹਨ। ਅਧਿਕਾਰੀਆਂ ਮੁਤਾਬਕ, ਨਾਗਰਿਕਾਂ ਤੋਂ ਮਿਲ ਰਹੀ ਜਾਣਕਾਰੀ ਨੇ ਨਸ਼ਾ ਤਸਕਰੀ ਦੇ ਸ਼ੱਕੀ ਟਿਕਾਣਿਆਂ, ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਸਪਲਾਈ ਨਾਲ ਜੁੜੀਆਂ ਗਤੀਵਿਧੀਆਂ ਦੀ ਪਛਾਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ‘ਸੇਫ਼ ਪੰਜਾਬ ਹੈਲਪਲਾਈਨ’ ਰਾਹੀਂ ਮਿਲੀਆਂ 51,979 ਗੁਪਤ ਸੂਚਨਾਵਾਂ ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਨੂੰ...
ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨਾ ਮੇਰਾ ਟੀਚਾ: CM ਭਗਵੰਤ ਮਾਨ

ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨਾ ਮੇਰਾ ਟੀਚਾ: CM ਭਗਵੰਤ ਮਾਨ

Breaking News, Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 5 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਉੱਥੇ ਹੁਣ ਸੂਬਾ ਪ੍ਰਾਇਮਰੀ ਸਿੱਖਿਆ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਹੀ ਨਹੀਂ, ਸਗੋਂ ਵਿਸ਼ਵ ਪੱਧਰ ’ਤੇ ਮੋਹਰੀ ਬਣਾਉਣਾ ਸਰਕਾਰ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨਾ ਹੈ, ਜਿੱਥੇ ਦੁਨੀਆ ਭਰ ਤੋਂ ਅਧਿਆਪਕ ਅਤੇ ਸਿੱਖਿਆ ਖੇਤਰ ਨਾਲ ਜੁੜੇ ਲੋਕ ਸਿਖਲਾਈ ਲੈਣ ਲਈ ਆਉਣ। ਅਧਿਆਪਕਾਂ ਦੀ ਅੰਤਰਰਾਸ਼ਟਰੀ ਸਿਖਲਾਈ ਨੇ ਬਦਲੀ ਤਸਵੀਰ ਮੁੱਖ ਮੰਤਰੀ ਨੇ ਕਿਹਾ ...
SSP ਪਟਿਆਲਾ ਹਰਮਨਦੀਪ ਸਿੰਘ ਹੰਸ ਨੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਕੀਤੀ ਪਹਿਲੀ ਅਹਿਮ ਬੈਠਕ

SSP ਪਟਿਆਲਾ ਹਰਮਨਦੀਪ ਸਿੰਘ ਹੰਸ ਨੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਕੀਤੀ ਪਹਿਲੀ ਅਹਿਮ ਬੈਠਕ

