‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 184ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 776 ਥਾਵਾਂ ’ਤੇ ਛਾਪੇਮਾਰੀ; 472 ਵਿਅਕਤੀ ਕਾਬੂ
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਮੁਹਿੰਮ ਦੇ 184ਵੇਂ ਦਿਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ 776 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ।
ਇਹ ਵਿਸ਼ੇਸ਼ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਵਜੋਂ ਸ਼ੁਰੂ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਪੁਲਿਸ ਦੇ ਅਨੁਸਾਰ ਅੱਜ ਦੀ ਕਾਰਵਾਈ ਦੌਰਾਨ 472 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ...









