ਹਰਿਆਣਾ ’ਚ ਠੇਕਾ ਮੁਲਾਜ਼ਮਾਂ ਲਈ ਵੱਡਾ ਕਦਮ, ਹਜ਼ਾਰਾਂ ਕਰਮਚਾਰੀਆਂ ਦੀ ਨੌਕਰੀ ਸੁਰੱਖਿਅਤ ਕਰਨ ਲਈ ਸਰਕਾਰ ਨੇ ਲਾਗੂ ਕੀਤਾ ਮਾਸਟਰ ਪਲਾਨ
ਚੰਡੀਗੜ੍ਹ, 2 ਸਤੰਬਰ 2026: ਹਰਿਆਣਾ ਸਰਕਾਰ ਨੇ ਰਾਜ ਦੇ ਹਜ਼ਾਰਾਂ ਠੇਕੇ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਸੇਵਾਮੁਕਤੀ ਤੱਕ ਸੁਰੱਖਿਅਤ ਕਰਨ ਲਈ ਇੱਕ ਵਿਆਪਕ ਮਾਸਟਰ ਪਲਾਨ ਲਾਗੂ ਕੀਤਾ ਹੈ। ਇਸ ਤਹਿਤ ਯੋਗ ਠੇਕਾ ਕਰਮਚਾਰੀਆਂ ਲਈ ਸੁਪਰਨਿਊਮੇਰੀ (Supernumerary) ਅਸਾਮੀਆਂ ਸਿਰਜੀਆਂ ਜਾਣਗੀਆਂ। ਸਰਕਾਰ ਦਾ ਇਹ ਕਦਮ ਹਰਿਆਣਾ ਠੇਕਾ ਕਰਮਚਾਰੀ (ਸੇਵਾ ਸੁਰੱਖਿਆ) ਐਕਟ, 2024 ਅਤੇ ਇਸ ਤਹਿਤ ਬਣਾਏ ਗਏ ਨਿਯਮ, 2025 ਦੇ ਦਾਇਰੇ ਵਿੱਚ ਆਉਣ ਵਾਲੇ ਕਰਮਚਾਰੀਆਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਮੰਗਲਵਾਰ, 1 ਸਤੰਬਰ 2026 ਨੂੰ ਮਨੁੱਖੀ ਸਰੋਤ ਵਿਭਾਗ (HRD) ਵੱਲੋਂ ਇਸ ਸਬੰਧੀ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਬੋਰਡਾਂ ਅਤੇ ਨਿਗਮਾਂ ਦੇ ਮੈਨੇਜਿੰਗ ਡਾਇਰੈਕਟਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਯੋਗ ਕਰਮਚਾਰੀਆਂ ਦੀ ਪਛਾਣ ਕਰਕੇ ਨਿਰਧਾਰਤ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਗਿਆ ਹੈ।
ਹਰ ਯੋਗ ਕਰਮਚਾਰੀ ਲਈ ਬਣੇਗੀ ਵੱਖਰੀ ਸੁਪਰਨਿਊਮੇਰੀ ਅਸਾਮੀ
ਸਰਕਾਰ ਦੀ ਯੋਜਨਾ ਤਹਿਤ ਹਰ ਉਸ ...