Breaking News, Punjab News
ਪਟਿਆਲਾ, 5 ਸਤੰਬਰ 2026: ਪਟਿਆਲਾ ਦੇ ਨਵੇਂ ਨਿਯੁਕਤ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਆਪਣੀ ਪਹਿਲੀ ਸਮੀਖਿਆ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਅਪਰਾਧ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ, ਲੰਬਿਤ ਮਾਮਲਿਆਂ, ਪੁਲਿਸ ਜਾਂਚ, ਟ੍ਰੈਫਿਕ ਪ੍ਰਬੰਧਨ ਅਤੇ ਲੋਕਾਂ ਨਾਲ ਜੁੜੇ ਹੋਰ ਅਹਿਮ ਪੁਲਿਸਿੰਗ ਮੁੱਦਿਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਬੈਠਕ ਵਿੱਚ ਜ਼ਿਲ੍ਹੇ ਦੇ ਸਮੂਹ ਐਸਪੀਜ਼, ਡੀਐਸਪੀਜ਼, ਐਸਐਚਓਜ਼ ਅਤੇ ਵੱਖ-ਵੱਖ ਪੁਲਿਸ ਬ੍ਰਾਂਚਾਂ ਦੇ ਇੰਚਾਰਜਾਂ ਨੇ ਹਿੱਸਾ ਲਿਆ। ਐਸਐਸਪੀ ਹੰਸ ਨੇ ਅਧਿਕਾਰੀਆਂ ਤੋਂ ਵੱਖ-ਵੱਖ ਖੇਤਰਾਂ ਵਿੱਚ ਪੁਲਿਸ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਅਪਰਾਧਾਂ ਦੀ ਜਾਂਚ ਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ’ਤੇ ਜ਼ੋਰ ਜ਼ਿਲ੍ਹੇ ਦੀ ਅਪਰਾਧ ਸਥਿਤੀ ਦੀ ਸਮੀਖਿਆ ਕਰਦਿਆਂ ਐਸਐਸਪੀ ਹੰਸ ਨੇ ਅਧਿਕਾਰੀਆਂ ਨੂੰ ਜਾਂਚ ਪ੍ਰਕਿਰਿਆ ’ਤੇ ਨਜ਼ਦੀਕੀ ਨਿਗਰਾਨੀ ਰੱਖਣ ਅਤੇ ਲੰਬਿ...
ਪੰਜਾਬ ਲਈ ਮਾਣ ਦਾ ਪਲ, 4 AFP ਕੈਡੇਟਸ ਭਾਰਤੀ ਫੌਜ ’ਚ ਲੈਫਟੀਨੈਂਟ ਵਜੋਂ ਕਮਿਸ਼ਨ

ਪੰਜਾਬ ਲਈ ਮਾਣ ਦਾ ਪਲ, 4 AFP ਕੈਡੇਟਸ ਭਾਰਤੀ ਫੌਜ ’ਚ ਲੈਫਟੀਨੈਂਟ ਵਜੋਂ ਕਮਿਸ਼ਨ

Breaking News, Punjab News
ਚੰਡੀਗੜ੍ਹ, 5 ਸਤੰਬਰ 2026: ਪੰਜਾਬ ਦੀ ਫੌਜੀ ਵਿਰਾਸਤ ਅਤੇ ਨੌਜਵਾਨਾਂ ਦੀ ਦੇਸ਼ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਸੂਬੇ ਲਈ ਇੱਕ ਹੋਰ ਮਾਣਮੱਤਾ ਪਲ ਸਾਹਮਣੇ ਆਇਆ ਹੈ। ਪੰਜਾਬ ਦੇ ਦੋ ਪ੍ਰਮੁੱਖ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਾਂ ਦੇ ਚਾਰ ਕੈਡੇਟਸ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਇਨ੍ਹਾਂ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡੇਟਸ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFPI) ਦੇ ਦੋ ਕੈਡੇਟਸ ਸ਼ਾਮਲ ਹਨ। ਇਨ੍ਹਾਂ ਚਾਰਾਂ ਨਵੇਂ ਅਧਿਕਾਰੀਆਂ ਨੂੰ ਸ਼ਨੀਵਾਰ ਨੂੰ ਚੇਨਈ ਸਥਿਤ ਅਫਸਰਜ਼ ਟ੍ਰੇਨਿੰਗ ਅਕੈਡਮੀ (OTA) ਵਿਖੇ ਹੋਈ ਸ਼ਾਨਦਾਰ ਪਾਸਿੰਗ-ਆਊਟ ਪਰੇਡ ਦੌਰਾਨ ਭਾਰਤੀ ਫੌਜ ਵਿੱਚ ਕਮਿਸ਼ਨ ਦਿੱਤਾ ਗਿਆ। ਇਸ ਪਰੇਡ ਦੀ ਸਮੀਖਿਆ ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ, ਪੀਵੀਐਸਐਮ, ਏਵੀਐਸਐਮ ਅਤੇ ਵੀਐਸਐਮ ਵੱਲੋਂ ਕੀਤੀ ਗਈ। ਮਾਈ ਭਾਗੋ ਏਐਫਪੀਆਈ ਦੀਆਂ ਦੋ ਕੈਡੇਟਸ ਨੇ ਰਚਿਆ ਇਤਿਹਾਸ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚ...