ਪੰਜਾਬ ‘ਚ ਵੋਟਰ ਮੈਪਿੰਗ ਮੁਹਿੰਮ ਤੇਜ਼, ਮਾਨਸਾ-ਤਰਨਤਾਰਨ ਸਮੇਤ 4 ਜ਼ਿਲ੍ਹੇ ਅੱਗੇ; ਮੋਹਾਲੀ ਸਭ ਤੋਂ ਪਿੱਛੇ
ਚੰਡੀਗੜ੍ਹ, 22 ਮਈ 2026: ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਆਉਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤੋਂ ਪਹਿਲਾਂ ਕੀਤੀ ਜਾ ਰਹੀ ਪ੍ਰੀ-ਐਸਆਈਆਰ ਮੈਪਿੰਗ ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਸੂਬੇ ਦੇ 2 ਕਰੋੜ 14 ਲੱਖ ਤੋਂ ਵੱਧ ਵੋਟਰਾਂ ਵਿੱਚੋਂ ਹੁਣ ਤੱਕ 84 ਫ਼ੀਸਦੀ ਤੋਂ ਜ਼ਿਆਦਾ ਵੋਟਰਾਂ ਦੀ ਮੈਪਿੰਗ ਅਤੇ ਪੁਰਾਣੀਆਂ ਵੋਟਰ ਸੂਚੀਆਂ ਨਾਲ ਮਿਲਾਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਵਿਸ਼ੇਸ਼ ਅਭਿਆਨ ਵਿੱਚ ਮਾਨਸਾ, ਤਰਨਤਾਰਨ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਰਗੇ ਜ਼ਿਲ੍ਹੇ ਸਭ ਤੋਂ ਅੱਗੇ ਰਹੇ ਹਨ, ਜਿੱਥੇ 90 ਫ਼ੀਸਦੀ ਤੋਂ ਵੱਧ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਮਾਨਸਾ ਪਹਿਲੇ ਸਥਾਨ ‘ਤੇ ਹੈ, ਜਿੱਥੇ 93.72 ਫ਼ੀਸਦੀ ਮੈਪਿੰਗ ਪੂਰੀ ਹੋ ਚੁੱਕੀ ਹੈ। ਇਸ ਤੋਂ ਬਾਅਦ ਤਰਨਤਾਰਨ ਵਿੱਚ 93.01 ਫ਼ੀਸਦੀ, ਸ੍ਰੀ ਮੁਕਤਸਰ ਸਾਹਿਬ ਵਿੱਚ 92.38 ਅਤੇ ਬਰਨਾਲਾ ਵਿੱਚ 91.29 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਇਸਦੇ ਉਲਟ ਮੋਹਾਲੀ (ਐਸ.ਏ.ਐਸ. ਨਗਰ) ਜ਼ਿਲ੍ਹਾ ਇਸ ਮੁਹਿੰਮ ਵਿੱਚ ਸਭ ਤੋਂ ਪਿੱਛੇ ਚੱਲ ਰਿਹਾ ਹੈ, ਜਿੱਥੇ ਹੁਣ ਤੱਕ ਸ...








